ਸੁਖਜਿੰਦਰ ਮਾਨ
ਬਠਿੰਡਾ, 9 ਅਪ੍ਰੈਲ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਨਦਾਰ ਖੇਡ ਮੈਦਾਨ ਵਿਚ ਸੰਸਥਾ ਦੇ ਸਪੋਰਟਸ ਕਲੱਬ ਵੱਲੋਂ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਖੇਡ ਪ੍ਰਤਿਭਾ ਵੱਲ ਪ੍ਰੇਰਿਤ ਕਰਨਾ ਸੀ। ਇਸ ਟੂਰਨਾਮੈਂਟ ਦੀ ਅਗਵਾਈ ਬਾਬਾ ਫ਼ਰੀਦ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਸੰਦੀਪ ਸਿੰਘ, ਪ੍ਰੋ. ਜਤਿੰਦਰ ਕੁਮਾਰ ਅਤੇ ਪ੍ਰੋ. ਮਨਪ੍ਰੀਤ ਸਿੰਘ ਵੱਲੋਂ ਕੀਤੀ ਗਈ । ਇਸ ਟੂਰਨਾਮੈਂਟ ਵਿਚ ਕੁੱਲ 52 ਟੀਮਾਂ ਨੇ ਭਾਗ ਲੈਂਦੇ ਹੋਏ ਆਪਣੀ ਖੇਡ ਕਲਾ ਦੇ ਜੌਹਰ ਵਿਖਾਏ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਖੇਡ ਰੁਚੀ ਨੂੰ ਪ੍ਰਫੁੱਲਿਤ ਕਰਨ ਹਿਤ ਭਵਿੱਖ ਵਿਚ ਅਜਿਹੇ ਟੂਰਨਾਮੈਂਟ ਕਰਵਾਏ ਜਾਣ ਲਈ ਹੱਲਾਸ਼ੇਰੀ ਦਿੱਤੀ। ਇਸ ਟੂਰਨਾਮੈਂਟ ਦੌਰਾਨ ਬੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਨੇ ਪਹਿਲਾ ਇਨਾਮ ਅਤੇ ਬੀ.ਕਾਮ. ਭਾਗ ਤੀਜਾ ਦੇ ਵਿਦਿਆਰਥੀਆਂ ਨੇ ਦੂਸਰਾ ਇਨਾਮ ਹਾਸਲ ਕੀਤਾ ਜਦੋਂ ਕਿ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ (ਆਰਟਸ) ਜਮਾਤ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਮੌਕੇ ਦੌਰਾਨ ਬੀ.ਐਫ.ਜੀ.ਆਈ. ਦੇ ਸਹਾਇਕ ਡਾਇਰੈਕਟਰ (ਐਡਮਨ) ਸ. ਰਜਿੰਦਰ ਸਿੰਘ ਧਨੋਆ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਮੰਗਲ ਸਿੰਘ ਨੇ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਹੋਰ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਲ ਸਨ। ਟੂਰਨਾਮੈਂਟ ਸਮਾਗਮ ਦੇ ਅਖੀਰ ਵਿੱਚ ਮੈਡਮ ਨਵਨਿੰਦਰ ਕੌਰ ਢਿੱਲੋਂ (ਡੀਨ, ਫੈਕਲਟੀ ਆਫ਼ ਆਰਟਸ) ਵੱਲੋਂ ਆਏ ਹੋਏ ਸਾਰੇ ਪਤਵੰਤੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਬਾਬਾ ਫ਼ਰੀਦ ਗਰੁੱਪ ਵਿਖੇ ਦੋ ਰੋਜ਼ਾ ਵਾਲੀਬਾਲ ਖੇਡ ਟੂਰਨਾਮੈਂਟ ਦਾ ਆਯੋਜਨ
11 Views