ਸੁਖਜਿੰਦਰ ਮਾਨ
ਬਠਿੰਡਾ, 11 ਅਪੈਰਲ:-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ (ਪੀਐਮਐਮਐਸਵਾਈ) ਤਹਿਤ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਬਿ੍ਰਜ ਭੂਸ਼ਣ ਗੋਇਲ ਵਲੋਂ ਮੱਛੀ ਤੇ ਝੀਂਗਾ ਪਾਲਣ ਦੇ ਵਿਕਾਸ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੱਛੀ ਪਾਲਣ ਵਿਭਾਗ ਦੁਆਰਾ ਮੱਛੀ ਪਾਲਣ ਕਿਸਾਨਾਂ ਲਈ ਮੱਛੀ ਤੇ ਝੀਂਗਾ ਪਾਲਣ ਅਧੀਨ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਜਿੱਥੇ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੇ ਉੱਥੇ ਹੀ ਮੱਛੀ ਪਾਲਕ ਕਿਸਾਨਾਂ ਦੀ ਪ੍ਰਸੰਸਾਂ ਕੀਤੀ। ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਬਿ੍ਰਜ ਭੂਸ਼ਣ ਗੋਇਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਅਧੀਨ ਸਾਲ 2022-23 ਦਾ ਐਕਸ਼ਨ ਪਲਾਨ ਜਿਸ ਦੀ ਅਨੁਮਾਨਤ ਕੀਮਤ 585.50 ਲੱਖ ਰੁਪਏ ਹੈ। ਇਸ ਯੋਜਨਾ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਮੱਛੀ ਤੇ ਝੀਂਗਾ ਪਾਲਣ ਦਾ ਵਿਕਾਸ, ਰੋਜਗਾਰ ਦੇ ਸਾਧਨ ਵਿਕਸਿਤ ਕਰਨਾ, ਮੱਛੀ ਤੇ ਝੀਂਗਾ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਅਤੇ ਮੱਛੀ ਤੇ ਝੀਂਗਾ ਨੂੰ ਘਰ-ਘਰ ਪਹੁੰਚਾਉਣਾ ਹੈ।
ਸਹਾਇਕ ਡਾਇਰੈਕਟਰ ਸ਼੍ਰੀ ਬਿ੍ਰਜ ਭੂਸ਼ਣ ਅੱਗੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਅਧੀਨ ਜਾਰੀ ਗਾਈਡਲਾਈਨਜ ਅਨੁਸਾਰ ਇੰਨ੍ਹਾ ਪ੍ਰੋਜੈਕਟਾਂ ਲਈ ਜਨਰਲ ਕੈਟਾਗਿਰੀ ਦੇ ਲਾਭਪਾਤਰੀਆਂ ਨੂੰ ਯੂਨਿਟ ਕਾਸਟ ਦੀ 40 ਫੀਸਦੀ ਤੇ ਐਸ.ਸੀ./ਐਸ.ਟੀ./ਔਰਤਾਂ ਨੂੰ ਯੂਨਿਟ ਕਾਸਟ ਦੀ 60 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਸਬਸਿਡੀ ਦੀ ਰਾਸ਼ੀ ਵਿੱਚ ਭਾਰਤ ਸਰਕਾਰ ਦਾ 60 ਫੀਸਦੀ ਹਿੱਸਾ ਤੇ ਰਾਜ ਸਰਕਾਰ ਦਾ 40 ਫੀਸਦੀ ਹਿੱਸਾ ਹੋਵੇਗਾ। ਇਸ ਮੌਕੇ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਐਸੋਸੀਏਟ ਡਾਇਰੈਕਟਰ (ਕੇ.ਵੀ.ਕੇ) ਸ਼੍ਰੀ ਅਮਿ੍ਰਤਪਾਲ ਸਿੰਘ ਧਾਲੀਵਾਲ, ਮੱਛੀ ਪ੍ਰਸਾਰ ਅਫ਼ਸਰ ਸ਼੍ਰੀਮਤੀ ਸੀਨਮ ਜਿੰਦਲ, ਸੈਂਟਰਲ ਇੰਸਟੀਚਿਊਟ ਆਫ਼ ਫ਼ਰੈਸ਼ ਵਾਟਰ ਐਂਡ ਐਕੋ ਕਲਚਰ ਦੇ ਸਾਇੰਸਦਾਨ ਸ਼੍ਰੀ ਮੁਕੇਸ਼ ਵੈਰਵਾ, ਖੇਤਬਾੜੀ ਅਤੇ ਸਿੰਚਾਈ ਵਿਭਾਗ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਸਬੰਧੀ ਹੋਈ ਮੀਟਿੰਗ
10 Views