Monday, May 11, 2026
spot_img
spot_img

ਦੰਦਾਂ ਦੀਆਂ ਬੀਮਾਰੀਆਂ ਤੇ ਮੂੰਹ ਦੇ ਕੈਂਸਰ ਦੇ ਮੁਫਤ ਚੈਕਅੱਪ ਸਬੰਧੀ ਕੈਂਪ ਆਯੋਜਿਤ

Date:

spot_img

50 ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਨਿਭਾਈਆਂ ਸੇਵਾਵਾਂ
ਸੁਖਜਿੰਦਰ ਮਾਨ
ਤਲਵੰਡੀ ਸਾਬੋ (ਬਠਿੰਡਾ), 14 ਅਪ੍ਰੈਲ: ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ‘ਤੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੇ ਹਸਪਤਾਲ ਲੁਧਿਆਣਾ ਵੱਲੋਂ ਦੰਦਾਂ ਦੀਆਂ ਬੀਮਾਰੀਆਂ ਅਤੇ ਮੂੰਹ ਦੇ ਕੈਂਸਰ ਦੇ ਮੁਫਤ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ । ਇਹ ਜਾਣਕਾਰੀ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਸਾਂਝੀ ਕੀਤੀ।ਇਸ ਮੌਕੇ ਡਾ. ਨਵਦੀਪ ਕੌਰ ਨੇ ਹੋਰ ਦੱਸਿਆ ਕਿ ਕੈਂਪ ਦੌਰਾਨ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਦੇ 50 ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਬਾਬਾ ਕਸਮੀਰਾ ਸਿੰਘ ਕਾਰਸੇਵਾ ਭੂਰੀ ਸਾਹਿਬ ਅਤੇ ਹੋਰ ਸਖਸੀਅਤਾਂ ਸਾਮਿਲ ਹੋਈਆਂ। ਇਸ ਮੌਕੇ ਡਾਕਟਰੀ ਟੀਮ ਵਲੋਂ ਵੱਖ-ਵੱਖ ਥਾਵਾਂ ਤੋਂ ਆਏ ਸਰਧਾਲੂਆਂ ਵਿੱਚ ਦੰਦਾਂ ਅਤੇ ਮੂੰਹ ਦੀ ਸਾਫ਼-ਸਫਾਈ ਸਬੰਧੀ ਜਾਗਰੂਕ ਕੀਤਾ ਗਿਆ।

Share post:

spot_img

Popular

More like this
Related

Patiala News: ਪਟਿਆਲਾ SSP ਦਫ਼ਤਰ ਦਾ ਘਿਰਾਓ ਕਰੇਗੀ ਕਿਸਾਨ ਜਥੇਬੰਦੀਆਂ

Patiala News: ਕਿਸਾਨ ਜਥੇਬੰਦੀਆਂ ਵੱਲੋਂ 14 ਮਈ 2026 ਨੂੰ...

Lockdown News: ਭਾਰਤ ‘ਚ ਮੁੜ Lockdown ਲੱਗਣ ਦਾ ਖਦਸ਼ਾ !

Lockdown News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ਵਾਸੀਆਂ ਨੂੰ...

ਨਗਰ ਨਿਗਮਾਂ ਦੀਆਂ ਚੋਣਾਂ ਦਾ ਅੱਜ ਹੋਵੇਗਾ ਐਲਾਨ!

Punjab News: Municipal Corporation elections, ਪਿਛਲੇ ਲੰਮੇ ਸਮੇਂ ਤੋਂ...