ਨਰਮਾ ਚੁਗਾਈ ਵਾਲੇ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਵੰਡ ਕੀਤੀ ਜਾਵੇ ਜਲਦੀ
ਸੁਖਜਿੰਦਰ ਮਾਨ
ਬਠਿੰਡਾ, 19 ਅਪ੍ਰੈਲ: ਪਿਛਲੇ ਸਾਲ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੇ ਬਣਦੇ ਮੁਆਵਜ਼ੇ ਦੀ ਵੰਡ ਹੁਣ ਹਫ਼ਤੇ ਦੇ ਅੰਦਰ ਯਕੀਨੀ ਬਣਾਈ ਜਾਵੇਗੀ। ਇਹ ਫੈਸਲਾ ਅੱਜ ਇੱਥੇ ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਕੋਲੋਂ ਜ਼ਿਲੇ ਅੰਦਰ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਹੁਣ ਤੱਕ ਕੀਤੀ ਗਈ ਵੰਡ ਅਤੇ ਬਕਾਇਆ ਰਹਿੰਦੇ ਕੇਸਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਅੰਦਰ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਬਕਾਇਆ ਰਹਿੰਦਾ ਮੁਆਵਜ਼ਾ ਇੱਕ ਹਫ਼ਤੇ ਦੇ ਅੰਦਰ-ਅੰਦਰ ਵੰਡਣਾ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ੳਨਾਂ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਹੋਏ ਨਰਮੇ ਦੀ ਚੁਗਾਈ ਵਾਲੇ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਲਦ ਵੰਡਣ ਦੀ ਹਦਾਇਤ ਕੀਤੀ।
Share the post "ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ ਹਫ਼ਤੇ ਅੰਦਰ ਮਿਲੇਗਾ : ਡਿਪਟੀ ਕਮਿਸ਼ਨਰ"