ਸੁਖਜਿੰਦਰ ਮਾਨ
ਬਠਿੰਡਾ, 7 ਮਈ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮ ਕਰਨ ਸਿੰਘ ਰਾਮਾ ਨੇ ਅੱਜ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ ਹੇਠ ਕਿਸਾਨਾਂ ਨੂੰ ਕਣਕ ’ਤੇ ਪੰਜ ਸੋ ਪ੍ਰਤੀ ਕੁਇੰਟਲ ਬੋਨਸ ਦੇਣ ਤੋਂ ਇਲਾਵਾ ਹੋਰਨਾਂ ਮੰਗਾਂ ਨੂੰ ਲੈ ਕੇ ਆਗਾਮੀ 17 ਮਈ ਨੂੰ ਚੰਡੀਗੜ੍ਹ ’ਚ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਰਾਮਾ ਨੇ ਕਿਹਾ ਕਿ ਹੋਰਨਾਂ ਮੰਗਾਂ ਵਿਚ ਝੋਨੇ ਵਾਸਤੇ ਦਸ ਘੰਟੇ ਬਿਜਲੀ ਸਪਲਾਈ ਦੇਣ, ਮੱਕੀ, ਬਾਸਮਤੀ ਝੋਨੇ, ਮੰੁਗੀ ਤੇ ਫਲ ਸਬਜੀਆਂ ’ਤੇ ਐਮ ਐਸ ਪੀ ਦਿੱਤਾ ਜਾਵੇ। ਇਸਤੋਂ ਇਲਾਵਾ ਪੰਜਾਬ ਸਰਕਾਰ ਵਲੋਂ 20 ਜੂਨ ਤੱਕ ਝੋਨਾ ਨਾ ਲਗਾਉਣ ਤੇ ਪੰਜਾਬ ਨੂੰ ਜੋਨ ਚ ਵੰਡਣ ਦੀ ਵੀ ਸਖ਼ਤ ਸਬਦਾਂ ਵਿੱਚ ਨਿੰਦਾ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਲਈ 10 ਹਜਾਰ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 17 ਮਈ ਤੱਕ ਉਕਤ ਮੰਗਾਂ ਨਾ ਮੰਨੀਆਂ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।
ਕਿਸਾਨੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਧਰਨਾ 17 ਤੋਂ: ਰਾਮਕਰਨ ਰਾਮਾ
23 Views