ਲੋਕਾਂ ਦੀ ਉਮੀਦਾਂ ਤੇ ਖਰੀ ਨਹੀਂ ਉਤਰੀ ਆਪ ਸਰਕਾਰ -ਮਲੂਕਾ
ਸੁਖਜਿੰਦਰ ਮਾਨ
ਬਠਿੰਡਾ, 9 ਮਈ : ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਭਖਦੇ ਮਸਲਿਆਂ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਪ੍ਰਕਾਸ਼ ਸਿੰਘ ਭੱਟੀ ਆਦਿ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਦੇ ਉਪਰਾਲਿਆਂ ਸਦਕਾ ਪੰਜਾਬ ਬਿਜਲੀ ਸਰਪਲੱਸ ਸੂਬਾ ਬਣ ਗਿਆ ਸੀ । ਸੂਬੇ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਕਾਂਗਰਸ ਨੇ ਬਿਜਲੀ ਖੇਤਰ ਵਿੱਚ ਕੋਈ ਉਪਰਾਲੇ ਨਹੀਂ ਕੀਤੇ ਮੁਫ਼ਤ ਅਤੇ ਚੌਵੀ ਘੰਟੇ ਬਿਜਲੀ ਦੇਣ ਵਾਲੇ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਵੀ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਮਾਮਲੇ ਵਿਚ ਬੁਰੀ ਤਰ੍ਹਾਂ ਫਲਾਪ ਸਾਬਤ ਹੋਈ ਹੈ, ਜਿਸਦੇ ਚੱਲਦੇ ਅੱਜ ਪੰਜਾਬ ਵਿਚ ਭਾਰੀ ਕਮੀ ਪੈਦਾ ਹੋ ਗਈ ਹੈ। ਇਸੇ ਤਰ੍ਹਾਂ ਪਿਛਲੇ ਦਿਨੀਂ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ’ਤੇ ਵੀ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਤੋਂ ਕਿਸਾਨਾਂ ਲਈ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਮੁਆਵਜੇ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਮੰਤਰੀ ਮਲੂਕਾ ਨੇ ਕਿਹਾ ਕਿ ਨਵੀਂ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਚੋਣਾਂ ਦੌਰਾਨ ਦਾਅਵਾ ਕੀਤਾ ਸੀ ਕਿ ਸੂਬੇ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ ਪਰ ਹੁਣ ਹਰ ਦਿਨ ਕਿਸਾਨ ਖ਼ੁਦਕਸ਼ੀਆਂ ਲਈ ਮਜਬੂਰ ਹਨ। ਇਸ ਤੋਂ ਇਲਾਵਾ ਦਿਨੋਂ ਦਿਨ ਵਧ ਰਹੇ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਤੇ ਵੀ ਚਿੰਤਾ ਪ੍ਰਗਟ ਕੀਤੀ ਤੇ ਸੂਬਾ ਤੇ ਕੇਂਦਰ ਸਰਕਾਰ ਨੂੰ ਤੇਲ ਅਤੇ ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਲੀ ਸਰਕਾਰ ਨਾਲ ਕੀਤੇ ਗਏ ਸਮਝੌਤਿਆਂ ਨੂੰ ਵੀ ਰਾਜਪਾਲ ਤੋਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ, ਮੋਹਿਤ ਗੁਪਤਾ, ਜਗਸੀਰ ਸਿੰਘ ਕਲਿਆਣ, ਬਲਜੀਤ ਸਿੰਘ ਬੀੜ ਬਹਿਮਣ, ਕੌਮੀ ਯੂਥ ਆਗੁੂ ਗੁਰਦੌਰ ਸਿੰਘ ਸੰਧੂ, ਯੂਥ ਪ੍ਰਧਾਨ ਹਰਪਾਲ ਸਿੰਘ ਢਿੱਲੋਂ, ਨਿਰਮਲ ਸਿੰਘ ਨਿੰਮਾ ਕੋਟਸ਼ਮੀਰ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਗਗਨਦੀਪ ਸਿੰਘ ਗਰੇਵਾਲ ਮੁੱਖ ਬੁਲਾਰਾ ਚਮਕੌਰ ਸਿੰਘ ਮਾਨ, ਸੰਦੀਪ ਸਿੰਘ ਬਾਠ, ਐੱਸਜੀਪੀਸੀ ਮੈਂਬਰ ਜੋਗਿੰਦਰ ਕੌਰ, ਸਰਕਲ ਪ੍ਰਧਾਨ ਬਲਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਵਿਰਦੀ, ਸੁਖਦੇਵ ਸਿੰਘ ਗੁਰਥੜੀ, ਮਨਮੋਹਨ ਕੁੱਕੂ,ਦਲਜੀਤ ਸਿੰਘ ਬਰਾੜ , ਨਿਰਮਲ ਸਿੰਘ ਸੰਧੂ ਆਦਿ ਹਾਜ਼ਰ ਸਨ।
Share the post "ਸ਼੍ਰੋਮਣੀ ਅਕਾਲੀ ਦਲ ਨੇ ਭਖਦੇ ਮਸਲਿਆਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ"