ਸੁਖਜਿੰਦਰ ਮਾਨ
ਸ਼੍ਰੀ ਅੰਮਿ੍ਤਸਰ ਸਾਹਿਬ, 16 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਰਤਸਰ ਸਾਹਿਬ ਦੇ ਸੱਦੇ ’ਤੇ ਪਿਛਲੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਏ ਪੰਥਕ ਇਕੱਠ ਤੋਂ ਬਾਅਦ ਅੱਜ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ , ਹਰਿਆਣਾ ਸ਼੍ਰੋ੍ਰਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਾਗੋ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਦਿੱਲੀ ਦੇ ਸਿੱਖ ਆਗੂ ਹਰਮੀਤ ਸਿੰਘ ਕਾਲਕਾ ਅਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤੋਂ ਇਲਾਵਾ ਖ਼ੁਦ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਵਿਚ ਸ਼ਾਮਲ ਕੀਤੇ ਗਏ ਹਨ। ਸੂਤਰਾਂ ਮੁਤਾਬਕ ਇਸ ਕਮੇਟੀ ਦੀ ਪਹਿਲੀ ਮੀਟਿੰਗ 19 ਮਈ ਨੂੰ ਹੋਵੇਗੀ ਤੇ ਲੋੜ ਪੈਣ ‘ਤੇ ਇਸ ਕਮੇਟੀ ਵਿਚ ਹੋਰ ਵਿਸਥਾਰ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਦੇਸ ਦੀਆਂ ਵੱਖਵੱਖ ਜੇਲ੍ਹਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ।
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 9 ਮੈਂਬਰੀ ਕਮੇਟੀ ਦਾ ਗਠਨ
7 Views