ਸੁਖਜਿੰਦਰ ਮਾਨ
ਬਠਿੰਡਾ, 20 ਮਈ: ਪਿੰਡ ਭੁੱਚੋ ਖੁਰਦ ਵਿੱਚ ਬਿਜਲੀ ਵਾਲੇ ਚਿੱਪ ਮੀਟਰਾਂ ਦੇ ਵਿਰੋਧ ਚ ਸ਼ੁੱਕਰਵਾਰ ਨੂੰ ਪਾਵਰਕਾਮ ਦੇ ਸ਼ਿਕਾਇਤਕਰਤਾ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਬਿਜਲੀ ਮੁਲਾਜਮਾਂ ਦਾ ਘਿਰਾਓ ਕਰਦਿਆਂ ਐਲਾਨ ਕੀਤਾ ਕਿ ਕਿਸੇ ਵੀ ਕੀਮਤ ’ਤੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਇਸ ਮੌਕੇ ਕਿਰਤੀ ਕਿਸਾਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਿਜਲੀ ਦਾ ਲਗਾਤਾਰ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਬਿਜਲੀ ਸਸਤੀ ਦੇਣ ਦੀ ਖ਼ਾਤਰ ਸੂਰਜ ਤੋਂ ਇਲਾਵਾ ਪਣ ਬਿਜਲੀ ਤਿਆਰ ਕੀਤੀ ਜਾਵੇ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਦੀ ਨਿੱਜੀਕਰਨ ਦੀ ਨੀਤੀ ਤਹਿਤ ਹੀ ਬਿਜਲੀ ਬੋਰਡ ਚਿੱਪ ਮੀਟਰ ਲਾਏ ਜਾ ਰਹੇ ਹਨ। ਇਸ ਦੌਰਾਨ ਬਿਜਲੀ ਮੁਲਾਜਮਾਂ ਦੇ ਘਿਰਾਓ ਤੋਂ ਬਾਅਦ ਭੁੱਚੋ ਕਲਾਂ ਸਬ ਡਿਵੀਜ਼ਨ ਦੇ ਜੇਈ ਪਹੁੰਚੇ ਅਤੇ ਵਿਸਵਾਸ਼ ਦਵਾਇਆ ਕਿ ਭੁੱਚੋ ਖੁਰਦ ਦੇ ਵਿੱਚ ਚਿੱਪ ਵਾਲੇ ਮੀਟਰ ਨਹੀਂ ਲਾਏ ਜਾਣਗੇ। ਇਸ ਮੌਕੇ ਪਿੰਡ ਕਮੇਟੀ ਦੇ ਪ੍ਰਧਾਨ ਮਨਜੀਤ ਕੌਰ ਪਿਆਰੋ, ਹਰਪ੍ਰੀਤ ਕੌਰ ਸੱਗੂ, ਮੀਤ ਪ੍ਰਧਾਨ ਗੁਰਮੇਲ ਕੌਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ, ਖਜਾਨਚੀ ਗੁਰਮੀਤ ਕੌਰ, ਕਰਮਜੀਤ ਭਾਈ ਕੇ, ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਸੂਬਾ ਕਮੇਟੀ ਮੈਂਬਰ ਭਿੰਦਰ ਕੌਰ ਸੱਗੂ, ਕਿਰਤੀ ਕਿਸਾਨ ਯੂਨੀਅਨ ਪਿੰਡ ਕਮੇਟੀ ਦੇ ਆਗੂ ਸੁਖਮੰਦਰ ਸਰਾਭਾ, ਨੈਬੀ ਸੱਗੂ, ਰਾਜੂ ਸੰਧੂ, ਬਾਵਾ ਸਿੰਘ, ਸੀਰਾ ਮੈਂਬਰ, ਸੁਰਜੀਤ ਸਿੰਘ, ਬਲਦੇਵ ਸਿੰਘ, ਗੁਰਲਾਲ ਨਾਗਰਾ, ਪੈਨਸ਼ਨ ਐਸੋਸੀਏਸ਼ਨ ਬਠਿੰਡਾ ਜ਼ਿਲ੍ਹੇ ਦੇ ਆਗੂ ਦਰਸ਼ਨ ਮੌੜ ਤੇ ਸਕੱਤਰ ਮਾਸਟਰ ਰਣਜੀਤ ਸਿੰਘ ਆਦਿ ਹਾਜ਼ਰ ਰਹੇ।
Share the post "ਚਿੱਪ ਮੀਟਰਾਂ ਦੇ ਵਿਰੋਧ ਚ ਪਾਵਰਕਾਮ ਦੇ ਸ਼ਿਕਾਇਤਕਰਤਾ ਦਫਤਰ ਅੱਗੇ ਧਰਨਾ ਦਿੱਤਾ"