Sunday, May 3, 2026
spot_img
spot_img

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਨੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਢੀ

Date:

spot_img

ਸੁਖਜਿੰਦਰ ਮਾਨ
ਬਠਿੰਡਾ, 20 ਮਈ: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋ ਅੱਜ ਬਠਿੰਡਾ ਵਿਖੇ ਸੀਨੀਅਰ ਲੀਡਰਸਿੱਪ ਦੀ ਹਾਜਰੀ ਵਿੱਚ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਅਤੇ ਸੂਬਾ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁਲਾਜਮਾਂ ਅਤੇ ਪੈਨਸਨਰਾਂ ਨੇ ਪੁਰਾਣੀਆਂ ਰਵਾਇਤੀ ਅਕਾਲੀ ਅਤੇ ਕਾਂਗਰਸ ਪਾਰਟੀਆਂ ਤੋ ਖਫਾ ਹੋ ਕੇ ਆਮ ਆਦਮੀ ਪਾਰਟੀ ਨੂੰ ਬਹੁਮਤ ਦੇਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਮਹੀਨੇ ਬੀਤ ਜਾਣ ਉਪਰੰਤ ਮੁਲਾਜਮਾਂ ਅਤੇ ਪੈਨਸਨਰਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਪ੍ਰਤੀ ਕੋਈ ਵੀ ਬਿਆਨ ਅਤੇ ਏਜੰਡਾ ਪੰਜਾਬ ਸਰਕਾਰ ਕੀਤੀਆਂ ਗਈਆਂ ਕੈਬਨਿਟ ਮੀਟਿੰਗਾਂ ਵਿੱਚ ਨਹੀ ਲਿਆਂਦਾ ਹੈ।ਜਿਸ ਤੋ ਜਾਹਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਸਮੇ ਮੁਲਾਜਮਾਂ ਨਾਲ ਕੀਤੇ ਵਾਅਦੇ ਠੰਡੇ ਬਸਤੇ ਵਿੱਚ ਪਾ ਦਿੱਤੇ ਹਨ।ਪੰਜਾਬ ਸਰਕਾਰ ਮੁਲਾਜਮਾਂ ਦੀਆਂ ਹੱਕੀ ਮੰਗਾਂ ਜਿਹਨਾ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨੀ, ਨਵੀ ਭਰਤੀ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਕਰਨੀ, ਪੰਜਾਬ ਦੇ ਵਿੱਤ ਵਿਭਾਗ ਵੱਲੋ ਜਾਰੀ ਕੀਤਾ ਗਿਆ ਪੱਤਰ ਮਿਤੀ 27-7-2020 ਨੂੰ ਵਾਪਸ ਲੈਣਾ, ਪੇ-ਕਮਿਸ਼ਨ ਵਿੱਚ ਰਹਿੰਦੀਆਂ ਤਰੁਟੀਆਂ ਨੂੰ ਦੂਰ ਕਰਨਾ, 6 ਪ੍ਰਤੀਸਤ ਮਹਿੰਗਾਈ ਭੱਤਾ ਜਾਰੀ ਕਰਨਾ, 200 ਰੁੱਪੈ /- ਜਜੀਆ ਟੈਕਸ ਵਾਪਸ ਲੈਣਾ, 6ਵੇ ਪੇਅ-ਕਮਿਸ਼ਨ ਦਾ 1-1-2016 ਤੋ ਬਣਦਾ ਏਰੀਅਰ ਜਾਰੀ ਕਰਨਾ, ਪੰਜਾਬ ਦੇ ਸਟੈਨੋ ਟਾਈਪੈਸਟਾਂ ਨੂੰ 50 ਸਾਲ ਦੀ ਉਮਰ ਪੂਰੀ ਕਰਨ ਤੇ ਟਾਈਪ ਟੈਸਟ ਮੁਆਫ ਕਰਨਾ ਜਦਕਿ ਇਹ ਟੈਸਟ ਪੰਜਾਬ ਸਿਵਲ ਸਕੱਤਰੇਤ ਵਿੱਚ ਪਹਿਲਾਂ ਹੀ ਖਤਮ ਕਰ ਦਿੱਤਾ ਜਾ ਚੁੱਕਾ ਹੈ, ਨੂੰ ਵੀ ਪੰਜਾਬ ਦੇ ਮੁਲਾਜਮਾਂ ਤੇ ਲਾਗੂ ਕਰਨਾ, ਪਰ ਸਰਕਾਰ ਵੱਲੋ ਜੋ ਪਿਛਲੇ ਦਿਨੀ ਨਵੀ ਭਰਤੀ ਕਰਨ ਲਈ ਵਿਗਿਆਪਨ ਦਿੱਤਾ ਗਿਆ ਹੈ, ਉਸ ਵਿੱਚ ਸਰਕਾਰ ਵੱਲੋ ਕਾਂਗਰਸ ਸਰਕਾਰ ਸਮੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋ ਜਾਰੀ ਕੀਤਾ ਗਿਆ ਪੱਤਰ 27-7-2020 ਨੂੰ ਹੀ ਲਾਗੂ ਕੀਤਾ ਗਿਆ ਹੈ।ਜਿਸ ਤੋ ਸਪੱਸਟ ਹੁੰਦਾ ਹੈ ਕਿ ਪੰਜਾਬ ਦੀ ਆਪ ਸਰਕਾਰ ਨੂੰ ਕਾਂਗਰਸ ਵੱਲੋ ਨਿਯੁਕਤ ਕੀਤੇ ਗਏ ਅਫਸਰ ਹੀ ਚਲਾ ਰਹੇ ਹਨ।ਮਾਨ ਸਰਕਾਰ ਨੇ ਜੇਕਰ ਇਸ ਅਫਸਰਸਾਹੀ ਵਿੱਚ ਤਬਦੀਲੀ ਨਾ ਕੀਤੀ ਗਈ ਤਾਂ ਉਹ ਦਿਨ ਦੂਰ ਨਹੀ ਜਦ ਅਕਾਲੀ ਅਤੇ ਕਾਂਗਰਸ ਪਾਰਟੀ ਨਾਲੋ ਵੀ ਆਪ ਸਰਕਾਰ ਦਾ ਬੁਰਾ ਹਾਲ ਹੋਵੇਗਾ ਅਤੇ ਪੰਜਾਬ ਦੀ ਜਨਤਾ ਦਾ ਆਪ ਦੀ ਸਰਕਾਰ ਤੋ ਮੋਹ ਭੰਗ ਹੋਣਾ ਸਪੱਸਟ ਹੈ।ਸੂਬਾ ਆਗੂਆਂ ਨੇ ਆਖਰ ਵਿੱਚ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜਮ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਨੂੰ 1 ਹਫਤੇ ਦੇ ਅੰਦਰ-ਅੰਦਰ ਗੱਲ-ਬਾਤ ਦਾ ਸੱਦਾ ਨਾ ਦਿੱਤਾ ਗਿਆ ਤਾਂ ਸਮੁੱਚਾ ਮੁਲਾਜਮ ਵਰਗ ਬਠਿੰਡਾ ਦੀ ਤਰਾਂ ਸੰਗਰੂਰ ਸਹਿਰ ਨੂੰ ਵੀ ਮਟਕਾ ਚੌਕ ਬਨਾਉਣ ਵਿੱਚ ਦੇਰੀ ਨਹੀ ਕਰਨਗੇ।ਇਸ ਪ੍ਰੈਸ ਵਾਰਤਾ ਸਮੇ ਸ੍ਰੀ ਰਾਜਵੀਰ ਸਿੰਘ ਮਾਨ ਜਿਲ੍ਹਾ ਪ੍ਰਧਾਨ, ਸ੍ਰੀ ਸੁਰਜੀਤ ਸਿੰਘ ਜਿਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ. ਬਠਿੰਡਾ ਹਾਜਰ ਸਨ।

Share post:

spot_img

Popular

More like this
Related