ਸੁਖਜਿੰਦਰ ਮਾਨ
ਬਠਿੰਡਾ, 26 ਮਈ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਲਈ ਲਾਂਚ ਕੀਤਾ ਪੋਰਟਲ ਇੱਕ ਸਲਾਘਾਯੋਗ ਕਦਮ ਪੁੱਟਿਆ ਗਿਆ ਹੈ ਇਨ੍ਹਾਂ ਸਬਦਾਂ ਦਾ ਪਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਕਾਰਜਕਾਰੀ ਪ੍ਰਧਾਨ ਬਠਿੰਡਾ ਸਹਿਰੀ ਤੋਂ ਅੰਮਿ੍ਰਤ ਅਗਰਵਾਲ ਅਤੇ ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ ਨੇ ਸਾਂਝੇ ਬਿਆਨ ਰਾਹੀਂ ਕੀਤਾ। ਉਹਨਾ ਨੇ ਕਿਹਾ ਕਿ ਪੰਜਾਬ ਵਿੱਚ ਦਿਨੋਂ ਦਿਨ ਪਾਣੀ ਦੀ ਸਮੱਸਿਆ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਹੇਠਲਾ ਰਕਬਾ ਘਟਾਉਣ ਲਈ ਅਤੇ ਫਸਲੀ ਵਿਭਿੰਨਤਾ ਲਿਆਉਣ ਲਈ ਮੂੰਗੀ, ਮੱਕੀ ਅਤੇ ਬਾਸਮਤੀ ਉੱਤੇ ਵੀ ਐੱਮ ਐੱਸ ਪੀ ਦੇਣ ਦਾ ਐਲਾਣ ਕੀਤਾ ਗਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਲਈ ਪੋਰਟਲ ਲਾਂਚ ਕਰ ਦਿੱਤਾ ਗਿਆ ਹੈ। ਇਸ ਪੋਰਟਲ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਆਪਣੀ ਰਜਿਸਟ੍ਰੇਸਨ ਪੰਜ ਜੂਨ ਤੱਕ ਕਰ ਸਕਦੇ ਹਨ। ਇਸ ਤੋਂ ਬਾਅਦ 18 ਜੂਨ ਤੋਂ 24 ਜੂਨ 2022 ਅਤੇ 25 ਜੂਨ ਤੋਂ 30 ਜੂਨ 2022 ਤੱਕ ਕਿਸਾਨਾਂ ਵੱਲੋਂ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ ਦੀ ਪੜ੍ਹਤਾਲ ਕੀਤੀ ਜਾਵੇਗੀ। ਓਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਕੀ ਫਸਲਾਂ ਤੇ ਐੱਮ ਐੱਸ ਪੀ ਦੇਣ ਦੇ ਵਾਅਦੇ ਤੇ ਕਿਸਾਨਾਂ ਵਿੱਚ ਖੁਸੀ ਦੀ ਲਹਿਰ ਹੈ ਅਤੇ ਉਹ ਉਤਸਾਹਿਤ ਵੀ ਹਨ।
Share the post "ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਦੇਣ ਦੇ ਫੈਸਲਾ ਸਲਾਘਾਯੋਗ-ਅੰਮਿ੍ਰਤ ਅਗਰਵਾਲ/ਬਲਕਾਰ ਭੋਖੜਾ"