ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ 17 ਸੈਕਟਰ ਸਥਿਤ ਦਫਤਰਾਂ ਦਾ ਅਚਨਚੇਤ ਦੌਰਾ

Date:

spot_img

ਦਫਤਰਾਂ ਦੀ ਕਾਰਜ ਪ੍ਰਣਾਲੀ ਦਾ ਲਿਆ ਜਾਇਜਾ
ਲੋਕ ਹਿੱਤ ‘ਚ ਦਬਾਅ ਅਤੇ ਭਿ੍ਰਸਟਾਚਾਰ ਮੁਕਤ ਸੇਵਾ ਨਿਭਾਉਣ ਦੀ ਕੀਤੀ ਵਕਾਲਤ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਸੈਕਟਰ-17 ਸਥਿਤ ਵਿਭਾਗ ਦੇ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਰਕਲ ਅਤੇ ਡਵੀਜਨ ਦਫਤਰਾਂ ਦੀਆਂ ਸਾਰੀਆਂ ਸਾਖਾਵਾਂ ਵਿੱਚ ਜਾ ਕੇ ਸਟਾਫ ਦੀ ਹਾਜਰੀ ਦੀ ਜਾਂਚ ਕੀਤੀ। ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਰਕਲ ਅਤੇ ਡਵੀਜਨ ਦਫਤਰਾਂ ਦੇ ਪੱਤਰ-ਵਿਹਾਰ, ਲੇਖਾ ਅਤੇ ਡਰਾਇੰਗ ਸਾਖਾਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਨ੍ਹਾਂ ਸਾਖਾਵਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਫਤਰੀ ਕੰਮ-ਕਾਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਵੀ ਦਿੱਤੀ।ਸ. ਹਰਭਜਨ ਸਿੰਘ ਈ.ਟੀ. ਓ. ਨੇ ਇਸੇ ਇਮਾਰਤ ਵਿੱਚ ਸਥਿਤ ਸਹਿਕਾਰਤਾ ਵਿਭਾਗ ਦੇ ਦਫਤਰਾਂ ਦਾ ਦੌਰਾ ਵੀ ਕੀਤਾ।
ਮੰਤਰੀ ਨੇ ਦਫਤਰਾਂ ਦੇ ਕਰਮਚਾਰੀਆਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾ ਲੋਕ ਹਿੱਤ ‘ਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਭਿ੍ਰਸਟਾਚਾਰ ਮੁਕਤ ਸੇਵਾ ਕਰਨ ਦਾ ਸੱਦਾ ਦਿੱਦਿਆਂ ਕਿਹਾ ਕਿ ਸਾਡੀ ਸਰਕਾਰ ਭਿ੍ਰਸਟਾਚਾਰ ਨੂੰ ਬਿਲਕੁੱਲ ਵੀ ਬਰਦਾਸਤ ਨਹੀਂ ਕਰੇਗੀ ਅਤੇ ਦੋਸੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ 'ਤੇ...

ਜਮੀਨ ਦੀ ਤਕਸੀਮ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...