ਸੁਖਜਿੰਦਰ ਮਾਨ
ਬਠਿੰਡਾ,30 ਮਈ: ਜਿਲਾ ਸਿਹਤ ਵਿਭਾਗ ਵੱਲੋਂ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਤੰਬਾਕੂ ਦਿਵਸ ਮੌਕੇ ਸਥਾਨਕ ਏ.ਐਨ.ਐਮ. ਸਕੂਲ ਅਤੇ ਖਾਲਸਾ ਸੀਨੀਅਰ ਸੰਕੈਡਰੀ ਸਕੂਲ ਵਿਖੇ ਤੰਬਾਕੂ ਵਿਰੋਧੀ ਪੋਸਟਰ ਮੁਕਾਬਲਾ ਕਰਵਾਇਆ ਗਿਆ । ਇਸ ਪੋਸਟਰ ਮੁਕਾਬਲੇ ਵਿੱਚ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ ।ਇਸ ਮੌਕੇ ਸਹਾਇਕ ਸਿਵਲ ਸਰਜਨ ਕਮ ਤੰਬਾਕੂ ਕੰਟਰੋਲ ਸੈਲ ਦੇ ਨੋਡਲ ਅਫਸਰ ਡਾ. ਅਨੁਪਮਾ ਸ਼ਰਮਾ ਨੇ ਤੰਬਾਕੂ ਦੇ ਸਰੀਰ ਤੇ ਮਾੜਾ ਪ੍ਰਭਾਵਾਂ ਨੂੰ ਦਰਸਾਉਂਦੇ ਖੂਬਸੂਰਤ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ । ਉਹਨਾਂ ਦੱਸਿਆ ਕਿ ਵਿਸ਼ਵ ਤੰਬਾਕੂ ਦਿਵਸ ਮਿਤੀ 31 ਮਈ ਨੂੰ ਖਾਲਸਾ ਸੀਨੀਅਰ ਸੰਕੈਡਰੀ ਸਕੂਲ ਵਿਖੇ ਮਨਾਇਆ ਜਾਵੇਗਾ, ਜਿਸ ਦੌਰਾਨ ਪੋਸਟਰ ਮੁਕਾਬਲੇ ਵਿੱਚ ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਜਾਣਗੇ ।ਤੰਬਾਕੂ ਵਿਰੋਧੀ ਪੋਸਟਰ ਮੁਕਾਬਲੇ ਦੌਰਾਨ ਡਿਪਟੀ ਮਾਸ ਮੀਡੀਆ ਅਫਸਰ ਸ਼੍ਰੀ ਕੁਲਵੰਤ ਸਿੰਘ, ਲਖਵਿੰਦਰ ਸਿੰਘ ਕੈਂਥ ਬਲਾਕ ਐਜੂਕੇਟਰ, ਗਗਨਦੀਪ ਸਿੰਘ ਭੁੱਲਰ ਬਲਾਕ ਐਜੂਕੇਟਰ, ਸ਼ੇਰਜੰਗ ਸਿੰਘ ਡੀਲੰਿਗ ਸਹਾਇਕ ਤੰਬਾਕੂ ਕੰਟਰੋਲ ਪ੍ਰੋਗਰਾਮ, ਬਲਦੇਵ ਸਿੰਘ ਮਾਸ ਮੀਡੀਆ ਬਰਾਂਚ, ਲਖਵਿੰਦਰ ਕੌਰ ਪਿ੍ਰੰਸੀਪਲ, ਪਰਮਿੰਦਰ ਕੌਰ, ਗੁਰਪ੍ਰੀਤ ਸਿੰਘ, ਰਵਿੰਦਰ ਕੌਰ, ਖੁਸ਼ਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨਰਸਿੰਗ ਟਿਊਟਰ ਮੌਜੂਦ ਸਨ ।