ਵਿਰੋਧ ਵਿਚ ਕੋਈ ਨਾ ਆਉਣ ਕਾਰਨ ਨਿਰਵਿਰੋਧ ਜੇਤੂ ਕਰਾਰ ਦਿੱਤੇ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਜੂਨ: ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜਦਗੀਆਂ ਵਾਪਸ ਲੈਣ ਦੇ ਅੱਜ ਆਖਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫਸਰ-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫਿਕੇਟ’ ਸੌਂਪੇ। ਆਪ ਨੂੰ ਪੰਜਾਬ ਵਿਧਾਨ ਸਭਾ ਵਿਚ ਭਾਰੀ ਬਹੁਮਤ ਹੋਣ ਦੇ ਚੱਲਦੇ ਪਹਿਲਾਂ ਹੀ ਦੋਨਾਂ ਦੇ ਨਿਰਵਿਰੋਧ ਚੁਣੇ ਜਾਣ ਦੀ ਸੰਭਾਵਨਾ ਸੀ। ਉਧਰ ਚੁਣੇ ਜਾਣ ਉਪਰੰਤ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।
Share the post "ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ"