ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਐਨਆਰਆਈ ਨੌਜਵਾਨ ਦਾ ਲੁਟੇਰਿਆਂ ਨੇ ਕੀਤਾ ਕਤਲ  

Date:

spot_img
ਪੰਜਾਬੀ ਖ਼ਬਰਸਾਰ ਬਿਊਰੋ
ਛੇਹਰਟਾ(ਅੰਮ੍ਰਿਤਸਰ),12 ਜੂਨ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਧੀ ਹੋਈ ਗੁੰਡਾਗਰਦੀ ਅਤੇ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਦਾ ਸਿਲਸਿਲਾ ਹਾਲੇ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਸਵੇਰੇ ਇੱਥੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਲੁਟੇਰਿਆਂ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਕਿ ਇਸ ਘਟਨਾ ਵਿੱਚ ਉਸ ਦੀ ਪਤਨੀ ਵੀ ਜ਼ਖ਼ਮੀ ਹੋ ਗਈ। ਲੁਟੇਰੇ ਇਸ ਜੋੜੀ ਤੋਂ ਉਨ੍ਹਾਂ ਕੋਲ ਮੌਜੂਦ ਤਿੰਨ ਮੋਬਾਇਲ ਫੋਨ ਨਕਦੀ ਅਤੇ ਹੋਰ ਗਹਿਣਾ ਗੱਟਾ ਖੋਹ ਕੇ ਫ਼ਰਾਰ ਹੋ ਗਏ। ਬੇਸ਼ੱਕ ਘਟਨਾ ਦਾ ਪਤਾ ਚੱਲਦੇ ਹੀ ਪੁਲੀਸ ਮੁਲਾਜ਼ਮਾਂ ਨੇ ਮੌਕੇ ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਹਾਲੇ ਤੱਕ ਲੁਟੇਰਿਆਂ ਦਾ ਕੋਈ ਥਹੁ ਪਤਾ ਨਹੀਂ ਲੱਗਿਆ ਹੈ। ਦੋ ਮੋਟਰਸਾਈਕਲਾਂ ‘ਤੇ ਸਵਾਰ ਇੰਨਾਂ ਲੁਟੇਰਿਆਂ ਦੀ ਗਿਣਤੀ ਚਾਰ ਦੱਸੀ ਜਾ ਰਹੀ ਹੈ। ਵੱਡੀ ਗੱਲ ਇਹ ਵੀ ਪਤਾ ਲੱਗੀ ਹੈ ਕਿ ਮ੍ਰਿਤਕ ਨੌਜਵਾਨ ਐੱਨ ਆਰ ਆਈ ਸੀ ਜੋ ਕਰੀਬ ਇੱਕ ਹਫਤਾ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ ਮ੍ਰਿਤਕ ਦੀ ਪਹਿਚਾਣ ਨਜ਼ਦੀਕੀ ਪਿੰਡ ਕਾਲਾ ਦੇ 35 ਸਾਲਾਂ ਹਰਵਿੰਦਰ ਸਿੰਘ ਦੇ ਤੌਰ ‘ਤੇ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅੱਜ ਸਵੇਰੇ ਕਰੀਬ ਸਵਾ ਤਿੰਨ ਵਜੇ ਆਪਣੇ ਪਿੰਡ ਕਾਲਾ ਤੋਂ ਆਪਣੀ ਪਤਨੀ ਸਹਿਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵੱਲ ਜਾ ਰਿਹਾ ਸੀ। ਇਸ ਦੌਰਾਨ ਕਰੀਬ ਸਾਢੇ ਤਿੰਨ ਵਜੇ ਹੀ ਇਹ ਘਟਨਾ ਵਾਪਰ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ:...

CM Nayab Singh Saini ने सपरिवार किए बांके बिहारी के दर्शन

बृज की पावन धरा वृंदावन में पूजा-अर्चना कर की...

Punjab Congress ‘ਚ ‘ਪੋਸਟਰ ਜੰਗ’ ਹੋਰ ਤੇਜ਼ ਹੋਈ, ਹੁਣ ‘ਚੰਨੀ’ ਦੇ ਪੋਸਟਰ ਲੱਗੇ

Punjab News: Punjab Congress 'ਚ ਕੁਰਸੀ ਨੂੰ ਲੈ ਕੇ...