ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਜਗਸੀਰ ਸਿੰਘ ਭੰਗੂ
ਸੁਖਜਿੰਦਰ ਮਾਨ
ਬਠਿੰਡਾ, 11 ਜੂਨ: ਜੀ.ਐੱਚ.ਟੀ.ਪੀ.ਠੇਕਾ ਮੁਲਾਜਮ ਯੂਨੀਅਨ (ਆਜ਼ਾਦ) ਵੱਲੋਂ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਵਿੱਚ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਕੀਤੀ ਗਈ ਤਿਆਰੀ ਮੀਟਿੰਗ,ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਜ਼ੋਨ ਬਠਿੰਡਾ,ਪਾਵਰਕਾਮ ਅਤੇ ਟ੍ਰਾਂਸਕੋ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਨਵੇਂ ਬਣੇ ਜਿਲਿਆਂ ਦੇ ਡੀ.ਸੀ.ਦਫਤਰਾਂ,ਹਾਈਡਲ ਪ੍ਰਾਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ. ਇਲੈਕਟਰੀਕਲ,ਸਿਹਤ ਵਿਭਾਗ,ਆਰ.ਟੀ.ਓ.ਦਫਤਰਾਂ,ਬੀ.ਓ.ਸੀ.ਕਿਰਤ ਵਿਭਾਗ ਸਮੇਤ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਆਉਟਸੋਰਸਿੰਗ (ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ) ਇਨਲਿਸਟਮੈਂਟ,ਸੁਸਾਇਟੀਆਂ ਅਤੇ ਕੇਂਦਰੀ ਸਕੀਮਾਂ ਆਦਿ ਕੈਟਾਗਿਰੀਆਂ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਦੀ ਨਵੀਂ ਬਣੀ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਤਰ੍ਹਾਂ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾ ਰਿਹਾ,ਜਦ ਕਿ ਠੇਕਾ ਮੁਲਾਜ਼ਮ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਸਮੇਤ ਮੁੱਖ ਮੰਤਰੀ ਨੂੰ ਲਗਾਤਾਰ ਚਾਰ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮੋਰਚੇ ਦੇ ਆਗੂਆਂ ਨਾਲ਼ ਇੱਕ ਵਾਰ ਵੀ ਗੱਲ ਕਰਨਾ ਮੁਨਾਸਿਬ ਨਹੀਂ ਸਮਝਿਆ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ 15 ਜੂਨ ਨੂੰ ਮੋਰਚੇ ਦੇ ਬੈਨਰ ਹੇਠ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਰੈਲੀ ਕਰਨਗੇ ਜਿਸ ਵਿੱਚ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਭਲਕੇ 13 ਜੂਨ ਨੂੰ ਸਿਵਲ ਹਸਪਤਾਲ ਤਪਾ ਵਿੱਚੋਂ ਨੌਕਰੀ ਤੋਂ ਫ਼ਾਰਗ ਕੀਤੇ ਗਏ ਠੇਕਾ ਮੁਲਾਜ਼ਮਾਂ ਦੀ ਬਹਾਲੀ ਲਈ ਦਿੱਤੇ ਜਾ ਰਹੇ ਧਰਨੇ ਵਿੱਚ ਵੀ ਥਰਮਲ ਦੇ ਠੇਕਾ ਮੁਲਾਜ਼ਮ ਸਮੂਲੀਅਤ ਕਰਨਗੇ,ਜਿਸ ਦੀ ਤਿਆਰੀ ਵਜੋਂ ਥਰਮਲ ਪਲਾਂਟ ਵਿੱਚ ਵੱਖ-ਵੱਖ ਸੈੱਲਾਂ ਵਿੱਚ ਜਾਕੇ ਲਗਾਤਾਰ ਤਿਆਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਿੰਡ-ਪਿੰਡ ਜਾਕੇ ਥਰਮਲ ਦੇ ਠੇਕਾ ਮੁਲਾਜ਼ਮਾਂ ਅਤੇ ਪਰਿਵਾਰਾਂ ਨੂੰ ਸੂਬਾ ਪੱਧਰੀ ਰੈਲੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ,ਇਸ ਸਮੇਂ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ,ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ,ਨਾਇਬ ਸਿੰਘ,ਹਰਜਿੰਦਰ ਸਿੰਘ,ਸਤਨਾਮ ਸਿੰਘ ਢਿੱਲੋਂ,ਗੁਰਪ੍ਰੀਤ ਸਿੰਘ,ਗੁਰਸ਼ਰਨ ਸਿੰਘ,ਲਵਪ੍ਰੀਤ ਸਿੰਘ,ਰਮਜ਼ਾਨ ਖਾਨ,ਗੁਰਜੰਟ ਸਿੰਘ ਆਦਿ ਆਗੂ ਹਾਜ਼ਿਰ ਸਨ!
Share the post "15 ਦੀ ਸੂਬਾ ਪੱਧਰੀ ਰੈਲੀ ਵਿੱਚ ਥਰਮਲ ਦੇ ਠੇਕਾ ਮੁਲਾਜ਼ਮ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਿਲ:-ਜਗਰੂਪ ਸਿੰਘ"