ਬੁੱਧਵਾਰ ਨੂੰ ਮਮਤਾ ਬੈਨਰਜੀ ਨੇ ਵਿਰੋਧੀ ਧਿਰਾਂ ਦੀ ਸੱਦੀ ਮੀਟਿੰਗ
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 14 ਜੂਨ: ਅਗਲੇ ਮਹੀਨੇ ਦੇਸ ਦੇ ਸਰਬਉੱਚ ਅਹੁੱਦੇ ਰਾਸਟਰਪਤੀ ਲਈ ਹੋਣ ਜਾ ਰਹੀ ਚੋਣ ’ਚ ਵਿਰੋਧੀ ਧਿਰਾਂ ਵਲੋਂ ਉਮੀਦਵਾਰ ਬਣਨ ਦੀ ਪੇਸ਼ਕਸ ਮਰਾਠਾ ਆਗੂ ਸ਼ਰਦ ਪਵਾਰ ਵਲੋਂ ਠੁਕਰਾਉਣ ਦੀ ਚਰਚਾ ਹੈ। ਮੰਗਲਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਖੱਬੀਆਂ ਧਿਰਾਂ ਦੇ ਆਗੂਆਂ ਵਲੋਂ ਦਿੱਲੀ ’ਚ ਹੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਸ਼ਰਦ ਪਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਸ਼ਟਰਪਤੀ ਚੋਣ ਲਈ ਵਿਰੋਧੀ ਦਲਾਂ ਦਾ ਸਾਂਝਾ ਉਮੀਦਵਾਰ ਬਣਨ ਦੀ ਪੇਸ਼ਕੇਸ਼ ਕੀਤੀ ਸੀ। ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਸ਼੍ਰੀ ਪਵਾਰ ਚੋਣ ਲੜਣ ਲਈ ਤਿਆਰ ਨਹੀਂ ਹਨ। ਉਧਰ ਸ਼੍ਰੀ ਪਵਾਰ ਦੀ ਨਾਂਹ ਨੁਕਰ ਤੋਂ ਬਾਅਦ ਵਿਰੋਧੀਆਂ ਨੂੰ ਇਕਜੁਟ ਰੱਖਣ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਰੋਧੀ ਧਿਰਾਂ ਵੱਲੋਂ ਸਾਂਝਾ ਉਮੀਦਵਾਰ ਚੁਣਨ ਲਈ ਮੀਟਿੰਗ ਸੱਦੀ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਪ੍ਰੰਤੂ ਚਰਚਾ ਮੁਤਾਬਕ ਕਾਂਗਰਸ ਪਾਰਟੀ ਦੇ ਆਗੂ ਵੀ ਇਸ ਵਿਚ ਸ਼ਾਮਲ ਹੋਣਗੇ।
Share the post "ਸ਼ਰਦ ਪਵਾਰ ਨੇ ਵਿਰੋਧੀ ਧਿਰਾਂ ਵਲੋਂ ਰਾਸਟਰਪਤੀ ਦੇ ਅਹੁੱਦੇ ਲਈ ਚੋਣ ਲੜਣ ਤੋਂ ਕੀਤਾ ਇੰਨਕਾਰ!"