ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਘੱਟ ਫੀਸ ਵਿੱਚ ਮਿਆਰੀ ਸਿੱਖਿਆ ਹਾਸਲ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਲਈ ਸੱਦਾ ਦਿੱਤਾ
ਸੁਖਜਿੰਦਰ ਮਾਨ
ਬਠਿੰਡਾ, 20 ਜੂਨ: ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਪੀ.ਜੀ.)-2022 (ਸੀਯੂਈਟੀ (ਪੀਜੀ) – 2022) ਕਰਵਾਉਣ ਜਾ ਰਹੀ ਰਾਸਟਰੀ ਪ੍ਰੀਖਿਆ ਏਜੰਸੀ (ਐਨ.ਟੀ.ਏ.) ਨੇ ਭਾਰਤ ਦੀਆਂ ਵੱਖ-ਵੱਖ ਕੇਂਦਰੀ ਯੂਨੀਵਰਸਿਟੀਆਂ ਅਤੇ ਹੋਰ ਸਟੇਟ ਅਤੇ ਡੀਮਡ ਯੂਨੀਵਰਸਿਟੀਆਂ ਦੇ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਦਾਖਲੇ ਲਈ ਆਨਲਾਈਨ ਅਰਜੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 18 ਜੂਨ ਤੋਂ ਵਧਾ ਕੇ 4 ਜੁਲਾਈ 2022 ਕਰਨ ਦਾ ਐਲਾਨ ਕੀਤਾ ਹੈ।ਇਸ ਐਲਾਨ ਦੇ ਨਾਲ ਹੀ ਹੁਣ ਨੈਕ ਤੋਂ “ਏ“ ਗ੍ਰੇਡ ਪ੍ਰਾਪਤ ਪੰਜਾਬ ਕੇਂਦਰੀ ਯੂਨੀਵਰਸਿਟੀ ਦੁਆਰਾ ਸੰਚਾਲਿਤ 44 ਮਾਸਟਰ ਡਿਗਰੀ ਪ੍ਰੋਗਰਾਮਾਂ ਅਤੇ 7 ਸ਼ੋਰਟ ਟਰਮ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਐਨਟੀਏ ਦੀ ਵੈੱਬਸਾਈਟ ://…/ ਰਾਹੀਂ 4 ਜੁਲਾਈ 2022 ਤੱਕ ਸੀਯੂਈਟੀ (ਪੀਜੀ) – 2022 ਲਈ ਅਰਜ਼ੀਆਂ ਜਮ੍ਹਾਂ ਕਰਾ ਸਕਣਗੇ।
ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਸਰਕਾਰੀ ਯੂਨੀਵਰਸਿਟੀਆਂ ਤੋਂ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇੱਕ ਸੁਨਹਿਰੀ ਮੌਕਾ ਪ੍ਰਦਾਨ ਕਰੇਗਾ ਅਤੇ ਉਹਨਾਂ ਨੂੰ ਸੀਯੂਈਟੀ (ਪੀਜੀ) – 2022 ਵਿੱਚ ਸ਼ਾਮਿਲ 65 ਕੇਂਦਰੀ ਅਤੇ ਭਾਗੀਦਾਰ ਯੂਨੀਵਰਸਿਟੀਆਂ ਦੁਆਰਾ ਸੰਚਾਲਿਤ ਪੀਜੀ ਪ੍ਰੋਗਰਾਮਾਂ ਵਿੱਚ ਆਪਣੀ ਪਸੰਦ ਦੇ ਪ੍ਰੋਗਰਾਮ ਚੁਣਨ ਲਈ ਹੋਰ ਸਮਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦੁਆਰਾ ਪੇਸ ਕੀਤੇ ਜਾਂਦੇ ਸਾਰੇ ਪੀਜੀ ਪ੍ਰੋਗਰਾਮ ਉਦਯੋਗ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਦੇ ਹੁਨਰ ਵਿਕਾਸ ‘ਤੇ ਕੇਂਦਿ੍ਰਤ ਹਨ। ਉਨ੍ਹਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਘੱਟ ਫੀਸ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰਨ ਦੇ ਮੌਕੇ ਦਾ ਲਾਭ ਉਠਾਉਣ।ਯੂਨੀਵਰਸਿਟੀ ਦੀ ਦਾਖਲਾ ਸਾਖਾ ਅਨੁਸਾਰ, ਅਕਾਦਮਿਕ ਸੈਸਨ 2022-23 ਵਿੱਚ, ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 44 ਪੀਜੀ ਪ੍ਰੋਗਰਾਮਾਂ ਦੀਆਂ 1381 ਸੀਟਾਂ ਅਤੇ 7 ਸ਼ੋਰਟ ਟਰਮ ਕੋਰਸਾਂ ਦੀਆਂ 105 ਸੀਟਾਂ ਲਈ ਅਰਜੀਆਂ ਮੰਗੀਆਂ ਹਨ। ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ … ‘ਤੇ ਵੱਖ-ਵੱਖ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਲਈ ਅਲਾਟ ਕੀਤੀਆਂ ਸੀਟਾਂ ਦੀ ਗਿਣਤੀ ਅਤੇ ਉਨ੍ਹਾਂ ਦੀ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਯੂਨੀਵਰਸਿਟੀ ਆਪਣੇ ਮਿਸਨ ਨੂੰ ਸਾਕਾਰ ਕਰਨ ਲਈ 44 ਪੋਸਟ ਗ੍ਰੈਜੂਏਟ ਡਿਗਰੀ ਪ੍ਰੋਗਰਾਮਾਂ ਦੇ ਨਾਲ ਵੱਖ -ਵੱਖ ਅਕਾਦਮਿਕ ਵਿਸ?ਿਆਂ ਤੇ ਖੇਤਰਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਦੀ ਹੈ ਜਿਸ ਵਿੱਚ ਕੰਪਿਊਟਰ ਸਾਇੰਸ ਅਤੇ ਟੈਕਨਾਲੋਜੀ; ਸਾਈਬਰ ਸਕਿਉਰਟੀ; ਗਣਿਤ; ਅੰਕੜਾ ਵਿਗਿਆਨ; ਭੌਤਿਕ ਵਿਗਿਆਨ; ਰਸਾਇਣ ਵਿਗਿਆਨ; ਅਪਲਾਈਡ ਕੈਮਿਸਟਰੀ; ਥਿਓਰੈਟੀਕਲ ਅਤੇ ਕੰਪਿਊਟੇਸ਼ਨਲ ਕੈਮਿਸਟਰੀ; ਬਾਇਓਇਨਫ਼ਾਰਮੈਟਿਕਸ; ਕੰਪਿਊਟੇਸਨਲ ਫਿਜਿਕਸ; ਬੌਟਨੀ; ਜ਼ੂਆਲੋਜੀ; ਬਾਇਓਕੈਮਿਸਟਰੀ; ਮਾਈਕਰੋਬਾਇਓਲੋਜੀ; ਜਿਓਲੋਜੀ; ਵਾਤਾਵਰਣ ਵਿਗਿਆਨ ਅਤੇ ਟੈਕਨਾਲੋਜੀ; ਫ਼ੂਡ ਸਾਇੰਸ ਅਤੇ ਟੈਕਨਾਲੋਜੀ; ਮੈਡੀਸਨਲ ਕੈਮਿਸਟਰੀ; ਮੋਲੀਕਿਉਲਰ ਮੈਡੀਸਨ; ਹਿਊਮਨ ਜੈਨੇਟਿਕਸ; ਫਾਰਮਾਸਿਉਟੀਕਲ ਕੈਮਿਸਟਰੀ; ਫਾਰਮਾਕੋਗਨੋਸੀ; ਫਾਰਮਾਕੋਲੋਜੀ; ਇਕਨਾਮਿਕਸ; ਸ਼ੋਸ਼ਿਆਲੋਜੀ; ਹਿਸਟਰੀ; ਸਾਇਕਾਲੋਜੀ; ਅੰਗਰੇਜੀ; ਹਿੰਦੀ; ਪੰਜਾਬੀ; ਪੋਲੀਟੀਕਲ ਸਾਇੰਸ; ਪੌਲੀਟਿਕਸ ਐਂਡ ਇੰਟਰਨੈਸ਼ਨਲ ਰਿਲੇਸ਼ਨਜ਼; ਐਜੂਕੇਸ਼ਨ; ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ; ਜੌਗਰਾਫ਼ੀ; ਐਗਰੀਬਿਜ਼ਨਸ; ਫ਼ਿਜ਼ੀਕਲ ਐਜੂਕੇਸ਼ਨ; ਲਾਇਬ੍ਰੇਰੀ ਅਤੇ ਇਨਫਰਮੇਸ਼ਨ ਸਾਇੰਸ; ਪਰਫਾਰਮਿੰਗ ਆਰਟਸ – ਥੀਏਟਰ; ਮਿਊਜ਼ਿਕ; ਫਾਈਨ ਆਰਟਸ (ਪੇਂਟਿੰਗ); ਕਾਨੂੰਨ ਅਤੇ ਵਣਜ (ਕਾਮਰਸ) ਵਿਸੇ ਸਾਮਲ ਹਨ।ਇਸ ਤੋਂ ਇਲਾਵਾ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਸੀਯੂਈਟੀ (ਪੀਜੀ) – 2022 ਰਾਹੀਂ ਪੰਜਾਬੀ ਅਨੁਵਾਦ; ਨਿਊਰਲ ਨੈੱਟਵਰਕ ਅਤੇ ਡੀਪ ਲਰਨਿੰਗ; ਫ੍ਰੈਂਚ; ਕੰਪਿਊਟੇਸਨਲ ਲਿੰਗੁਇਸਟਿਕਸ; ਜੀਓ-ਇਨਫੋਰਮੈਟਿਕਸ; ਡੈਟਾ ਸਾਇੰਸਜ ਫ਼ਾਰ ਬਾਇਓ-ਇਨਫ਼ਾਰਮੈਟਿਕਸ ਅਤੇ ਹਿੰਦੀ ਟਰਾਂਸਲੇਸ਼ਨ ਵਰਗੇ ਵਿਸ?ਿਆਂ ਵਿੱਚ 3 ਪੀਜੀ ਡਿਪਲੋਮਾ ਅਤੇ 4 ਸਰਟੀਫਿਕੇਟ ਕੋਰਸਾਂ ਵਿੱਚ ਦਾਖਲੇ ਲਈ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ।
Share the post "ਕੇਂਦਰੀ ਯੂਨੀਵਰਸਿਟੀ ਦੇ ਪੀਜੀ ਪ੍ਰੋਗਰਾਮਾਂ ਵਿੱਚ ਦਾਖਲੇ ਲਈ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ 4 ਜੁਲਾਈ ਤੱਕ ਵਧਾਈ"