ਜਲ ਸ਼ਕਤੀ ਅਭਿਆਨ ਸਬੰਧੀ ਕੀਤੀ ਵਿਸ਼ੇਸ਼ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 4 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜਲ ਸ਼ਕਤੀ ਅਭਿਆਨ ਤਹਿਤ ਇੱਕ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵਲੋਂ ਪਾਣੀ ਦੀ ਬੱਚਤ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਤੇ ਚਾਲੂ ਵਿੱਤੀ ਵਰ੍ਹੇ ਦੌਰਾਨ ਬਣਾਈਆਂ ਗਈਆਂ ਯੋਜਨਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕਰਕੇ ਆਮ ਲੋਕਾਂ ਨੂੰ ਪਾਣੀ ਦੀ ਬੱਚਤ ਸਬੰਧੀ ਜਾਣੂ ਕਰਵਾਇਆ ਜਾਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਲ ਸ਼ਕਤੀ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਗਏ ਕਾਰਜਾਂ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਵੀ ਦੇਖੀਆਂ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਣੀ ਨੂੰ ਬਚਾਉਣ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਬੱਚਤ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਦੌਰਾਨ ਸਬੰਧਤ ਵੱਧ ਤੋਂ ਵੱਧ ਤਸਵੀਰਾਂ ਨੂੰ ਪੇਸ਼ਕਾਰੀਆਂ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ, ਵਣ ਵਿਭਾਗ, ਪੰਚਾਇਤੀ ਰਾਜ, ਕਾਰਜਕਾਰੀ ਇੰਜੀਨੀਅਰ ਜਲ ਤੇ ਸਪਲਾਈ, ਖੇਤੀਬਾੜੀ, ਮੰਡਲ ਭੂਮੀ ਰੱਖਿਆ, ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਅਤੇ ਸੀਵਰੇਜ਼ ਬੋਰਡ ਅਤੇ ਸਿੱਖਿਆ ਵਿਭਾਗ ਵਲੋਂ ਆਪੋਂ-ਆਪਣੇ ਵਿਭਾਗਾਂ ਨਾਲ ਸਬੰਧਤ ਪਿਛਲੇ ਵਰ੍ਹੇ ਕੀਤੇ ਗਏ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਅਫ਼ਸਰ ਮੈਡਮ ਨੀਰੂ ਗਰਗ, ਮੁੱਖ ਖੇਤੀਬਾੜੀ ਅਫ਼ਸਰ ਸ. ਪਾਖਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਪਾਣੀ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਕੀਤੇ ਜਾਣ ਉਪਰਾਲੇ : ਡਿਪਟੀ ਕਮਿਸ਼ਨਰ
6 Views