ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

Date:

spot_img

ਪੰਜਾਬ ਵਿੱਚ ਸਰਹੱਦ ਪਾਰੋਂ ਘੁਸਪੈਠ ਰੋਕਣ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਸੰਵੇਦਨਸੀਲ
ਮੁੱਖ ਮੰਤਰੀ ਭਗਵਾਨ ਵਾਲਮਿਕੀ ਤੀਰਥ ਵਿਖੇ ਨਤਮਸਤਕ ਹੋਏ
ਸੁਖਜਿੰਦਰ ਮਾਨ
ਅੰਮਿ੍ਰਤਸਰ, 5 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਇੱਥੇ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਲਵ-ਕੁਸ ਅਤੇ ਗੁਰੂ ਗਿਆਨਨਾਥ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿੱਚ ਸਿਰਕਤ ਕਰਨ ਆਏ ਸਨ। ਇਸ ਮੌਕੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਲਗਾਤਾਰ ਇਨ੍ਹਾਂ ਦੋਵੇਂ ਖੇਤਰਾਂ ਨੂੰ ਅਣਗੌਲੇ ਕਰਨ ਕਰਕੇ ਇਹ ਖੇਤਰ ਵਿਕਾਸ ਦੇ ਪੱਖ ਤੋਂ ਕਾਫੀ ਪਛੜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ‘ਤੇ ਵਧੇਰੇ ਜੋਰ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਤਰਾਂ ਦਾ ਮੂੰਹ-ਮੁਹਾਂਦਰਾ ਸੰਵਾਰਿਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੂਰੀ ਤਰ੍ਹਾਂ ਸੰਵੇਦਨਸੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਇਸ ਮਕਸਦ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਮਾਨ ਨੇ ਸਰਹੱਦ ਪਾਰ ਤੋਂ ਨਸ?ਿਆਂ ਅਤੇ ਹਥਿਆਰਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਾਅਦੇ ਨੂੰ ਪੂਰਾ ਕਰਨ ਵਾਸਤੇ ਵਸੀਲੇ ਜੁਟਾਉਣ ਲਈ ਪਹਿਲਾਂ ਹੀ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਇਨ੍ਹਾਂ ਦੋਵਾਂ ਪ੍ਰਮੁੱਖ ਖੇਤਰਾਂ ਲਈ ਬਜਟ ਵੀ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਬਜਟ ਹੁਣ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਇਲਾਵਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆਕਲਪ ਕਰਨ ’ਤੇ ਖਰਚ ਕੀਤਾ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਨਾਲ ਇਨ੍ਹਾਂ ਦੋਵਾਂ ਸੈਕਟਰਾਂ ਵਿੱਚ ਮਿਸਾਲੀ ਸੁਧਾਰ ਹੋਣਗੇ ਜਿਸ ਨਾਲ ਲੋਕਾਂ ਨੂੰ ਅਤਿ ਲੋੜੀਂਦੀ ਸਹਾਇਤਾ ਮਿਲੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਵਾਲਮੀਕਿ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ‘ਤੇ ਆਉਣ ਨੂੰ ਰੂਹਾਨੀ ਅਹਿਸਾਸ ਦੱਸਿਆ। ਭਗਵੰਤ ਮਾਨ ਨੇ ਲਵ-ਕੁਸ ਅਤੇ ਗੁਰੂ ਗਿਆਨਨਾਥ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸਰਧਾ ਦੇ ਫੁੱਲ ਭੇਟ ਕੀਤੇ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹੋਰ ਵਿਕਾਸ ਸਬੰਧੀ ਸਾਰੇ ਮਸਲੇ ਛੇਤੀ ਹੀ ਟਰੱਸਟੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਹੱਲ ਕਰ ਲਏ ਜਾਣਗੇ।ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਰਮਦਾਸ ਸਮੇਤ ਹੋਰ ਵੀ ਹਾਜਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

World Bicycle Day; ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

👉ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ...

Moga Police ਵੱਲੋਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮ ਕਾਬੂ

Moga News: Moga Police ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ...