Thursday, April 23, 2026
spot_img
spot_img

ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Date:

spot_img

ਸੁਖਜਿੰਦਰ ਮਾਨ
ਚੰਡੀਗੜ, 6 ਜੁਲਾਈ: 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ।ਸ੍ਰੀ ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ।ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।
ਜਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸੂ ਪਾਲਣ ਆਦਿ ਸਾਮਲ ਹਨ। ਉਨ੍ਹਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫਤਹਿਗੜ੍ਹ ਸਾਹਿਬ ਜ?ਿਲ੍ਹੇ ਦੇ ਡਿਪਟੀ ਕਮਿਸਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸਨ ਸੁਰੂ ਕੀਤੀ।
ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂੰ ਪ੍ਰਸਾਦ ਤੋਂ ਇਲਾਵਾ ਸੀਨੀਅਰ ਸਿਵਲ ਅਧਿਕਾਰੀ ਤੇਜਵੀਰ ਸਿੰਘ, ਹੁਸਨ ਲਾਲ, ਅਜੋਏ ਸਰਮਾ, ਰਜਤ ਅੱਗਰਵਾਲ, ਅਭਿਨਵ ਤਿ੍ਰਖਾ, ਸੋਨਾਲੀ ਗਿਰਿ, ਸੁਮੀਤ ਜਾਰੰਗਲ, ਕੁਮਾਰ ਅਮਿਤ, ਅੰਮਿ੍ਰਤ ਕੌਰ ਗਿੱਲ, ਅਪਨੀਤ ਰਿਆਤ, ਗਿਰੀਸ ਦਿਆਲਨ ਤੇ ਅਮਿਤ ਤਲਵਾੜ ਵੀ ਹਾਜਰ ਸਨ।

Share post:

spot_img
spot_img

Popular

More like this
Related

ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਦੂਜਾ ਨਿਊਜ਼ ਲੈਟਰ ਰੀਲੀਜ਼

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ...