ਕਿਹਾ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਡ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਪੂਹਲੀ ਵਿਖੇ 85 ਲੱਖ ਦੀ ਲਾਗਤ ਨਾਲ ਤਿਆਰ ਹੋਏ 6-ਏ ਸਾਈਡ (ਸਿੰਥੈਟਕ) ਦੇ ਹਾਕੀ ਗਰਾਊਂਡ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭੁੱਚੋਂ ਮੰਡੀ ਤੋਂ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਪਰਮਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਖੇਡ ਮੰਤਰੀ ਸ਼੍ਰੀ ਮੀਤ ਹੇਅਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਰਾਜ ਦੇ ਪਿੰਡਾਂ ਵਿੱਚ ਜਿੱਥੇ ਵੀ ਹਾਕੀ ਦੀ ਖੇਡ ਖੇਡੀ ਜਾਂਦੀ ਹੈ ਉੱਥੇ ਇਸੇ ਤਰ੍ਹਾਂ ਦੇ 6-ਏ ਸਾਈਡ (ਸਿੰਥੈਟਕ) ਗਰਾਊਂਡ ਸਥਾਪਤ ਕੀਤੇ ਜਾਣਗੇ। ਖੇਡਾਂ ਪ੍ਰਤੀ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦਿਆਂ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਖੇਡ ਮੰਤਰੀ ਸ਼੍ਰੀ ਮੀਤ ਹੇਅਰ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵਲੋਂ ਨੌਜਵਾਨਾਂ ਚ ਹਾਕੀ ਦੀ ਖੇਡ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਕੀਤੇ ਗਏ ਕਾਰਜ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਗਰਾਊਂਡ ਸਥਾਪਤ ਕਰਨ ਨਾਲ ਜਿੱਥੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲੇਗਾ ਉੱਥੇ ਹੀ ਉਹ ਨਸ਼ਿਆਂ ਦੀ ਗਿ੍ਰਫਤ ਵਿੱਚੋਂ ਬਾਹਰ ਨਿਕਲਣਗੇ।
ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ. ਰਾਜਾ ਸਿੰਘ, ਖੇਡ ਅਫ਼ਸਰ ਸ. ਪਰਮਿੰਦਰ ਸਿੰਘ, ਹਾਕੀ ਕੋਚ ਅਵਤਾਰ ਸਿੰਘ, ਹਾਕੀ ਕੋਚ ਰੁਪਿੰਦਰ ਸਿੰਘ, ਪੰਚਾਇਤ ਸਕੱਤਰ ਸ਼੍ਰੀ ਰੁਪਿੰਦਰ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਨੀਲ ਗਰਗ, ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਰੇਸ਼ਮ ਸਿੰਘ, ਸ਼੍ਰੀ ਸੁਖਰਾਜ ਸਿੰਘ ਅਤੇ ਸ਼੍ਰੀ ਇੰਤਬਾਰ ਸਿੰਘ, ਅਤੇ ਨਰਿੰਦਰ ਸਿੰਘ ਸਟੈਨੋ ਤੋਂ ਇਲਾਵਾ ਪਿੰਡ ਪੂਹਲੀ ਦੇ ਸਰਪੰਚ ਸ. ਚਮਕੌਰ ਸਿੰਘ ਤੇ ਪੰਚ ਗੁਰਜੀਤ ਸਿੰਘ, ਪੰਚ ਹਰਮਨਜੀਤ ਸਿੰਘ ਅਤੇ ਪਿੰਡ ਦੇ ਮੋਹਤਵਾਰ ਪਤਵੰਤੇ ਹਾਜ਼ਰ ਸਨ।
Share the post "85 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਗਰਾਊਂਡ ਦਾ ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਉਦਘਾਟਨ"