ਸਿੱਧੂ ਮੂਸੇਵਾਲਾ ਦੇ ਕਤਲ ’ਚ ਸਿਆਸੀ ਰੰਗਤ ਹੋ ਸਕਦੀ ਹੈ, ਜਿਸਦੇ ਚੱਲਦੇ ਵਿਦੇਸ਼ੀ ਏਜੰਸੀ ਕਰੇ ਜਾਂਚ
ਕਾਂਗਰਸ, ਅਕਾਲੀ ਦਲ ਤੇ ਭਾਜਪਾ ਤੋਂ ਬਾਅਦ ਹੁਣ ਆਪ ਦੇ ਵੀ ਦਿਨ ਨੇੜੇ ਆਏ
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਪਿਛਲੇ ਦਿਨੀਂ ਸੰਗਰੂਰ ਜਿਮਨੀ ਚੋਣ ’ਚ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸਿਕਸਿਤ ਦੇ ਕੇ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਉਹ ‘‘ ਲੋਕ ਸਭਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਤੋਂ ਇਲਾਵਾ ਪੰਜਾਬ ਨਾਲ ਹੰੁਦੀ ਆ ਰਹੀ ਹਰ ਧੱਕੇਸ਼ਾਹੀ ਦਾ ਮੁੱਦਾ ਚੁੱਕਣਗੇ। ’’ ਚੋਣ ਜਿੱਤਣ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਪੁੱਜੇ ਸ: ਮਾਨ ਨੇ ਸਥਾਨਕ ਸਰਕਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਦਾਅਵਾ ਕੀਤਾ ਕਿ ‘‘ ਭਾਰਤੀ ਸੰਵਿਧਾਨ ਤੇ ਸਿੱਖ ਪਰੰਪਰਾਵਾਂ ਮੁਤਾਬਕ ਸਿੱਖਾਂ ਨੂੰ ਅਪਣੇ ਨਾਲ �ਿਪਾਨ ਚੁੱਕਣ ਦਾ ਹੱਕ ਹੈ ਪ੍ਰੰਤੂ ਸੰਸਦ ਵਿਚ ਸਿੱਖਾਂ ਨੂੰ ਇਸ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ। ’’ ਉਨ੍ਹਾਂ ਪੰਜਾਬ ’ਚ ਦੀਵਾਰਾਂ ’ਤੇ ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਦੇ ਦੋਸ਼ਾਂ ਹੇਠ ਨੌਜਵਾਨਾਂ ’ਤੇ ਦਰਜ਼ ਕੀਤੇ ਜਾ ਰਹੇ ਪਰਚਿਆਂ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਦੇਸ ਦੀ ਸਰਵਉੱਚ ਅਦਾਲਤ ਇਸ ਗੱਲ ਨੂੰ ਮੰਨ ਚੁੱਕੀ ਹੈ ਕਿ ਸ਼ਾਂਤਮਈ ਤਰੀਕੇ ਨਾਲ ਖ਼ਾਲਿਸਤਾਨ ਦੀ ਅਵਾਜ਼ ਚੁੱਕਣਾ ਕੋਈ ਗੈਰ ਕਾਨੂੰਨੀ ਨਹੀਂ ਹੈ। ਪਿਛਲੇ ਦਿਨੀਂ ਗੈਗਸਟਰਾਂ ਹੱਥੋਂ ਬੇਰਹਿਮੀ ਨਾਲ ਮਾਰੇ ਗਏ ਉਘੇ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਦੀਪ ਸਿੱਧੂ ਦੀ ਮੌਤ ਦੇ ਮਾਮਲੇ ਦੀ ਕਿਸੇ ਅੰਤਰਰਾਸ਼ਟਰੀ ਏਜੰਸੀ ਤੋਂ ਜਾਂਚ ਦੀ ਮੰਗ ਕਰਦਿਆਂ ਐਮ.ਪੀ ਮਾਨ ਨੇ ਦਾਅਵਾ ਕੀਤਾ ਕਿ ‘‘ ਕੁੱਝ ਤਾਕਤਾਂ ਨਹੀਂ ਚਾਹੁੰਦੀਆਂ ਕਿ ਕੋਈ ਨੌਜਵਾਨ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਵਿਚਾਰਾਂ ’ਤੇ ਚੱਲੇ ਤੇ ਇੰਨ੍ਹਾਂ ਦੋਨਾਂ ਨੌਜਵਾਨਾਂ ਦਾ ਕਤਲ ਵੀ ਕਿਸੇ ਵੱਡੀ ਸ਼ਾਜਸ ਦਾ ਹਿੱਸਾ ਹੈ। ’’ ਉਨ੍ਹਾਂ ਸਿੱਧੂ ਮੁੂਸੇਵਾਲਾ ਦੇ ਕਤਲ ਮਾਮਲੇ ’ਚ ਸਿਆਸੀ ਰੰਗਤ ਹੋਣ ਦੀ ਵੀ ਸ਼ੱਕ ਜਾਹਰ ਕੀਤੀ ਅਤੇ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਵੀ ਨਿਰਪੱਖ ਜਾਂਚ ਹੋਵੇ। ਆਪ ਸਰਕਾਰ ਵਲੋਂ ਸੈਕੜੇ ਕਰੋੜ ਖ਼ਰਚ ਕਰਕੇ ਰਾਜਸਥਾਨ ਨਹਿਰ ਨੂੰ ਪੱਕੀ ਕਰਨ ਦੀ ਯੋਜਨਾ ਦੀ ਨਿੰਦਾ ਕਰਦਿਆਂ ਸ: ਮਾਨ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਜਬਰੀ ਹਰਿਆਣਾ, ਰਾਜਸਥਾਨ ਤੇ ਦਿੱਲੀ ਨੂੰ ਦਿੱਤਾ ਜਾ ਰਿਹਾ ਹੈ ਜਦੋਂ ਕਿ ਜਦੋਂ ਕਿ ਰਿਪੇਰੀਅਨ ਕਾਨੂੰਨ ਮੁਤਾਬਕ ਇਸਦੇ ਪਾਣੀਆਂ ’ਤੇ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਜੇਕਰ ਦੂਜੇ ਸੂਬਿਆਂ ਵਿਚੋਂ ਕੁੱਝ ਲਿਆਉਣਾ ਹੈ ਤਾਂ ਉਸਦੇ ਬਦਲੇ ਟੈਕਸ ਜਾਂ ਰਾਇਲਟੀ ਦੇਣੀ ਪੈਂਦੀ ਹੈ ਪ੍ਰੰਤੂ ਪੰਜਾਬ ਦਾ ਪਾਣੀ ਮੁਫ਼ਤ ਲੁੱਟਿਆ ਜਾ ਰਿਹਾ। ਇਸ ਮੌਕੇ ਉਨ੍ਹਾਂ ਪਿਛਲੀ ਸਰਕਾਰ ਦੀ ਤਰਜ਼ ’ਤੇ ਭਗਵੰਤ ਮਾਨ ਸਰਕਾਰ ਵਲੋਂ ਮੱਤੇਵਾੜਾ ਜੰਗਲ ਨੂੰ ਉਜਾੜ ਕੇ ਇੰਡਸਟਰੀ ਲਗਾਉਣ ਦਾ ਵੀ ਵਿਰੋਧ ਕੀਤਾ। ਬੇਅਦਬੀ ਦੇ ਮਾਮਲੇ ’ਚ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਜਾਰੀ ਰੀਪੋਰਟ ’ਚ ਬਾਦਲਾਂ ਨੂੰ ਕਥਿਤ ਕਲੀਨ ਚਿੱਟ ਮਿਲਣ ਦੇ ਮੁੱਦੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਪੰਜਾਬ ਦਾ ਬੱਚਾ ਬੱਚਾ ਜਾਂਣਦਾ ਹੈ ਕਿ ਬੇਅਦਬੀ ਕਿਸਨੇ ਕਰਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਲੀਨ ਚਿੱਟ ਨਹੀਂ ਦਿੱਤੀ ਹੈ। ਰਾਸਟਰਪਤੀ ਦੀ ਚੋਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਉਹ ਅਪਣੀ ਵੋਟ ਪਾਰਟੀ ਅਤੇ ਪੰਜਾਬ ਦੇ ਲੋਕਾਂ ਨਾਲ ਵਿਚਾਰ-ਵਿਟਾਂਦਰਾ ਕਰਨ ਤੋਂ ਬਾਅਦ ਹੀ ਪਾਉਣਗੇ। ਇਸਦੇ ਨਾਲ ਹੀ ਉਨ੍ਹਾਂ ਉਮੀਦ ਜਾਹਰ ਕੀਤੀ ਕਿ ਆਦਿਵਾਸੀ ਪਰਿਵਾਰ ਵਿੱਚੋਂ ਉਮੀਦਵਾਰ ਬਣੀ ਸ਼੍ਰੀਮਤੀ ਦ੍ਰਪਤੀ ਮੁਰਮੂ ਤੋਂ ਆਦਿਵਾਸੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ, ਮਹਿੰਦਰ ਸਿੰਘ ਖਾਲਸਾ, ਸਿਮਰਨਜੋਤ ਸਿੰਘ ਤੇ ਭਾਈ ਕਾਲਾ ਆਦਿ ਹਾਜਰ ਸਨ ।
Share the post "ਲੋਕ ਸਭਾ ’ਚ ਬੰਦੀ ਸਿੰਘਾਂ ਦੀ ਰਿਹਾਈ ਤੇ ਸ਼੍ਰੋਮਣੀ ਕਮੇਟੀ ਦੀ ਚੋਣ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਾਂਗਾ: ਐਮ.ਪੀ ਸ: ਮਾਨ"