10+2 ਨਾਨ-ਮੈਡੀਕਲ ਦੀ ਵਿਦਿਆਰਥਣ ਪੂਜਾ ਮਹੇਸ਼ਵਰੀ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ
ਸੁਖਜਿੰਦਰ ਮਾਨ
ਬਠਿੰਡਾ , 9 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਹਰ ਵਾਰ ਦੀ ਤਰ੍ਹਾਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ (ਬੀ.ਐਫ.ਐਸ.ਐਸ.ਐਸ.) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ । ਸਕੂਲ ਦਾ ਓਵਰਆਲ ਨਤੀਜਾ 100 ਫ਼ੀਸਦੀ ਰਿਹਾ ਹੈ ਜਿਸ ਅਨੁਸਾਰ 10+2 (ਨਾਨ-ਮੈਡੀਕਲ) ਦੇ ਦੀ ਵਿਦਿਆਰਥਣ ਪੂਜਾ ਮਹੇਸ਼ਵਰੀ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਅਤੇ 10+2 (ਮੈਡੀਕਲ) ਦੀ ਵਿਦਿਆਰਥਣ ਗਗਨਦੀਪ ਕੌਰ ਨੇ 96.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ 10+2 (ਆਰਟਸ) ਦੀ ਵਿਦਿਆਰਥਣ ਮੁਸਕਾਨਦੀਪ ਕੌਰ ਨੇ 96.2 ਫ਼ੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸੇ ਤਰ੍ਹਾਂ 10+2 ਕਾਮਰਸ ਦੀ ਵਿਦਿਆਰਥਣ ਪਾਰੁਲ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ 10+2 (ਮੈਡੀਕਲ) ਦੀ ਵਿਦਿਆਰਥਣ ਹਰਮਨਜੋਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ। ਇਸ ਨਤੀਜੇ ਅਨੁਸਾਰ ਸਕੂਲ ਦੇ 44 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਜਦਕਿ 92.5% ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
ਸਕੂਲ ਦੇ ਪਿ੍ਰੰਸੀਪਲ ਡਾ. ਬਲਜਿੰਦਰ ਸਿੰਘ ਸਿੱਧੂ, ਵਿਭਾਗ ਮੁਖੀਆਂ ਅਤੇ ਅਧਿਆਪਕਾਂ ਨੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ । ਉਨ੍ਹਾਂ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ ਅਤੇ ਸਕੂਲ ਦਾ ਸਮੁੱਚਾ ਨਤੀਜਾ 100 ਫ਼ੀਸਦੀ ਰਿਹਾ ਹੈ ਜੋ ਕਿ ਕਾਬਲ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਹੀ ਸਿੱਟਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ‘ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪਿ੍ਰੰਸੀਪਲ, ਸਮੂਹ ਅਧਿਆਪਕਾਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
Share the post "ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ"