WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਆਪ ਵਲੋਂ ਸੰਗਠਨ ’ਚ ਫ਼ੇਰਬਦਲ, 9 ਜ਼ਿਲ੍ਹਾ ਪ੍ਰਧਾਨਾਂ ਸਹਿਤ ਦਰਜ਼ਨਾਂ ਨਵੀਆਂ ਨਿਯੁਕਤੀਆਂ

ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਆਮ ਆਦਮੀ ਪਾਰਟੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਸੂਬੇ ’ਚ ਭਾਰੀ ਬਹੁਮਤ ਨਾਲ ਅਪਣੀ ਸਰਕਾਰ ਹੋਂਦ ਵਿਚ ਆਉਣ ਤੋਂ ਬਾਅਦ ਅੱਜ ਪਹਿਲੀ ਵਾਰ ਪਾਰਟੀ ਸੰਗਠਨ ਵਿਚ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਇੰਨ੍ਹਾਂ ਤਬਦੀਲੀਆਂ ਵਿਚ ਸੂਬੇ ਦੇ 9 ਜ਼ਿਲ੍ਹਿਆਂ ਵਿਚ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸੇ ਤਰ੍ਹਾਂ ਕਈ ਲੋਕ ਸਭਾ ਹਲਕਿਆਂ ਦੇ ਨਵੇਂ ਇੰਚਾਰਜ਼ਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਸਤੋਂ ਇਲਾਵਾ ਮਹਿਲਾ ਵਿੰਗ ਤੇ ਯੂਥ ਵਿੰਗ ਵਿਚ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਪੰਜ ਨਵੇਂ ਸੂਬਾ ਸਕੱਤਰ, ਛੇ ਸੰਯੁਕਤ ਸਕੱਤਰ, ਦੋ ਲੋਕ ਸਭਾ ਇੰਚਾਰਜ ਅਤੇ ਕਈ ਵਿੰਗਾਂ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਨਿਯੁਕਤ ਕੀਤੇ ਹਨ।
ਸੋਮਵਾਰ ਨੂੰ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਰਾਜ ਸਭਾ ਮੈਂਬਰ ਤੇ ਪੰਜਾਬ ਸਹਿ-ਪ੍ਰਭਾਰੀ ਡਾ. ਸੰਦੀਪ ਪਾਠਕ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਦੇ ਹਸਤਾਖਰਾਂ ਹੇਠ ਜਾਰੀ ਹੋਈ ਲਿਸਟ ਵਿੱਚ ਗੁਰਦੇਵ ਸਿੰਘ ਲੱਖਣਾ, ਡਾ. ਸੰਨੀ ਆਹਲੂਵਾਲੀਆ, ਸ਼ਮਿੰਦਰ ਖਿੰਡਾ, ਰਾਜਵਿੰਦਰ ਕੌਰ ਥਿਆੜਾ ਅਤੇ ਡਾ: ਅਮਨਦੀਪ ਸਿੰਘ ਮੋਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ |ਇਸ ਦੇ ਨਾਲ ਹੀ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਆਗੂਆਂ ਮੋਹਨ ਲਾਲ, ਹਰਚਰਨ ਸਿੰਘ ਸੰਧੂ, ਪ੍ਰਿੰਸੀਪਲ ਪ੍ਰੇਮ ਕੁਮਾਰ, ਕਰਤਾਰ ਪਹਿਲਵਾਨ ਅਤੇ ਗੁਰਪਾਲ ਸਿੰਘ ਨੂੰ ਸੂਬਾ ਜੁਆਇੰਟ ਸਕੱਤਰ ਬਣਾਇਆ ਗਿਆ ਹੈ।ਪਾਰਟੀ ਨੇ ਦੋ ਲੋਕ ਸਭਾ ਹਲਕਿਆਂ ਲਈ ਨਵੇਂ ਇੰਚਾਰਜ ਵੀ ਨਿਯੁਕਤ ਕੀਤੇ ਹਨ। ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਅਤੇ ਸ਼ਰਨਪਾਲ ਮੱਕੜ ਨੂੰ ਲੁਧਿਆਣਾ ਲੋਕ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਪਾਰਟੀ ਨੇ ਕਈ ਸੂਬਾ ਪੱਧਰੀ ਵਿੰਗਾਂ ਲਈ ਨਵੇਂ ਅਹੁਦੇਦਾਰ ਵੀ ਨਿਯੁਕਤ ਕੀਤੇ ਹਨ। ਸੁਰਿੰਦਰ ਸਿੰਘ ਸੋਢੀ ਨੂੰ ਖੇਡ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਬਲਜਿੰਦਰ ਕੌਰ ਤੁੰਗੋਵਾਲੀ ਨੂੰ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬਣਾਇਆ ਗਿਆ ਹੈ।ਪਾਰਟੀ ਨੇ ਜ਼ਿਲ੍ਹਾ ਪੱਧਰ ‘ਤੇ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਕਈ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਮੁਖੀ ਅਤੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਗਏ ਹਨ।

 

 

Related posts

ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਚ ਚੰਨੀ ਸੱਦਣਗੇ ਵਜ਼ਾਰਤ ਦੀ ਵਿਸ਼ੇਸ ਮੀਟਿੰਗ

punjabusernewssite

ਨਵਜੋਤ ਸਿੱਧੂ ਤੇ ਭਗਵੰਤ ਮਾਨ ਵਿਚਕਾਰ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਕਾਂਗਰਸੀਆਂ ਨੇ ਚੁੱਕੇ ਸਵਾਲ

punjabusernewssite

ਮੁੱਖ ਮੰਤਰੀ ਨੇ ਫੋਕੇ ਦਾਅਵਿਆਂ ਨਾਲ ਉਦਯੋਗਪਤੀਆਂ ਨੂੰ ਧੋਖੇ ਵਿਚ ਰੱਖਣ ਬਣਾਉਣ ਲਈ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ

punjabusernewssite