Wednesday, April 29, 2026
spot_img
spot_img

ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆਈ

Date:

spot_img

ਖੇਤੀਬਾੜੀ ਮੰਤਰੀ ਧਾਲੀਵਾਲ ਦੀ ਅਗਵਾਈ ਵਿੱਚ ਵਿਭਾਗ ਦੀਆਂ 37 ਟੀਮਾਂ ਭਲਕੇ 12 ਜੁਲਾਈ ਨੂੰ ਮਾਲਵਾ ਦੇ 6 ਜਿਲਿਆਂ ਦਾ ਦੌਰਾ ਕਰਨਗੀਆਂ
ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਦਵਾਈਆਂ/ਖਾਦਾਂ/ਬੀਜਾਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੇ ਦਿੱਤੇ ਨਿਰਦੇਸ
ਖੇਤੀਬਾੜੀ ਅਧਿਕਾਰੀਆਂ ਨੂੰ ਦਫਤਰਾਂ ਤੇ ਫਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜਮੀਨੀ ਪੱਧਰ ਉੱਤੇ ਕੰਮ ਕਰਨ ਲਈ ਆਖਿਆ
ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ
ਸੁਖਜਿੰਦਰ ਮਾਨ
ਮੁਹਾਲੀ, 11 ਜੁਲਾਈ: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ਵਿੱਚੋਂ ਕੱਢਣ, ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਫਤਰਾਂ ਤੇ ਫਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜਮੀਨੀ ਪੱਧਰ ਉੱਤੇ ਨੀਤੀਆਂ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਫੀਲਡ ਵਿੱਚ ਨਿੱਤਰਨ ਲਈ ਕਿਹਾ। ਸ. ਧਾਲੀਵਾਲ ਨੇ ਖੇਤੀਬਾੜੀ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪੰਜਾਬ ਮੰਡੀ ਬੋਰਡ ਭਵਨ ਵਿਖੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਸਿਰਜਣ ਦੇ ਲਏ ਸੁਫਨੇ ਨੂੰ ਪੂਰਾ ਕਰਨ ਲਈ ਸੂਬੇ ਦੀ ਖੇਤੀ ਨੂੰ ਬਚਾਉਣਾ ਸਭ ਤੋਂ ਜਰੂਰੀ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਅਰਥ ਵਿਵਸਥਾ ਖੇਤੀਬਾੜੀ ਆਧਾਰਿਤ ਹੈ। ਜੇ ਅਸੀਂ ਖੇਤੀ ਬਚਾ ਲਈ ਤਾਂ ਪੰਜਾਬ ਬਚਾ ਲਵਾਂਗੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਕਲੀ ਕੀਟਨਾਸਕ, ਖਾਦਾਂ ਤੇ ਬੀਜਾਂ ਨੂੰ ਮੁਕੰਮਲ ਖਤਮ ਕੀਤਾ ਜਾਵੇ। ਅਜਿਹਾ ਕੁੱਝ ਵੀ ਨਕਲੀ ਸਮਾਨ ਕਿਤੇ ਫੜਿਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਨਕਲੀ ਦਵਾਈਆਂ ਤੇ ਬੀਜਾਂ ਦੀ ਅਲਾਮਤ ਪੰਜਾਬ ਵਿੱਚੋਂ ਜੜ੍ਹੋਂ ਖਤਮ ਕਰਨ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਤਾੜਨਾ ਕੀਤੀ।ਉਨ੍ਹਾਂ ਕਿਹਾ ਕਿ ਇਸ ਵਿਭਾਗ ਵਿੱਚ ਉਨ੍ਹਾਂ ਦਾ ਪਹਿਲਾ ਟੀਚਾ ਹੀ ਇਹੋ ਹੈ।ਦਵਾਈਆਂ ਤੇ ਬੀਜਾਂ ਦੀਅੱਜ ਫੈਕਟਰੀਆਂ ਦੀ ਸੂਚੀ ਬਣਾ ਕੇ ਸੌਂਪਣ ਨੂੰ ਕਿਹਾ।ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨਾਲ ਨਜਿੱਠਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ ਦਿੰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਫੀਲਡ ਅਧਿਕਾਰੀਆਂ ਤੋਂ ਲੈ ਕੇ ਮੁੱਖ ਦਫਤਰ ਤੱਕ ਦੇ ਸਮੂਹ ਅਧਿਕਾਰੀ ਭਲਕੇ ਤੋਂ ਹੀ ਮਾਲਵੇ ਦੀ ਨਰਮਾ ਪੱਟੀ ਦਾ ਦੌਰਾ ਕਰਨਗੇ।ਉਹ ਖੁਦ ਵੀ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸੇ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਵਿਭਾਗ ਦੀਆਂ 37 ਟੀਮਾਂ ਨਰਮਾ ਪੱਟੀ ਦੇ ਛੇ ਜ?ਿਲਿਆਂ ਵਿੱਚ ਫਸਲ ਦਾ ਜਾਇਜਾ ਲੈ ਕੇ ਰਿਪੋਰਟ ਕਰਨਗੀਆਂ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਇਸ ਟੀਮ ਦਾ ਹਿੱਸਾ ਹੋਣਗੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਮੰਡੀਕਰਨ ਨੂੰ ਮਜਬੂਤ ਕੀਤਾ ਜਾਵੇਗਾ ਅਤੇ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫਸਲਾਂ ਨੂੰ ਉਤਸਾਹਤ ਕਰਨ ਲਈ ਇਨ੍ਹਾਂ ਫਸਲਾਂ ਲਈ ਮੰਡੀਕਰਨ ਉੱਤੇ ਜੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਤ ਕੀਤਾ ਜਾ ਰਿਹਾ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਧਿਕਾਰੀ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨ ਅਤੇ ਛੋਟੇ ਕਿਸਾਨਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ।ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਵਾਸੀਆਂ ਨੇ ਸਹੀਦੇ ਆਜਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ਪੈਰਾਂ ਉੱਤੇ ਖੜ੍ਹਾ ਕਰਨ ਦੀ ਸਹੁੰ ਖਾਧੀ ਹੈ ਅਤੇ ਇਸੇ ਵਚਨਬੱਧਤਾ ਉੱਤੇ ਪਹਿਰਾ ਦਿੰਦੇ ਹੋਏ ਖੇਤੀਬਾੜੀ ਵਿਭਾਗ ਵਿੱਚ ਭਿ੍ਰਸਟਾਚਾਰ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਮੰਡੀ ਬੋਰਡ, ਪੰਜਾਬ ਐਗਰੋ, ਪਨਸੀਡ, ਵੇਅਰਹਾਊਸ ਨੂੰ ਤਕੜਾ ਕੀਤਾ ਜਾਵੇ।
ਇਸ ਤੋਂ ਪਹਿਲਾ ਵਿੱਤ ਕਮਿਸਨਰ ਵਿਕਾਸ ਸਰਵਜੀਤ ਸਿੰਘ ਨੇ ਖੇਤੀਬਾੜੀ ਮੰਤਰੀ ਦਾ ਸਵਾਗਤ ਕਰਦਿਆਂ ਵਿਭਾਗ ਬਾਰੇ ਜਾਣ ਪਛਾਣ ਕਰਵਾਈ। ਇਸ ਮੌਕੇ ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਪੰਜਾਬ ਵੇਅਰਹਾਊਸ ਕਾਰਪੋਰੇਸਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਤੇ ਪੰਜਾਬ ਮੰਡੀਕਰਨ ਬੋਰਡ ਦੇ ਵਧੀਕ ਸਕੱਤਰ ਦਲਵਿੰਦਰ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਦੇ ਅਧਿਕਾਰੀ ਅਤੇ ਸਮੂਹ ਜਿਲਿਆਂ ਦੇ ਮੁੱਖ ਖੇਤੀਬਾੜੀ ਅਫਸਰ ਵੀ ਹਾਜਰ ਸਨ।

Share post:

spot_img

Popular

More like this
Related

ग्रामीण क्षेत्रों में स्वास्थ्य सेवाओं की पहुंच बढ़ाने का है प्रयास: आरती सिंह

Haryana News: हरियाणा सरकार ने दो नए प्राथमिक स्वास्थ्य...