ਹਰਿਆਣਾ ਵਿਚ ਅਪਰਾਧ ਅਤੇ ਦੋਸ਼ੀਆਂ ਦੇ ਲਈ ਕੋਈ ਥਾਂ ਨਹੀਂ – ਸ੍ਰੀ ਮਨੋਹਰ ਲਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 13 ਜੁਲਾਈ: ਹਰਿਆਣਾ ਦੇ ਕੁੱਝ ਵਿਧਾਇਕਾਂ ਨੂੰ ਧਮਕੀ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ। ਮੀਟਿੰਗ ਵਿਚ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਮਾਮਲੇ ਦੀ ਵਿਸਤਾਰ ਜਾਣਕਾਰੀ ਲੈਣ ਦੇ ਬਾਅਦ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਸਖਤ ਕਾਰਵਾਈ ਕਰਨ ਅਤੇ ਕਿਸੀ ਵੀ ਤਰ੍ਹਾ ਦੀ ਢਿੱਲ ਨਾ ਵਰਤਣ ਦੇ ਸਖਤ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀ ਸੂਬੇ ਦੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨ ਅਤੇ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰ ਦੋਸ਼ੀਆਂ ਨੂੰ ਜੇਲ ਵਿਚ ਪਹੁੰਚਾਉਣ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਅਪਰਾਧ ਅਤੇ ਦੋਸ਼ੀਆਂ ਦੇ ਲਈ ਕੋਈ ਥਾ ਨਹੀਂ ਹੈ।
ਮੀਟਿੰਗ ਵਿਚ ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣੁੰ ਕਰਵਾਇਆ ਕਿ ਇਸ ਮਾਮਲੇ ਵਿਚ ਲਗਾਤਾਰ ਖੋਜਬੀਨ ਜਾਰੀ ਹੈ ਅਤੇ ਜਾਂਚ ਵਿਚ ਕਾਫੀ ਮਹਤੱਵਪੂਰਣ ਜਾਣਕਾਰੀ ਹਾਸਲ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਭਰੋਸਾ ਕਰਵਾਇਆ ਕਿ ਜਲਦੀ ਪੂਰੇ ਮਾਮਲੇ ਦਾ ਕਰੈਕਡਾਉਨ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਵਿਧਾਇਕਾਂ ਨੂੰ ਮਿਲ ਰਹੀ ਧਮਕੀਆਂ ਦਾ ਮਾਮਲਾ ਪਹਿਲਾਂ ਹੀ ਸਪੈਸ਼ਲ ਟਾਸਕ ਫੋਰਸ ਨੂੰ ਸੌਂਪ ਦਿੱਤਾ ਗਿਆ ਹੈ। ਸਪੈਸ਼ਲ ਟਾਕਸ ਫੋਰਸ ਇਸ ‘ਤੇ ਕੰਮ ਕਰ ਰਹੀ ਹੈ। ਐਸਟੀਐਫ ਨੂੰ ਕਾਫੀ ਹੱਦ ਤੱਕ ਇਸ ਵਿਚ ਸਫਲਤਾ ਵੀ ਮਿਲ ਚੁੱਕੀ ਹੈ।
Share the post "ਹਰਿਆਣਾ ’ਚ ਵਿਧਾਇਕਾਂ ਨੂੰ ਧਮਕੀ, ਮੁੱਖ ਮੰਤਰੀ ਨੇ ਸੱਦੀ ਪੁਲਿਸ ਅਧਿਕਾਰੀਆਂ ਦੀ ਮੀਟਿੰਗ"