Friday, May 1, 2026
spot_img
spot_img

15 ਅਗਸਤ ਤੋਂ 21 ਸਤੰਬਰ ਤੱਕ ਕਰਵਾਈਆਂ ਜਾਣਗੀਆਂ ਦਿਹਾਤੀ ਓਲੰਪਿਕ ਖੇਡਾਂ : ਡਿਪਟੀ ਕਮਿਸ਼ਨਰ

Date:

spot_img

ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਕਰਵਾਏ ਜਾਣਗੇ ਮੁਕਾਬਲੇ
ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਅਤੇ ਬਠਿੰਡਾ ਓਲੰਪਿਕ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ 15 ਅਗਸਤ ਤੋਂ 21 ਸਤੰਬਰ ਤੱਕ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਨੂੰ ਸਫ਼ਲਤਾਪੂਰਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਲਾਕ ਅਤੇ ਜ਼ਿਲ੍ਹਾ ਪੱਧਰ ਉੱਤੇ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਜ਼ ਗਰੁੱਪ ਅੰਡਰ-19 ਅਤੇ ਸੀਨੀਅਰ ਗਰੁੱਪ 19 ਸਾਲ ਤੋਂ ਵੱਧ ਉਮਰ ਚ 100 ਮੀਟਰ, 200, 400 ਅਤੇ 1500 ਮੀਟਰ ਦੀ ਦੌੜ ਤੋਂ ਇਲਾਵਾ ਡਿਸਕਸ ਥ੍ਰੋ, ਗੋਲਾ ਸੁੱਟਣ ਤੇ ਬਾਲੀਬਾਲ ਦੀਆਂ ਖੇਡਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਓਪਨ ਚ ਫੁੱਟਬਾਲ, ਹਾਕੀ, ਬਾਲੀਬਾਲ ਸੂਟਿੰਗ ਅਤੇ ਰੱਸਾ ਕੱਸੀ ਦੀਆਂ ਖੇਡਾਂ ਵੀ ਕਰਵਾਈਆਂ ਜਾਣਗੀਆਂ ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕਰਵਾਈਆਂ ਜਾਣ ਵਾਲੀਆਂ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਕੰਵਰਜੀਤ ਸਿੰਘ ਮਾਨ, ਐਸਡੀਐਮ ਸ਼੍ਰੀ ਵਰਿੰਦਰ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਮੇਵਾ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...