ਪਾਵਰਕਾਮ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਜਗਸੀਰ ਭੰਗੂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਜੁਲਾਈ: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋੰ ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਦੇ ਮਜ਼ਦੂਰ-ਮੁਲਾਜ਼ਮ ਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਜੋ ਪਿਛਲੇ ਦਿਨਾਂ ਤੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਢੰਡੋਰਾ ਪਿੱਟਿਆ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਅੱਜ ਉਸ ਸਮੇਂ ਬੇ-ਪਰਦ ਹੋ ਗਈ ਜਦੋਂ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋੰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਸੰਬੰਧ ਮਿਤੀ 12 ਜੁਲਾਈ ਨੂੰ ਜਾਰੀ ਕੀਤੇ ਪੱਤਰ ਨੰਬਰ 11-07-2022-4 ਪੀ.ਪੀ.3 ਰਾਹੀਂ ਸਰਕਾਰੀ ਵਿਭਾਗਾਂ ਦੇ ਮੁਖੀਆਂ ਕੋਲੋਂ ਵਿਭਾਗਾਂ ਵਿੱਚ ਐਡਹਾਕ,ਕੰਟਰੈਕਚੂਅਲ,ਡੇਲੀਵੇਜ਼,ਟੈਮਪ੍ਰੇਰੀ ਅਤੇ ਵਰਕਚਾਰਜ਼ਡ ਕੈਟਾਗਿਰੀਆਂ ਰਾਹੀਂ ਹੀ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੀ ਹੀ ਗਿਣਤੀ ਮੰਗੀ ਗਈ ਅਤੇ ਅਧਿਕਾਰੀਆਂ ਨੂੰ ਆਊਟਸੋਰਸਡ,ਪਾਰਟ-ਟਾਈਮ ਅਤੇ ਇਸ਼ਤਿਹਾਰ ਤੋਂ ਬਿਨਾਂ ਅਤੇ ਜਿਹੜੇ ਖ਼ਾਲੀ ਆਸਾਮੀਆਂ ਵਿਰੁੱਧ ਭਰਤੀ ਨਹੀਂ ਕੀਤੇ ਗਏ ਉਹਨਾਂ ਠੇਕਾ ਮੁਲਾਜ਼ਮਾਂ ਦੀ ਗਿਣਤੀ ਨਾ ਭੇਜਣ ਦੀ ਹਦਾਇਤ ਕੀਤੀ ਹੈ ਜਦੋਂ ਕਿ ਵੱਖ-ਵੱਖ ਸਰਕਾਰੀ ਵਿਭਾਗਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਥਰਮਲਾਂ ਵਿੱਚ ਵੱਡੀ ਗਿਣਤੀ ਵਿੱਚ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦਿੰਦੇ ਹੋਏ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਸਿਰਫ਼ ਤੇ ਸਿਰਫ਼ ਇਸ਼ਤਿਹਾਰੀ ਭਰਤੀ ਰਾਹੀਂ ਭਰਤੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਹੀ ਰੈਗੂਲਰ ਕਰਨ ਬਾਰੇ ਵਿਚਾਰ ਕਰ ਰਹੀ ਹੈ ਅਤੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਅਣ-ਵੇਖਿਆ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇੱਕ ਹੋਰ ਫੈਸਲੇ ਮੁਤਾਬਿਕ ਪਾਵਰਕਾਮ ਮੈਨੇਜਮੈਂਟ ਵੱਲੋੰ ਮਿਤੀ 15-07-2022 ਨੂੰ ਇੱਕ ਪੱਤਰ ਜਾਰੀ ਕਰਕੇ 1690 ਨਵੇਂ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਦਾ ਇਸ਼ਤਿਹਾਰ ਤਾਂ ਜਾਰੀ ਕਰ ਦਿੱਤਾ ਹੈ ਪਰ ਥਰਮਲ ਪਲਾਂਟਾਂ,ਹਾਈਡਲਾਂ ਪ੍ਰੋਜੈਕਟਾਂ,ਗਰਿੱਡਾਂ,ਸਬ-ਸਟੇਸ਼ਨਾਂ ਅਤੇ ਫੀਲਡ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ,ਪੰਜਾਬ ਸਰਕਾਰ ਅਜਿਹੇ ਫ਼ੈਸਲੇ ਕਰਕੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਮੀਟਿੰਗ ਵਿੱਚ ਹਾਜ਼ਿਰ ਆਗੂਆਂ ਬਾਦਲ ਸਿੰਘ ਭੁੱਲਰ,ਨਾਇਬ ਸਿੰਘ,ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ,ਸਤਨਾਮ ਸਿੰਘ ਢਿੱਲੋਂ ਆਦਿ ਨੇ ਪੰਜਾਬ ਸਰਕਾਰ ਵੱਲੋੰ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਡਾਟਾ ਨਾ ਮੰਗਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕਾਮ ਵਿੱਚ ਵੱਖ-ਵੱਖ ਕੈਟਾਗਿਰੀਆਂ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਰੈਗੂਲਰ ਕੀਤਾ ਜਾਵੇ!
Share the post "ਆਊਟਸੋਰਸਡ ਠੇਕਾ ਮੁਲਾਜ਼ਮਾਂ ਪ੍ਰਤੀ ਆਪ ਸਰਕਾਰ ਦਾ ਚਿਹਰਾ ਹੋਇਆ ਬੇਨਕਾਬ:-ਜਗਰੂਪ ਸਿੰਘ"