ਸੁਖਜਿੰਦਰ ਮਾਨ
ਬਠਿੰਡਾ, 21 ਜੁਲਾਈ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਪੀ.ਜੀ.ਡੀ.ਸੀ.ਏ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਵਿਦਿਆਰਥਣ ਨੇਹਾ ਗੋਇਲ ਨੇ 93.2 ਪ੍ਰਤੀਸ਼ਤ ਲੈ ਕੇ ਪਹਿਲਾ ਸਥਾਨ, ਅਮਨਪ੍ਰੀਤ ਕੌਰ ਨੇ 92.4 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਨੇ 92.2 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪਿ੍ਰੰਸੀਪਲ ਡਾ. ਨੀਰੂ ਗਰਗ ਅਤੇ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ ਨੇ ਵਿਦਿਆਰਥਣਾਂ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
ਪੀ.ਜੀ.ਡੀ.ਸੀ.ਏ ਵਿੱਚ ਐਸ.ਐਸ.ਡੀ. ਵਿਟ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Date:




