ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਐਨਫੋਰਸਮੈਂਟ ਡਾਇਰੈਕਟਰੋਟ ਵਲੋਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਲਗਾਤਾਰ ਕੀਤੀ ਜਾ ਰਹੀ ਪੁੱਛਗਿੱਛ ਤੋਂ ਪੂਰੇ ਦੇਸ਼ ਦੇ ਕਾਂਗਰਸੀ ਵਰਕਰਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ਤੇ ਕੇਂਦਰ ਸਰਕਾਰ ਵੱਲੋਂ ਈਡੀ ਦੀ ਦੁਰਵਰਤੋਂ ਕਰਕੇ ਗਾਂਧੀ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਇਸ ਧੱਕੇਸ਼ਾਹੀ ਨੂੰ ਬੰਦ ਕਰਨ ਦੀ ਮੰਗ ਕੀਤੀ । ਬਠਿੰਡਾ ਵਿਖੇ ਜ਼ਿਲਾ ਪ੍ਰਧਾਨ ਅਰੁਣ ਜੀਤਮੱਲ ਅਤੇ ਜੈ ਜੀਤ ਸਿੰਘ ਜੋਜੋ ਜੌਹਲ ਦੀ ਅਗਵਾਈ ਵਿੱਚ ਕਾਂਗਰਸ ਦਫਤਰ ਦੇ ਬਾਹਰ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ,ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸ ਦੇ ਵਰਕਰ, ਕੌਂਸਲਰ, ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਲੀਡਰਸ਼ਿਪ ਹਾਜ਼ਰ ਹੋਈ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਅਰੁਣ ਜੀਤਮੱਲ ਅਤੇ ਜੈ ਜੀਤ ਸਿੰਘ ਜੌਹਲ ਨੇ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਮਹਿੰਗਾਈ ,ਬੇਰੁਜਗਾਰੀ ਅਤੇ ਨਫਰਤੀ ਹਿੰਸਾ ਵਰਗੇ ਵੱਡੇ ਮੁੱਦਿਆਂ ਤੇ ਆਮ ਲੋਕਾਂ ਦੀ ਆਵਾਜ਼ ਉਠਾਉਣ ਤੋਂ ਰੋਕਣ ਲਈ ਈਡੀ ਦੀ ਵਰਤੋਂ ਕਰਕੇ ਦਬਾਉਣਾ ਚਾਹੁੰਦੀ ਹੈ, ਪਰ ਇਹ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਬਿਨਾਂ ਡਰੇ ਜਨਤਾ ਦੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ । ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਅਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਕੇਕੇ ਅਗਰਵਾਲ ਨੇ ਕਿਹਾ ਕਿ ਅੱਜ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਬਣ ਚੁੱਕੇ ਹਨ, ਜੇਕਰ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਕੋਈ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਈਡੀ ਦਾ ਡਰਾਵਾ ਦੇ ਕੇ ਚੁੱਪ ਕਰਾਇਆ ਜਾਂਦਾ ਹੈ ਜੋ ਧੱਕੇਸ਼ਾਹੀ ਮਨਜ਼ੂਰ ਨਹੀਂ । ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰਾਜਨ ਗਰਗ ਅਤੇ ਪਵਨ ਮਾਨੀ ਨੇ ਕਿਹਾ ਕਿ ਦੇਸ਼ ਦੇ ਹਿੱਤਾਂ ਲਈ ਕਾਂਗਰਸੀ ਵਰਕਰ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹਮੇਸ਼ਾਂ ਲੜਾਈ ਲੜਨ ਲਈ ਤਿਆਰ ਹਨ ਤੇ ਕਿਸੇ ਵੀ ਧੱਕੇਸ਼ਾਹੀ ਨਾਲ ਇਹ ਆਵਾਜ ਦਬਣ ਵਾਲੀ ਨਹੀਂ।ਕਾਂਗਰਸੀ ਬੁਲਾਰਿਆਂ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਲੋਕਾਂ ਨੂੰ ਦਿਖਾਏ ਸੁਪਨਿਆਂ ਨੂੰ ਪੂਰਾ ਕਰਨ। ਇਸ ਮੌਕੇ ਬਲਾਕ ਪ੍ਰਧਾਨ ਬਲਜਿੰਦਰ ਠੇਕੇਦਾਰ , ਹਰਵਿੰਦਰ ਸਿੰਘ ਲੱਡੂ, ਸੀਨੀਅਰ ਕੋਂਸਲਰ ਬਲਰਾਜ ਪੱਕਾ, ਮਲਕੀਤ ਸਿੰਘ ਗਿੱਲ, ਟਿੰਕੂ ਗਰੋਵਰ, ਅਵਤਾਰ ਸਿੰਘ ਗੋਨਿਆਣਾ, ਪਰਵਿੰਦਰ ਸਿੰਘ ਸ਼ਰਨੀ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਟਹਿਲ ਸਿੰਘ ਬੁੱਟਰ, ਸੰਦੀਪ ਗੋਇਲ, ਰੁਪਿੰਦਰ ਬਿੰਦਰਾ, ਵਿਕਰਮ ਕ੍ਰਾਂਤੀ, ਵਿਪਨ ਮਿੱਤੂ, ਚਰਨਜੀਤ ਸਿੰਘ ਭੋਲਾ, ਰਤਨ ਸਿੰਘ ਰਾਹੀ, ਸੰਦੀਪ ਬੌਬੀ, ਸੰਜੀਵ ਸੈਣੀ, ਗੋਰਾ ਸਿੰਘ ਸਿੱਧੂ ,ਸੁਖਰਾਜ ਸਿੰਘ ਔਲਖ, ਕਮਲਜੀਤ ਸਿੰਘ ਭੰਗੂ, ਭਗਵਾਨ ਦਾਸ ਭਾਰਤੀ, ਗੌਰਵ ਮੰਗਲਾ ,ਤੇਜਾ ਸਿੰਘ ਦੰਦੀਵਾਲ, ਕਾਂਤਾ ਸ਼ਰਮਾ, ਹਰੀਓਮ ਕਪੂਰ, ਜਗਰਾਜ ਸਿੰਘ, ਮਹਿੰਦਰ ਸਿੰਘ, ਰਾਧੇ ਸ਼ਾਮ, ਸ਼ਾਮ ਲਾਲ ਜੈਨ, ਸੁਨੀਲ ਕੁਮਾਰ ,ਮਮਤਾ ਰਾਣੀ, ਕਿ੍ਰਸ਼ਨ ਸ਼ਰਮਾ, ਦੁਪਿੰਦਰ ਮਿਸ਼ਰਾ, ਬਲਜੀਤ ਸਿੰਘ ਯੂਥ ਆਗੂ, ਸਾਜਨ ਸ਼ਰਮਾ, ਜਸਬੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
ਕੇਂਦਰ ਸਰਕਾਰ ਖਿਲਾਫ ਸੜਕਾਂ ਤੇ ਆਏ ਕਾਂਗਰਸੀ, ਕੀਤਾ ਰੋਸ ਪ੍ਰਦਰਸ਼ਨ
12 Views