ਕਿਹਾ, ਪਾਣੀ ਦੀ ਬੱਚਤ ਤੇ ਸੰਭਾਲ ਲਈ ਵੱਧ ਤੋਂ ਵੱਧ ਕੀਤੇ ਜਾਣ ਉਪਰਾਲੇ
ਸੁਖਜਿੰਦਰ ਮਾਨ
ਬਠਿੰਡਾ, 22 ਜੁਲਾਈ: ਜ਼ਿਲ੍ਹੇ ਅੰਦਰ “ਜਲ ਸ਼ਕਤੀ ਅਭਿਆਨ“ ਤਹਿਤ ਕੀਤੇ ਜਾ ਰਹੇ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਬੰਧਤ ਵਿਭਾਗ “ਜਲ ਸ਼ਕਤੀ ਅਭਿਆਨ“ ਦੇ ਪੋਰਟਲ ਤੇ ਅਪਲੋਡ ਕਰਨਾ ਯਕੀਨੀ ਬਣਾਉਣ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਾਣੀ ਦੀ ਬੱਚਤ, ਸਾਂਭ-ਸੰਭਾਲ, ਪਲਾਂਟੇਸ਼ਨ, ਵੇਸਟ ਵਾਟਰ ਟਰੀਟਮੈਂਟ ਪਲਾਂਟਾਂ, ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਕੀਤੇ ਗਏ ਕਾਰਜਾਂ ਅਤੇ ਹੋਰ ਭਵਿੱਖੀ ਯੋਜਨਾਵਾਂ ਸਬੰਧੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕਾਰਜ ਅਤੇ ਯੋਜਨਾਵਾਂ ਦੀਆਂ ਫੋਟੋਆਂ, ਵੀਡੀਓਜ਼ ਦੀ ਡਿਟੇਲ “ਜਲ ਸ਼ਕਤੀ ਅਭਿਆਨ“ ਦੇ ਪੋਰਟਲ ’ਤੇ ਅਪਲੋਡ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਕੀਤੇ ਜਾ ਰਹੇ ਕਾਰਜਾਂ ਸਬੰਧੀ ਜੀਓ ਟੈਗ ਵੀ ਰੋਜ਼ਾਨਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਖੇਤੀਬਾੜੀ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੀਵਰੇਜ ਵਿਭਾਗ, ਨਗਰ ਨਿਗਮ, ਭੂਮੀ ਰੱਖਿਆ, ਬਾਗਬਾਨੀ, ਵਣ ਵਿਭਾਗ ਆਦਿ ਵਿਭਾਗਾਂ ਵੱਲੋਂ ਪਾਣੀ ਦੀ ਬੱਚਤ, ਸਾਂਭ-ਸੰਭਾਲ ਆਦਿ ਸਬੰਧੀ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਾਣੀ ਦੀ ਬੱਚਤ ਤੇ ਸੰਭਾਲ ਲਈ ਹੋਰ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਦੀਪ ਕੁਮਾਰ ਗੁਪਤਾ, ਜ਼ਿਲ੍ਹਾ ਡਿਵੈਲਪਮੈਂਟ ਫੈਲੋ (ਡੀ.ਡੀ.ਐਫ) ਸ੍ਰੀ ਵਿਜੈ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ ਮੇਵਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।
Share the post "ਪਾਣੀ ਦੀ ਸਾਂਭ-ਸੰਭਾਲ ਦੀਆਂ ਯੋਜਨਾਵਾਂ ਨੂੰ ਪੋਰਟਲ ’ਤੇ ਕੀਤਾ ਜਾਵੇ ਅਪਲੋਡ : ਡਿਪਟੀ ਕਮਿਸ਼ਨਰ"