WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
ਫ਼ਿਰੋਜ਼ਪੁਰ

ਮੁੱਖ ਮੰਤਰੀ ਨੇ ਫੌਜ ਦੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ
ਸ਼ਹੀਦ ਦੇ ਪਿੰਡ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੁਖਜਿੰਦਰ ਮਾਨ
ਲੋਹਕੇ ਕਲਾਂ (ਫਿਰੋਜ਼ਪੁਰ), 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਸੁਰੱਖਿਆ ਖਾਤਰ ਸਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅੱਜ ਸ਼ਹੀਦ ਫੌਜੀ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਕੁਲਦੀਪ ਸਿੰਘ ਕੁਝ ਦਿਨ ਪਹਿਲਾਂ ਦੇਸ਼ ਦੀ ਸੇਵਾ ਨਿਭਾਉਂਦੇ ਹੋਏ ਭਾਰਤ-ਚੀਨ ਸਰਹੱਦ ਉਤੇ ਆਪਣੀ ਜਾਨ ਨਿਛਾਵਰ ਕਰ ਗਏ ਸਨ। ਸ਼ਹੀਦ ਸੈਨਿਕ ਦੇ ਜੱਦੀ ਪਿੰਡ ਲੋਹਕੇ ਕਲਾਂ ਵਿਖੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤੀ ਫੌਜ ਦੇ 21 ਸਿੱਖ ਰੈਜੀਮੈਂਟ ਦੇ ਜਵਾਨ ਕੁਲਦੀਪ ਸਿੰਘ ਨੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ ਅਤੇ ਪੰਜਾਬ ਸਰਕਾਰ ਇਸ ਬਹਾਦਰੀ ਨੂੰ ਸਲਾਮ ਕਰਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਦੇਸ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਕੁਲਦੀਪ ਸਿੰਘ ਦੀ ਕੁਰਬਾਨੀ ਲਈ ਦੇਸ ਵਾਸੀ ਸਦਾ ਰਿਣੀ ਰਹਿਣਗੇ। ਸਹੀਦ ਸੈਨਿਕ ਕੁਲਦੀਪ ਸਿੰਘ ਨੂੰ ਸਰਧਾਂਜਲੀ ਭੇਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸਨ ਕੀਤਾ ਹੈ।
ਜਵਾਨ ਕੁਲਦੀਪ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਬਹਾਦਰ ਪੁੱਤਰ ਦੇ ਪਰਿਵਾਰ ਨੂੰ ਇਸ ਗੱਲ ‘ਤੇ ਮਾਣ ਹੋਣਾ ਚਾਹੀਦਾ ਹੈ ਕਿ ਉਸ ਨੇ ਸਧਾਰਨ ਮੌਤ ਦੀ ਬਜਾਏ ਸਹੀਦੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਪਰਿਵਾਰ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦੀ ਮਦਦ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਪਰਿਵਾਰ ਦੀ ਮਦਦ ਲਈ ਹਰ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ, “ਮੈਂ ਸਮਝਦਾ ਹਾਂ ਕਿ ਇਹ ਬਹੁਤ ਵੱਡਾ ਘਾਟਾ ਹੈ ਪਰ ਉਸ ਦੀ ਮੌਤ ‘ਤੇ ਸੋਗ ਕਰਨ ਦੀ ਬਜਾਏ ਸਾਨੂੰ ਸਾਰਿਆਂ ਨੂੰ ਉਸ ਦੀ ਸਹਾਦਤ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਵੱਡੇ ਉਦੇਸ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।“
ਸੂਬੇ ਦੀਆਂ ਸੂਰਮਗਤੀ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਅਜਿਹੇ ਸੂਰਬੀਰ ਲੋਕਾਂ ਦੀਆਂ ਕੁਰਬਾਨੀਆਂ ਸਦਕਾ ਸਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਸਦਾ ਹੀ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ ਵਾਸੀ ਇਸ ਕੌਮੀ ਨਾਇਕ ਦੇ ਪਰਿਵਾਰ ਦੇ ਨਾਲ ਹਨ, ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਸਰਹੱਦ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਦੇਸ ਦੀ ਸੇਵਾ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਕਰਨ ਦੇ ਉੱਚ ਆਦਰਸਾਂ ਨੂੰ ਕਾਇਮ ਰੱਖਿਆ।

Related posts

ਹਾਈਟੈਕ ਪਟਵਾਰੀ: ਪੇਟੀਐਮ ਰਾਹੀਂ ਮੰਗੀ ਰਿਸ਼ਵਤ, ਕੇਸ ਦਰਜ਼

punjabusernewssite

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ

punjabusernewssite

ਬਠਿੰਡਾ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਫ਼ਾਜ਼ਿਲਕਾ ਮਹਿਲਾ ਥਾਣੇ ਦੀ ਮੁਖੀ ਕਾਬੂ

punjabusernewssite