Tuesday, May 5, 2026
spot_img
spot_img

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ

Date:

spot_img

ਨਿਯਮਾਂ ਅਨੁਸਾਰ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਵਫ਼ਦਾਂ ਨਾਲ ਸ਼ਾਂਤਮਈ ਢੰਗ ਨਾਲ ਮੀਟਿੰਗਾਂ ਕੀਤੀਆਂ।ਪੰਜਾਬ ਭਵਨ ਵਿਖੇ ਸਾਰਾ ਦਿਨ ਚੱਲੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆ ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਇਨ੍ਹਾਂ ਮੁੱਦਿਆਂ ‘ਤੇ ਇੱਕ-ਇੱਕ ਕਰਕੇ ਕਾਰਵਾਈ ਕਰਦਿਆਂ ਸੰਭਾਵੀ ਹੱਲ ਕੱਢੇ ਜਾਣਗੇ।ਸਮੂਹ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸਕੂਲਾਂ ਦੀ ਬਿਹਤਰੀ, ਅਧਿਆਪਕਾਂ ਦੀਆਂ ਦੂਰ-ਦੂਰਾਡੇ ਨਿਯੁਕਤੀਆਂ ਅਤੇ ਬਦਲੀਆਂ, ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਪੀਰੀਅਡਾਂ ਦੀ ਵੰਡ, ਸੀਨੀਆਰਤਾ, ਰੋਜ਼ਗਾਰ ਪ੍ਰਦਾਨ ਕਰਨ ਲਈ ਵੱਖ-ਵੱਖ ਆਸਾਮੀਆਂ ਦੀਆਂ ਭਰਤੀਆਂ, ਅਧਿਆਪਕ ਯੋਗਤਾ ਟੈਸਟ, ਅਧਿਆਪਕਾਂ ਦੀਆਂ ਛੁੱਟੀਆਂ ਅਤੇ ਹੋਰ ਮੁੱਦਿਆਂ ਬਾਰੇ ਗੱਲਬਾਤ ਕੀਤੀ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਨਾਲ ਸਬੰਧਤ 5 ਦਰਜਨ ਤੋਂ ਵੱਧ ਯੂਨੀਅਨ ਦੇ ਨੁਮਾਇੰਦਿਆਂ ਨੇ ਭਾਗ ਲਿਆ।

Share post:

spot_img

Popular

More like this
Related

CM Bhagwant Singh Mann ਦੀ ਅਗਵਾਈ ਹੇਠ ਵਿਧਾਇਕਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

👉ਆਪ ਛੱਡ ਕੇ ਭਾਜਪਾ ਵਿਚ ਜਾਣ ਵਾਲੇ ਰਾਜ ਸਭਾ...

कोलकाता की जीत में हरियाणा मॉडल की छाप, नायब सैनी का राष्ट्रीय राजनीति में बढ़ता प्रभाव

Haryana News:पश्चिम बंगाल में विधानसभा चुनावों में भारतीय जनता...

Vigilance Bureau ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਕੀਤਾ ਕਾਬੂ

Ludhiana News: Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...