ਪੰਜਾਬ ਭਰ ਵਿੱਚ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਰੇਲਾਂ ਤੇ ਸੜਕਾਂ ਦੋਨੋਂ ਜਾਮ ਕਰਨ ਦਾ ਫੈਸਲਾ
ਸੁਖਜਿੰਦਰ ਮਾਨ
ਚੰਡੀਗੜ੍ਹ, 28 ਜੁਲਾਈ: ਕੌਮੀ ਪੱਧਰ ‘ਤੇ ਸੰਘਰਸਸੀਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਚਾਰ ਘੰਟੇ ਦੇ ਚੱਕਾ ਜਾਮ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਅੰਦਰ ਰੇਲ-ਮਾਰਗ ਅਤੇ ਹਾਈਵੇ ਸੜਕਾਂ ਦੋਨੋਂ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਠਿੰਡਾ ਜੰਕਸਨ ਦੇ ਅੱਠੇ ਰੇਲ ਮਾਰਗਾਂ ਸਮੇਤ ਬੁਢਲਾਡਾ (ਮਾਨਸਾ) ਅਤੇ ਪਟਿਆਲਾ ਵਿਖੇ ਰੇਲਾਂ ਜਾਮ ਅਤੇ ਹੋਰ ਜ?ਿਲ੍ਹਿਆਂ ਵਿੱਚ ਹਾਈਵੇ ਸਥਿਤ ਟੌਲ ਪਲਾਜਿਆਂ ਉੱਪਰ ਜਾਮ ਲਾਏ ਜਾਣਗੇ। ਸੜਕਾਂ ਜਾਮ ਕਰਨ ਸਮੇਂ ਐਂਬੂਲੈਂਸਾਂ ਅਤੇ ਸਹੀਦ ਊਧਮ ਸਿੰਘ ਦਾ ਸਹੀਦੀ ਦਿਹਾੜਾ ਮਨਾਉਣ ਜਾ ਰਹੇ ਲੋਕਾਂ ਨੂੰ ਲਾਂਘਾ ਦਿੱਤਾ ਜਾਵੇਗਾ। ਇਸ ਅੰਦੋਲਨ ਦੀਆਂ ਮੰਗਾਂ ਵਿੱਚ ਐਮ ਐਸ ਪੀ ਤੋਂ ਇਲਾਵਾ ਮੋਰਚੇ ਦੇ ਸੈਂਕੜੇ ਸਹੀਦਾਂ ਦੇ ਵਾਰਸਾਂ ਨੂੰ ਮੁਆਵਜਾ ਅਤੇ 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ; ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦੇਣ; ਅੰਦੋਲਨ ਦੌਰਾਨ ਕਿਸਾਨ ਆਗੂਆਂ ਅਤੇ ਆਮ ਕਿਸਾਨਾਂ ਉੱਤੇ ਮੜ੍ਹੇ ਪੁਲਿਸ ਕੇਸ ਵਾਪਸ ਲੈਣ ਵਰਗੀਆਂ ਮੁੱਖ ਮੰਗਾਂ ਸਾਮਲ ਹਨ। ਇਨ੍ਹਾਂ ਤੋਂ ਇਲਾਵਾ ਅਗਨੀਪਥ ਯੋਜਨਾ ਰਾਹੀਂ ਪੱਕੇ ਰੁਜਗਾਰ ਦਾ ਬਚਿਆ ਖੁਚਿਆ ਇੱਕੋ ਇੱਕ ਸਾਧਨ ਫੌਜੀ ਭਰਤੀ ਨੂੰ ਚਾਰ ਸਾਲਾ ਠੇਕਾ ਭਰਤੀ ਦੇ ਫੈਸਲੇ ਰਾਹੀਂ ਖੋਹਣ ਦੀ ਨੀਤੀ ਵਿਰੁੱਧ ਵੀ ਮੁਲਕ ਭਰ ਵਿੱਚ 7 ਤੋਂ 14 ਅਗਸਤ ਤੱਕ ਰੋਸ ਪ੍ਰਦਰਸਨ ਕੀਤੇ ਜਾਣਗੇ। ਅਗਲੇ ਪੜਾਅ ‘ਤੇ 18 ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿਖੇ ਤਿੰਨ ਰੋਜਾ ਰੋਸ ਧਰਨੇ ਦਿਨੇ ਰਾਤ ਲਾਏ ਜਾਣਗੇ।
ਸੰਯੁਕਤ ਕਿਸਾਨ ਮੋਰਚੇ ਵੱਲੋਂ 31ਨੂੰ ਪੂਰੇ ਦੇਸ ਵਿੱਚ ਚੱਕਾ ਜਾਮ ਦਾ ਐਲਾਨ
21 Views