Tuesday, May 12, 2026
spot_img
spot_img

ਪਸ਼ੂਆਂ ਦੀਆਂ ਦਵਾਈਆਂ ਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ ‘ਤੇ ਵੇਚਣ ਵਾਲੇ ਬਾਜ਼ ਆਉਣ: ਲਾਲਜੀਤ ਸਿੰਘ ਭੁੱੱਲਰ

Date:

spot_img

ਲੰਪੀ ਸਕਿਨ ਬੀਮਾਰੀ ਕਾਰਨ ਮੁਨਾਫ਼ਾਖੋਰੀ ਦੇ ਰੁਝਾਨ ਦਾ ਲਿਆ ਗੰਭੀਰ ਨੋਟਿਸ
ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਡਿਪਟੀ ਡਾਇਰੈਕਟਰਾਂ ਨੂੰ ਪੱਤਰ ਜਾਰੀ ਕਰਕੇ ਤੁਰੰਤ ਕਾਰਵਾਈ ਦੇ ਨਿਰਦੇਸ਼
ਹੁਣ ਤੱਕ ਕਰੀਬ 2.45 ਲੱਖ ਪਸ਼ੂਆਂ ਦਾ ਹੋਇਆ ਟੀਕਾਕਰਨ: ਪ੍ਰਮੁੱਖ ਸਕੱਤਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਗਸਤ: ਲੰਪੀ ਸਕਿਨ ਬੀਮਾਰੀ ਕਾਰਨ ਬਣੇ ਹਾਲਤਾਂ ਦੇ ਦਰਮਿਆਨ ਪਸ਼ੂਆਂ ਦੀਆਂ ਦਵਾਈਆਂ, ਵੈਕਸੀਨ ਅਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ ‘ਤੇ ਵੇਚਣ ਦਾ ਗੰਭੀਰ ਨੋਟਿਸ ਲੈਂਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਜਿਹੇ ਦੁਕਾਨਦਾਰਾਂ ਨੂੰ ਬਾਜ਼ ਆਉਣ ਦੀ ਚੇਤਾਵਨੀ ਦਿੱਤੀ ਹੈ।ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਫੈਲ ਰਹੀ ਲੰਪੀ ਸਕਿਨ ਬੀਮਾਰੀ ਕਾਰਨ ਕੁੱਝ ਦਵਾਈ ਵਿਕਰੇਤਾ ਦਵਾਈਆਂ, ਵੈਕਸੀਨ ਅਤੇ ਹੋਰ ਸਾਜ਼ੋ-ਸਾਮਾਨ ਤੈਅਸ਼ੁਦਾ ਕੀਮਤਾਂ ਤੋਂ ਵੱਧ ਕੀਮਤਾਂ ‘ਤੇ ਵੇਚ ਕੇ ਪਸ਼ੂਪਾਲਕਾਂ ਅਤੇ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਪੱਤਰ ਜਾਰੀ ਕਰਕੇ ਅਜਿਹੇ ਦੁਕਾਨਦਾਰਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਰੱਗ ਇੰਸਪੈਕਟਰਾਂ ਨਾਲ ਤਾਲਮੇਲ ਕਰਕੇ ਦਵਾਈ ਵਿਕਰੇਤਾਵਾਂ ਵੱਲੋਂ ਵੱਧ ਕੀਮਤਾਂ ‘ਤੇ ਦਵਾਈਆਂ ਆਦਿ ਵੇਚਣ ਦੇ ਰੁਝਾਨ ਨੂੰ ਤੁਰੰਤ ਠੱਲ੍ਹ ਪਾਈ ਜਾਵੇ ਅਤੇ ਜੇਕਰ ਅਜਿਹੀ ਕੋਈ ਸ਼ਿਕਾਇਤ ਧਿਆਨ ਵਿੱਚ ਆਉਂਦੀ ਹੈ ਤਾਂ ਉਸ ‘ਤੇ ਤੁਰੰਤ ਪੜਤਾਲ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਆਫ਼ਤ ਦੀ ਘੜੀ ਵਿੱਚ ਸਾਨੂੰ ਮਨੁੱਖਤਾ ਦੇ ਤੌਰ ‘ਤੇ ਪਸ਼ੂਪਾਲਕਾਂ ਅਤੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਅਜਿਹੇ ਅਨਸਰ ਨੂੰ ਨੱਥ ਪਾਉਣ ਲਈ ਵਚਨਬੱਧ ਹੈ, ਜੋ ਗ਼ੈਰ-ਸਮਾਜਿਕ ਗਤੀਵਿਧੀਆਂ ਵਿੱਚ ਗ਼ਲਤਾਨ ਹੈ।
ਇਸੇ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਕੋਲ ਅੱਜ ਗੋਟ ਪੌਕਸ ਦਵਾਈ ਦੀਆਂ 43,000 ਹੋਰ ਡੋਜ਼ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਸ਼ੂ ਵਿਭਾਗ ਕੋਲ ਹੁਣ ਤੱਕ ਕਰੀਬ 3.60 ਲੱਖ ਡੋਜ਼ ਪਹੁੰਚ ਚੁੱਕੀਆਂ ਹਨ।ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਅੱਜ ਤੱਕ ਕਰੀਬ 2.45 ਲੱਖ ਪਸ਼ੂਆਂ ਨੂੰ ਦਵਾਈ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਨੇ ਸਮੂਹ ਡਿਪਟੀ ਡਾਇਰੈਕਟਰਾਂ ਨਾਲ ਮੀਟਿੰਗ ਕਰਕੇ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਹੈ।

Share post:

spot_img

Popular

More like this
Related

Chandigarh News: ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

👉ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ ਪਹੁੰਚ...

CM Bhagwant Mann ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

👉ਸਿਖਲਾਈਯਾਫ਼ਤਾ ਅਗਨੀਵੀਰਾਂ ਦੀਆਂ ਸੇਵਾਵਾਂ ਪੁਲਿਸ, ਜੰਗਲਾਤ, ਅੱਗ ਬੁਝਾਊ ਸੇਵਾਵਾਂ,...

Chandigarh News: ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

👉ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ...