Wednesday, May 13, 2026
spot_img
spot_img

ਫਗਵਾੜਾ ਖੰਡ ਮਿੱਲ ਹਰ ਹਾਲ ਵਿਚ ਚਲਾਈ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Date:

spot_img

ਕਿਸਾਨ ਆਗੂਆਂ ਦੇ ਵਫਦ ਨੂੰ ਦਿੱਤਾ ਭਰੋਸਾ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ : ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਲ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਸੀਜਨ ਦੌਰਾਨ ਫਗਵਾੜਾ ਖੰਡ ਮਿੱਲ ਚਲਾਉਣ ਲਈ ਵੱਖ ਵੱਖ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ।ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਉਪ ਪ੍ਰਧਾਨ ਕਿ੍ਰਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕਿ੍ਰਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ।

Share post:

spot_img

Popular

More like this
Related

Haryana News: श्रमिकों को बेहतर स्वास्थ्य सुविधाएं देने के लिए हरियाणा सरकार प्रतिबद्ध : श्रम मंत्री श्री अनिल विज

👉 ईएसआईसी परियोजनाओं की हर माह होगी समीक्षा, लापरवाही बर्दाश्त...

Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

👉ਵੱਖ-ਵੱਖ ਉਦਯੋਗਿਕ ਪ੍ਰੋਜੈਕਟਾਂ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਪ੍ਰਵਾਨ, ਨਿਵੇਸ਼...

Bathinda News: ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਭਾਜਪਾ ਦੀ ਬੌਖਲਾਹਟ ਦਾ ਨਤੀਜਾ: ਨੀਲ ਗਰਗ

👉ਪੰਜਾਬੀ ਡਰਨ ਵਾਲਿਆਂ ਚੋਂ ਨਹੀਂ ਹਨ, ਪੰਜਾਬ ਇਨਸਾਫ਼ ਕਰਨ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

👉'ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ...