Wednesday, May 13, 2026
spot_img
spot_img
spot_img

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਦਿੱਤੇ ਹੁਕਮ

Date:

spot_img

ਅਫਸਰਾਂ ਨੂੰ ਸਹੀਦੀ ਜੋੜ ਮੇਲ ਤੋਂ ਪਹਿਲਾਂ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ
ਸੜਕਾਂ ਦੀ ਬਣਤਰ ਦੌਰਾਨ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਦੇਖ-ਰੇਖ ਦੀ ਆਖੀ ਗੱਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ : ਸਾਹਿਬਜਾਦਾ ਜੋਰਾਵਰ ਸਿੰਘ ਤੇ ਸਾਹਿਬਜਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਸਾਲ ਸਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਪੰਜ ਲਿੰਕ ਸੜਕਾਂ ਨੂੰ 8.19 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਤੱਕ ਚੌੜਾ ਕਰਕੇ ਮਜਬੂਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਪਵਿੱਤਰ ਧਰਤੀ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਹੀਦੀ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ਵਿਚ ਸਰਧਾਲੂ ਸਿਜਦਾ ਕਰਨ ਆਉਂਦੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਆਉਂਦੀ ਸੰਗਤ ਦੀ ਸਹੂਲਤ ਲਈ ਪੰਜ ਲਿੰਕ ਸੜਕਾਂ ਨੂੰ ਮਜਬੂਤ ਅਤੇ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਵਿੱਚ ਜੀ.ਟੀ.ਰੋਡ ਤੋਂ ਸਰਹਿੰਦ ਸਹਿਰ ਵਾਇਆ ਖਾਨਪੁਰ, ਸਰਹਿੰਦ ਰੋਡ ਤੋਂ ਭੜੀ ਖੇੜੀ ਵਾਇਆ ਤਲਾਨੀਆਂ-ਫਿਰੋਜਪੁਰ-ਰਾਏਪੁਰ ਮਾਜਰੀ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ, ਮਾਧੋਪੁਰ ਤੋਂ ਬ੍ਰਹਮਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੇ ਮਾਜਰਾ ਅਤੇ ਸੇਖਪੁਰਾ ਤੋਂ ਖਾਨਪੁਰ ਵਾਇਆ ਕੁਸਟ ਅਸਰਾਮ ਸਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਨੂੰ ਉੱਚ ਗੁਣਵੱਤਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਜਬੂਤ ਅਤੇ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਸ ਕੰਮ ਲਈ 8.17 ਕਰੋੜ ਰੁਪਏ ਖਰਚੇ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਕਰਨਗੇ ਤਾਂ ਜੋ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਾ ਜੋਰਾਵਰ ਸਿੰਘ ਤੇ ਸਾਹਿਬਜਾਦਾ ਫਤਹਿ ਸਿੰਘ ਦੀ ਲਾਸਾਨੀ ਸਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ ਅਤੇ ਜਬਰ-ਜੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜਾਦਿਆਂ ਵੱਲੋਂ ਛੋਟੀ ਉਮਰ ਵਿੱਚ ਮਹਾਨ ਕੁਰਬਾਨੀ ਦੇਣ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸਹੀਦੀ ਸਭਾ ਦੌਰਾਨ ਲੱਖਾਂ ਸਰਧਾਲੂ ਇਸ ਪਾਵਨ ਅਸਥਾਨ ਦੇ ਦਰਸਨ ਕਰਨ ਆਉਂਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਆਉਣ ਵਾਲੇ ਸਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਫਰਜ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਬਾਰੇ ਸੂਬਾ ਸਰਕਾਰ ਢੁਕਵੀਂ ਵਿਵਸਥਾ ਕਰ ਰਹੀ ਹੈ ਤਾਂ ਕਿ ਇਸ ਅਸਥਾਨ ਉਤੇ ਆਉਣ ਵਾਲੇ ਕਿਸੇ ਵੀ ਸਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

spot_img

Share post:

spot_img

Popular

More like this
Related

Haryana News: श्रमिकों को बेहतर स्वास्थ्य सुविधाएं देने के लिए हरियाणा सरकार प्रतिबद्ध : श्रम मंत्री श्री अनिल विज

👉 ईएसआईसी परियोजनाओं की हर माह होगी समीक्षा, लापरवाही बर्दाश्त...

Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

👉ਵੱਖ-ਵੱਖ ਉਦਯੋਗਿਕ ਪ੍ਰੋਜੈਕਟਾਂ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਪ੍ਰਵਾਨ, ਨਿਵੇਸ਼...

Bathinda News: ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਭਾਜਪਾ ਦੀ ਬੌਖਲਾਹਟ ਦਾ ਨਤੀਜਾ: ਨੀਲ ਗਰਗ

👉ਪੰਜਾਬੀ ਡਰਨ ਵਾਲਿਆਂ ਚੋਂ ਨਹੀਂ ਹਨ, ਪੰਜਾਬ ਇਨਸਾਫ਼ ਕਰਨ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

👉'ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ...