Wednesday, May 13, 2026
spot_img
spot_img
spot_img

ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲੇ ਜਾਣਗੇ ਕਲਾਸਰੂਮ : ਹਰਜੋਤ ਸਿੰਘ ਬੈਂਸ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 18 ਅਗਸਤ:ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਕੈਦੀਆਂ ਦੀ ਜਿੰਦਗੀ ਸੁਧਾਰਕੇ ਉਨਾਂ ਨੂੰ ਮੁੱਖਧਾਰਾ ਵਿੱਚ ਲਿਅਉਣ ਦੇ ਮਕਸਦ ਨਾਲ ਜੇਲ ਵਿਭਾਗ ਵੱਲੋਂ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹੱਈਆ ਕਰਾਉਣ ਲਈ ਹਰੇਕ ਜੇਲ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸਰੂਮ ਬਣਾਉਦ ਦੀ ਯੋਜਨਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੇ ਜੇਲ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ। ਸ.ਬੈਂਸ ਨੇ ਦੱਸਿਆ ਕਿ ਪਹਿਲਾਂ ਪੰਜਾਬ ਰਾਜ ਵਿੱਚ ਸਥਾਪਤ ਹੋਣ ਵਾਲੀ ਹਰੇਕ ਜੇਲ ਵਿੱਚ ਪੰਜਾਹ ਵਿਦਿਆਥੀ ਦੀ ਸਮਰਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਅਤੇ ਨਾਲ ਹੀ ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਵੇ ਤਾਂ ਉਸਦੀ ਵੀ ਪਹਿਲਾਂ ਹੀ ਜਗਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜੇਲਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਨਾਂ ਨੂੰ ਸੇਧ ਦਿੱਤੀ ਜਾ ਸਕੇ।
ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਰਾਜ ਨੂੰ ਅਪਰਾਧ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਰਾਹ ਤੇ ਵਿਆਪਕ ਉਪਰਾਲੇ ਕੀਤੇ ਗਏ ਹਨ, ਇਹਨਾਂ ਉਪਰਾਲਿਆਂ ਤਹਿਤ ਹੀ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਜੇਲ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਜੇਲਾਂ ’ਚ ਕੈਦੀਆਂ ਦੀ ਵਿੱਦਿਅਕ ਯੋਗਤਾ ‘ੳ’, ‘ਅ’ ਅਤੇ ‘ੲ’ ਦੇ ਅਧਾਰ ’ਤੇ ਕੀਤੀ ਗਈ ਹੈ । ਵਿੱਦਿਅਕ ਯੋਗਤਾ ‘ੳ’ ਅਧੀਨ ਕੁੱਲ 271 ਕੈਦੀ ਆਉਂਦੇ ਹਨ, ਜੋ ਬਿਲਕੁਲ ਅਨਪੜ ਹਨ ਜਿਨਾਂ ਨੂੰ ਪੰਜਾਬ ਸਰਕਾਰ ਦੇ ਐਸ.ਸੀ.ਈ.ਆਰ.ਟੀ. ਪ੍ਰੋਗਰਾਮ ਰਾਹੀਂ ਜੇਲ ਵਿੱਚ ਹੀ ਸਿੱਖਿਆ ਦੇ ਕੇ ਪੜਣ-ਲਿਖਣ ਦੇ ਸਮਰੱਥ ਕੀਤਾ ਜਾਂਦਾ ਹੈ। ਇਸੇ ਤਰਾਂ ਕੈਟਾਗਰੀ ‘ਅ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 10ਵੀਂ ਅਤੇ 12ਵੀਂ ਕਰਨ ਦੇ ਇੱਛੁਕ ਹਨ । ਇਨਾਂ ਕੈਦੀਆਂ ਦੇ ਨੈਸ਼ਨਲ ਇੰਸਟੀਟਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ, ਇਨਾਂ ਕੈਦੀਆਂ ਦੀ ਗਿਣਤੀ 75 ਹੈ। ਇਸੇ ਤਰਾਂ ਕੈਟਾਗਰੀ ‘ੲ’ ਅਧੀਨ ਕੁੱਲ 49 ਕੈਦੀ ਹਨ, ਇਹ ਉਹ ਕੈਦੀ ਹਨ ਜੋ 12ਵੀਂ ਪਾਸ ਹਨ ਅਤੇ ਗਰੈਜੂਏਸ਼ਨ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਦੇ ਇੱਛੁਕ ਹਨ । ਇਨਾਂ ਵਿਦਿਆਰਥੀਆਂ ਦੇ ਨਾਮ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਦੇ ਵੱਖ ਵੱਖ ਕੋਰਸਾਂ ਵਿੱਚ ਦਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਨਾਂ ਕੈਦੀਆਂ ਨੂੰ ਨਾਮੀ ਯੂਨੀਵਰਸਿਟੀਆਂ ਜਿਵੇਂ ਕਿ ਇਗਨੂੰ ਤੋਂ ਵੀ ਡਿਗਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਜਾ ਰਹੇ ਹਨ।

spot_img

Share post:

spot_img

Popular

More like this
Related

ਖ਼ੂਨ ਸਫ਼ੈਦ; ਜਮੀਨੀ ਵਿਵਾਦ ‘ਚ ਭਰਾ ਨੇ ਸਕੇ ਭਰਾ ਤੇ ਭਾਬੀ ਦਾ ਕੀਤਾ ਕ/ਤ/ਲ

Gurdaspur News:ਜ਼ਿਲ੍ਹੇ ਦੇ ਵਿਚ ਇੱਕ ਭਰਾ ਵੱਲੋਂ ਜਮੀਨ ਦੇ...

Haryana News: श्रमिकों को बेहतर स्वास्थ्य सुविधाएं देने के लिए हरियाणा सरकार प्रतिबद्ध : श्रम मंत्री श्री अनिल विज

👉 ईएसआईसी परियोजनाओं की हर माह होगी समीक्षा, लापरवाही बर्दाश्त...

Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

👉ਵੱਖ-ਵੱਖ ਉਦਯੋਗਿਕ ਪ੍ਰੋਜੈਕਟਾਂ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਪ੍ਰਵਾਨ, ਨਿਵੇਸ਼...