ਕੈਂਪਸ ਪਲੇਸਮੈਂਟ ਦੌਰਾਨ ਇਲਾਕੇ ਵਿੱਚ ਸਭ ਤੋਂ ਉੱਚਾ ਪੈਕੇਜ ਮਿਲਿਆ
ਸੁਖਜਿੰਦਰ ਮਾਨ
ਬਠਿੰਡਾ, 25 ਅਗਸਤ : ਬੀ.ਐਫ.ਜੀ.ਆਈ. ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਸੰਸਥਾ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੀ ਬਦੌਲਤ ਇਸ ਸੰਸਥਾ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਵੱਖ-ਵੱਖ ਪ੍ਰਸਿੱਧ ਕੰਪਨੀਆਂ ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹੇ ਸਾਰਥਿਕ ਯਤਨਾਂ ਦੀ ਬਦੌਲਤ ਹਾਲ ਹੀ ਵਿੱਚ ਬੀ.ਐਫ.ਜੀ.ਆਈ. ਦੀ ਵਿਦਿਆਰਥਣ ਪਾਰੁਲ ਸ਼ਰਮਾ ਦੀ 20 ਲੱਖ ਦੇ ਸਾਲਾਨਾ ਪੈਕੇਜ ‘ਤੇ ਪਲੇਸਮੈਂਟ ਹੋਈ ਹੈ ਜੋ ਕਿ ਇਸ ਖ਼ਿੱਤੇ ਵਿੱਚ ਕੈਂਪਸ ਪਲੇਸਮੈਂਟ ਦੌਰਾਨ ਮਿਲਣ ਵਾਲਾ ਸਭ ਤੋਂ ਉੱਚਾ ਪੈਕੇਜ ਹੈ।
ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਨੇ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਅਹਿਮ ਪ੍ਰਾਪਤੀ ਨਾਲ ਬੀ.ਐਫ.ਜੀ.ਆਈ. ਨੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਦੇ 55% ਵਿਦਿਆਰਥੀ ਆਪਣੀ ਪੜ੍ਹਾਈ ਦੇ ਆਖ਼ਰੀ ਸਮੈਸਟਰ ਦੌਰਾਨ ਇੱਕ ਮਹੀਨੇ ਵਿੱਚ ਹੀ ਨੌਕਰੀ ਪ੍ਰਾਪਤ ਕਰ ਲੈਂਦੇ ਹਨ ਅਤੇ 75% ਵਿਦਿਆਰਥੀਆਂ ਦੀ ਪਲੇਸਮੈਂਟ 3 ਮਹੀਨਿਆਂ ਦੌਰਾਨ ਹੋ ਜਾਂਦੀ ਹੈ ਜਦੋਂ ਕਿ 6 ਮਹੀਨਿਆਂ ਵਿੱਚ ਲਗਭਗ ਸਾਰੇ ਵਿਦਿਆਰਥੀਆਂ ਦੀ ਪਲੇਸਮੈਂਟ ਹੋ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਫੈਕਲਟੀ ਆਫ਼ ਐਗਰੀਕਲਚਰ ਦੇ ਵਿਦਿਆਰਥੀਆਂ ਦੀ ਜਿੱਥੇ ਸ਼ਾਨਦਾਰ ਪੈਕੇਜਾਂ ‘ਤੇ ਪ੍ਰਸਿੱਧ ਕੰਪਨੀਆਂ ਵਿੱਚ ਪਲੇਸਮੈਂਟ ਹੋ ਰਹੀ ਹੈ ਉੱਥੇ ਹੀ ਬਹੁਤ ਸਾਰੇ ਵਿਦਿਆਰਥੀ ਚੰਗੇ ਸਰਕਾਰੀ ਅਹੁੁਦਿਆਂ ‘ਤੇ ਨੌਕਰੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡਾ ਟੀਚਾ ਹੈ ਕਿ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫ਼ੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਇਆ ਜਾਵੇ।
ਵਿਦਿਆਰਥਣ ਪਾਰੁਲ ਸ਼ਰਮਾ ਦੀ ਸ਼ਾਨਦਾਰ ਪ੍ਰਾਪਤੀ ‘ਤੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਵਿਖੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਵੀ ਬਹੁਤ ਸਾਰੀਆਂ ਬਹੁਕੌਮੀ ਕੰਪਨੀਆਂ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਆ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਯੂ.ਐਸ.ਏ. ਆਧਾਰਿਤ ਕੰਪਨੀ ਟੈਕਸਾਸ ਇੰਸਟਰੂਮੈਂਟਸ ਵੱਲੋਂ ਵੀ ਵਿਦਿਆਰਥੀਆਂ ਨੂੰ 32.16 ਲੱਖ ਸਾਲਾਨਾ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। ਇਸੇ ਤਰ੍ਹਾਂ ਗੂਗਲ, ਐਮਾਜੋਨ, ਡੇਲੋਇਟ, ਇਨਫ਼ੋਸਿਸ, ਆਈ.ਬੀ.ਐਮ ਆਦਿ ਪ੍ਰਸਿੱਧ ਕੰਪਨੀਆਂ ਵਿੱਚ ਬੀ.ਐਫ.ਜੀ.ਆਈ. ਦੇ ਵਿਦਿਆਰਥੀ ਬਹੁਤ ਹੀ ਸ਼ਾਨਦਾਰ ਪੈਕੇਜਾਂ ‘ਤੇ ਨੌਕਰੀ ਕਰ ਰਹੇ ਹਨ ਜੋ ਕਿ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ।ਉਨ੍ਹਾਂ ਨੇ ਦੱਸਿਆ ਕਾਰਪੋਰੇਟ ਜਗਤ ਅਤੇ ਇੰਡਸਟਰੀ ਦੀ ਮੰਗ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਨਾਮਵਰ ਕੰਪਨੀ ਫੈਸਟੋ ਵੱਲੋਂ ਇੰਡਸਟਰੀਅਲ ਆਟੋਮੇਸ਼ਨ ਸੈਂਟਰ ਅਤੇ ਇੰਟਲ ਕੰਪਨੀ ਵੱਲੋਂ ਆਰਟੀਫ਼ਿਸ਼ਿਅਲ ਇੰਟੈਲੀਜੈਂਸ ਦਾ ਸੈਂਟਰ ਆਫ਼ ਐਕਸੀਲੈਂਸ ਬੀ.ਐਫ.ਜੀ.ਆਈ. ਵਿਖੇ ਸਥਾਪਿਤ ਕੀਤਾ ਗਿਆ ਹੈ ਜਿੱਥੇ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ ਨਾਲ ਮੁਹਾਰਤ ਸਿੱਖ ਕੇ ਹੁਨਰਮੰਦ ਬਣ ਰਹੇ ਹਨ । ਜਿਸ ਸਦਕਾ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦੀ ਪਲੇਸਮੈਂਟ ਬਹੁਤ ਸ਼ਾਨਦਾਰ ਪੈਕੇਜਾਂ ‘ਤੇ ਹੋ ਰਹੀ ਹੈ। ਡਾ. ਗੁਰਮੀਤ ਸਿੰਘ ਧਾਲੀਵਾਲ ਨੇ 20 ਲੱਖ ਦੇ ਸਾਲਾਨਾ ਪੈਕੇਜ ‘ਤੇ ਨੌਕਰੀ ਲਈ ਚੁਣੀ ਗਈ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਪਲੇਸਮੈਂਟ ਦਾ ਮੌਕਾ ਪ੍ਰਦਾਨ ਕਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
Share the post "ਬੀ.ਐਫ.ਜੀ.ਆਈ. ਦੀ ਵਿਦਿਆਰਥਣ ਦੀ 20 ਲੱਖ ਦੇ ਸਾਲਾਨਾ ਪੈਕੇਜ ‘ਤੇ ਹੋਈ ਪਲੇਸਮੈਂਟ"