7 Views
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਅਗਸਤ: ਸੂਬੇ ’ਚ ਨਜਾਇਜ਼ ਮਾਈਨਿੰਗ ਮਾਮਲੇ ਦੇ ਮੁੱਦੇ ਨੂੰ ਚੁੱਕ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਤਿਆਰ ਕੀਤੀ ਨਵੀਂ ਮਾਈਨਿੰਗ ਨੀਤੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਵਾਲ ਚੁੱਕਦਿਆਂ ਅੱਜ ਸੁਣਵਾਈ ਦੌਰਾਨ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ ਅਤੇ ਗੁਰਦਾਸਪੁਰ ‘ਚ ਮਾਈਨਿੰਗ ‘ਤੇ ਅਗਲੀ ਤਰੀਕ ਤੱਕ ਰੋਕ ਲਗਾ ਦਿੱਤੀ ਹੈ। ਅੱਜ ਹੋਈ ਸੁਣਵਾਈ ਦੌਰਾਨ ਇਸ ਮਾਈਨਿੰਗ ਨੀਤੀ ’ਤੇ ਪੰਜਾਬ ਸਰਕਾਰ ਵਲੋਂ ਹਾਈ ਕੋਰਟ ‘ਚ ਪੇਸ਼ ਕੀਤੇ ਜਵਾਬ ਤੋਂ ਅਦਾਲਤ ਨੇ ਅਸੰਤੁਸਟੀ ਜ਼ਾਹਰ ਕੀਤੀ। ਅਦਾਲਤ ਨੇ ਸਰਕਾਰ ਨੂੰ ਪੁਛਿਆ ਕਿ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਕੀ ਕੀਤਾ ਜਾ ਰਿਹਾ ਹੈ, ਜਿਸਦੇ ਜਵਾਬ ਵਿਚ ਸਰਕਾਰ ਦੇ ਵਕੀਲ ਨੇ ਕਿਹਾ ਕਿ ਨਾਜਾਇਜ ਮਾਈਨਿੰਗ ਰੋਕਣ ਲਈ ਮੀਟਿੰਗ ਕੀਤੀ ਜਾ ਰਹੀ ਹੈ।
Share the post "ਪੰਜਾਬ ਸਰਕਾਰ ਦੀ ਮਾਈਨਿੰਗ ਪਾਲਿਸੀ ’ਤੇ ਹਾਈਕੋਰਟ ਨੇ ਚੁੱਕੇ ਸਵਾਲ, ਦਿੱਤੇ ਰੋਕ ਲਗਾਉਣ ਦੇ ਹੁਕਮ"