WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਹੁਣ ਪੰਚਾਇਤੀ ਨੁਮਾਇੰਦਾ ਔਰਤਾਂ ਦੇ ਪਤੀ ਤੇ ਪੁੱਤਰ ਨਹੀਂ ਹੋਣਗੇ ਸਰਕਾਰੀ ਮੀਟਿੰਗ ਵਿਚ ਸ਼ਾਮਲ

ਪੰਚਾਇਤੀ ਰਾਜ ਸੰਸਥਾਵਾਂ ਦੇ ਇਸਤਰੀ ਅਹੁਦੇਦਾਰਾਂ ਦੇ ਪਤੀ/ਪੁੱਤਰ ਜਾਂ ਹੋਰ ਪਰਿਵਾਰਕ ਮੈਂਬਰ ਮੀਟਿੰਗ ਵਿੱਚ ਹਿੱਸਾ ਲੈਂਦਾ ਪਾਇਆ ਗਿਆ ਤਾਂ ਹੋਵੇਗੀ ਸਖਤ ਕਾਰਵਾਈ: ਕੁਲਦੀਪ ਸਿੰਘ ਧਾਲੀਵਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 31 ਅਗਸਤ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀਆਂ ਪੰਚਾਇਤਾਂ ਵਿੱਚ ਚੁਣੀਆਂ ਗਈਆਂ ਮਹਿਲਾ ਪ੍ਰਤੀਨਿਧੀਆਂ ਨੂੰ ਸਸਕਤ ਕਰਨ ਅਤੇ ਪੇਂਡੂ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜਬੂਤ ਕਰਨ ਦੇ ਮਨੋਰਥ ਨਾਲ ਪੰਚਾਇਤੀ ਰਾਜ ਸੰਸਥਾਵਾਂ ਦੇ ਇਸਤਰੀ ਅਹੁਦੇਦਾਰਾਂ ਦੇ ਪਤੀਆਂ/ਪੁੱਤਰਾਂ ਜਾਂ ਹੋਰ ਪਰਿਵਾਰਕ ਮੈਂਬਰਾਂ ਵਲੋਂ ਮੀਟਿੰਗ ਵਿੱਚ ਸਾਮਿਲ ਹੋਣ ਅਤੇ ਹਸਤਾਖਰ ਕਰਨ ਦੀ ਪ੍ਰਥਾ ਖਤਮ ਕਰ ਦਿੱਤੀ ਗਈ ਹੈ।ਅੱਜ ਇੱਥੇ ਪੱਤਰਕਾਰ ਸੰਮੇਲਨ ਮੌਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪੈਂਡੂ ਵਿਕਾਸ ਅਤੇ ਪੰਚਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਵੀਜਨਲ ਡਿਪਟੀ ਡਾਇਰੈਕਟਰ, ਪੰਚਾਇਤ, ਵਧੀਕ ਡਿਪਟੀ ਕਮਿਸਨਰ, ਵਿਕਾਸ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਉੱਪ ਮੁੱਖ ਕਾਰਜਕਾਰੀ ਅਫਸਰ, ਜਿਲ੍ਹਾ ਪ੍ਰੀਸਦ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਇੰਨਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੇਂਡੂ ਵਿਕਾਸ ਮੰਤਰੀ ਨੇ ਸਪੱਸ਼ਟ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਮੀਟਿੰਗਾਂ ਵਿੱਚ ਕਿਸੇ ਵੀ ਇਸਤਰੀ ਦੇ ਪਤੀ/ਪੁੱਤਰ ਜਾਂ ਕਿਸੇ ਹੋਰ ਪਰਿਵਾਰਕ ਮੈਂਬਰ ਨੂੰ ਉਸ ਦੀ ਥਾਂ ਤੇ ਮੀਟਿੰਗ ਵਿੱਚ ਭਾਗ ਨਾ ਲੈਣ ਦਿੱਤਾ ਜਾਣ ਸਬੰਧੀ ਕਈ ਬਾਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਇਹ ਵੇਖਣ ਵਿੱਚ ਆਇਆ ਹੈ ਕਿ ਜਦੋਂ ਵੀ ਚੁਣੀਆਂ ਹੋਈਆਂ ਜਿਲ੍ਹਾ ਪ੍ਰੀਸਦਾਂ, ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀ ਕੋਈ ਮੀਟਿੰਗ ਹੁੰਦੀ ਹੈ ਤਾਂ ਮੀਟਿੰਗ ਵਿੱਚ ਚੁਣੇ ਹੋਏ ਇਸਤਰੀ ਅਹੁਦੇਦਾਰਾਂ ਦੀ ਥਾਂ ਉਸ ਦਾ ਪਤੀ ਜਾਂ ਹੋਰ ਕੋਈ ਪਰਿਵਾਰਕ ਮੈਂਬਰ ਹਾਜਰ ਹੁੰਦੇ ਹਨ। ਜਦੋਂਕਿ ਚੁਣੇ ਹੋਏ ਨੁਮਾਇੰਦਿਆਂ ਵਲੋਂ ਖੁਦ ਮੀਟਿੰਗ ਵਿੱਚ ਭਾਗ ਲੈਣਾ ਜਰੂਰੀ ਹੁੰਦਾ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਸਬੰਧਤ ਅਫਸਰਾਂ ਨੂੰ ਮੁੜ ਹਦਾਇਤ ਕੀਤੀ ਗਈ ਹੈ ਕਿ ਇਸ ਗਲਤ ਪ੍ਰਥਾ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਜਦੋਂ ਵੀ ਪੰਚਾਇਤਾਂ ਵਲੋਂ ਜਾਂ ਵਿਭਾਗ ਵਲੋਂ ਕੋਈ ਮੀਟਿੰਗ ਕੀਤੀ ਜਾਂਦੀ ਹੈ ਤਾਂ ਮੀਟਿੰਗ ਵਿੱਚ ਚੁਣੇ ਹੋਏ ਇਸਤਰੀ ਅਹੁਦੇਦਾਰਾਂ ਦੀ ਸਰਗਰਮ ਸਮੂਲੀਅਤ ਹੋਵੇ ਅਤੇ ਕੋਈ ਵੀ ਹੋਰ ਪਰਿਵਾਰਕ ਮੈਂਬਰ ਉਸ ਦੀ ਥਾਂ ਮੀਟਿੰਗ ਵਿੱਚ ਹਿੱਸਾ ਨਾ ਲਵੇ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਅਜਿਹਾ ਕੇਸ ਧਿਆਨ ਵਿੱਚ ਆਇਆ ਕਿਸੇ ਇਸਤਰੀ ਅਹੁਦੇਦਾਰ ਦੀ ਥਾਂ ਉਸ ਦੇ ਪਤੀ/ਪੁੱਤਰ ਜਾਂ ਕੋਈ ਹੋਰ ਪਰਿਵਾਰਕ ਮੈਂਬਰ ਮੀਟਿੰਗ ਵਿੱਚ ਹਿੱਸਾ ਲੈਂਦਾ ਹੈ ਤਾਂ ਸਬੰਧਤ ਅਹੁਦੇਦਾਰ ਅਤੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related posts

ਚੰਨੀ ਸਰਕਾਰ ਨੂੰ ਘੇਰਣ ਤੋਂ ਬਾਅਦ ਨਵਜੋਤ ਸਿੱਧੂ ਬੁਰਜ ਜਵਾਹਰ ਸਿੰਘ ਪੁੱਜੇ

punjabusernewssite

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

punjabusernewssite

ਭਗਵੰਤ ਮਾਨ ਸਰਕਾਰ ਵੱਲੋਂ 14417 ਕੱਚੇ ਮੁਲਾਜ਼ਮ ਰੈਗੂਲਰ ਕਰਨ ਦਾ ਫੈਸਲਾ

punjabusernewssite