Saturday, May 16, 2026
spot_img
spot_img
spot_img

ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

Date:

spot_img

ਫੈਸਲੇ ਦਾ ਮਕਸਦ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ
ਮਿਲਕਫੈੱਡ ਨੂੰ ਹੋਰ ਸੂਬਿਆਂ ਤੇ ਵਿਦੇਸ਼ਾਂ ਵਿਚ ਵੀ ਮੰਡੀਕਰਨ ਦੀਆਂ ਸੰਭਾਵਨਾ ਤਲਾਸ਼ਣ ਲਈ ਆਖਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਸਤੰਬਰ : ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਨੇ ਇਸ ਗੱਲ ਉਤੇ ਵੀ ਜੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸੀ ਅਤੇ ਖਪਤਕਾਰ ਪੱਖੀ ਬਣੀ ਰਹੇ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ ਸੂਬੇ ਵਿੱਚ ਸਗੋਂ ਦੇਸ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜਾਰ ਵਿੱਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਹੀ ਦੇਸ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਦਿੱਲੀ-ਐੱਨ.ਸੀ.ਆਰ., ਹਰਿਆਣਾ, ਹਿਮਾਚਲ ਪ੍ਰਦੇਸ, ਉੱਤਰਾਖੰਡ, ਜੰਮੂ-ਕਸਮੀਰ ਅਤੇ ਉੱਤਰ ਪ੍ਰਦੇਸ ਵਰਗੇ ਨਾਲ ਲਗਦੇ ਸੂਬਿਆਂ ਦੀ ਮਾਰਕੀਟ ਵਿੱਚ ਵੱਡੀ ਪੱਧਰ ‘ਤੇ ਆਪਣੀ ਮੌਜੂਦਗੀ ਦਰਸਾਉਣ ਲਈ ਪੂਰੇ ਯਤਨ ਕਰਨ ਲਈ ਵੀ ਕਿਹਾ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਸੇਸ ਮੁੱਖ ਸਕੱਤਰ ਸਹਿਕਾਰਤਾ ਰਵਨੀਤ ਕੌਰ, ਰਜਿਸਟਰਾਰ ਸਹਿਕਾਰੀ ਸਭਾਵਾਂ ਨੀਲਕੰਠ ਐਸ. ਅਵਧ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਢਾਕਾ ਅਤੇ ਹੋਰ ਵੀ ਹਾਜਰ ਸਨ।

spot_img

Share post:

spot_img

Popular

More like this
Related

ਮਜੀਠਾ ‘ਚ ਕਾਂਗਰਸ ਨੂੰ ਝਟਕਾ, ਕਾਂਗਰਸੀ ਆਗੂ ਆਪ ‘ਚ ਸ਼ਾਮਿਲ

Majitha News : ਮਜੀਠਾ ਹਲਕੇ ਤੋਂ ਇੱਕ ਵੱਡੀ ਸਿਆਸੀ...

ਸੰਜੀਵ ਅਰੋੜਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Punjab News : ਅਦਾਲਤ ਨੇ ਸੰਜੀਵ ਅਰੋੜਾ ਨੂੰ ਦੋ...

ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ ਨਾਲ ਹੋਈ ਚੋਣ; ਰੂਪ ਸਿੰਘ ਬਣੇ ਪ੍ਰਧਾਨ

Bathinda News: ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ...