ਓ.ਡੀ.ਐੱਲ. ਦੇ ਪੈਡਿੰਗ ਰੈਗੂਲਰ ਆਰਡਰ ਅਤੇ 180 ਈ.ਟੀ.ਟੀ. ਲਈ ਮੂਲ ਭਰਤੀ ਦੇ ਲਾਭ ਬਹਾਲ ਕਰਨ ਦੀ ਮੰਗ

Date:

spot_img

ਓ.ਡੀ.ਐੱਲ. ਅਤੇ 180 ਈ.ਟੀ.ਟੀ. ਦਾ ਮਸਲਾ ਹੱਲ ਨਾ ਹੋਣ ‘ਤੇ 25 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਹੋਵੇਗੀ ‘ਇਨਸਾਫ ਰੈਲੀ’
ਡੀ.ਟੀ.ਐਫ. ਅਤੇ ਸਹਿਯੋਗੀ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਨੂੰ ਭੇਜੇ “ਸੰਘਰਸ਼ ਦੇ ਨੋਟਿਸ”
ਸੁਖਜਿੰਦਰ ਮਾਨ
ਬਠਿੰਡਾ, 1 ਸਤੰਬਰ : ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋ: 6505 (ਜੈ ਸਿੰਘ ਵਾਲਾ) ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਦੇ ਸਾਂਝੇ ਸੱਦੇ ‘ਤੇ ਬਠਿੰਡਾ ਜਿਲ੍ਹੇ ਦੇ ਅਧਿਆਪਕਾਂ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਕਮ ਸੰਘਰਸ਼ ਦੇ ਨੋਟਿਸ ਸੌਂਪਦਿਆਂ 11-11 ਸਾਲ ਤੋਂ ਰੈਗੂਲਰਾਈਜ਼ੇਸ਼ਨ ਦੀ ਉਡੀਕ ਕਰ ਰਹੇ ਓ.ਡੀ.ਐੱਲ. ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਪੈਡਿੰਗ ਰੈਗੂਲਰ ਆਰਡਰ ਜਾਰੀ ਕਰਨ ਅਤੇ 180 ਈ.ਟੀ.ਟੀ. ਅਧਿਆਪਕਾਂ ‘ਤੇ ਜਬਰੀ ਥੋਪਿਆ ਨਵਾਂ ਤਨਖ਼ਾਹ ਸਕੇਲ ਰੱਦ ਕਰਕੇ ਈ.ਟੀ.ਟੀ. ਦੀ 4500 ਭਰਤੀ ਦੇ ਸਾਰੇ ਲਾਭ ਬਹਾਲ ਕਰਨ ਦੀ ਮੰਗ ਕੀਤੀ। ਇਹਨਾਂ ਦੋਵੇਂ ਮਸਲਿਆਂ ਦੇ ਹੱਲ ਨਾ ਹੋਣ ਦੀ ਸੂਰਤ ਵਿੱਚ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ “ਇਨਸਾਫ ਰੈਲੀ” ਦਾ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜਗਪਾਲ ਬੰਗੀ, ਮੋਹਨ ਸਿੰਘ ਮਲਕਾਣਾ , ਲਖਵਿੰਦਰ ਸਿੰਘ ,ਗੁਰਮੁਖ ਸਿੰਘ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਅਧੀਨ 7654, 3442, 5178 ਭਰਤੀਆਂ ਦੇ ਬਾਕੀ ਸਾਰੇ ਅਧਿਆਪਕਾਂ ਨੂੰ ਕ੍ਰਮਵਾਰ ਸਾਲ 2014, 2016 ਅਤੇ 2017 ਵਿੱਚ ਰੈਗੂਲਰ ਕੀਤਾ ਜਾ ਚੁੱਕਾ ਹੈ, ਪ੍ਰੰਤੂ 125 ਤੋਂ ਵਧੇਰੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨੂੰ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਨਾਲ ਹਾਲੇ ਤਕ ਰੈਗੂਲਰ ਨਹੀਂ ਕੀਤਾ ਗਿਆ ਹੈ। ਜਦ ਕਿ ਕਈ ਭਰਤੀਆਂ ਦੇ ਸੈਂਕੜੇ ਓ.ਡੀ.ਐੱਲ. ਅਧਿਆਪਕ ਰੈਗੂਲਰ ਵੀ ਹੋ ਚੁੱਕੇ ਹਨ, ਹਜਾਰਾਂ ਓ.ਡੀ.ਐੱਲ. ਅਧਿਆਪਕਾਂ ਦੀ ਪ੍ਰੋਮੋਸ਼ਨ ਹੋ ਚੁੱਕੀ ਹੈ ਅਤੇ ਸਾਲ 2019 ਵਿੱਚ ਕਰਮਜੀਤ ਕੌਰ ਬਨਾਮ ਪੰਜਾਬ ਸਰਕਾਰ ਕੇਸ ਵਿੱਚ ਹਾਈ ਕੋਰਟ ਵਲੋਂ ਵੀ ਇਨ੍ਹਾਂ ਦੀ ਰੈਗੂਲਰਾਈਜ਼ੇੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਸਿੱਖਿਆ ਵਿਭਾਗ (ਪ੍ਰਾਇਮਰੀ) ਅਧੀਨ ਸਾਲ 2016 ਵਿੱਚ 4500 ਈ.ਟੀ.ਟੀ. ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਏ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰਨ ਖਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ। ਬੇਇਨਸਾਫ਼ੀ ਦੀ ਸਿਖਰ ਕਰਦਿਆਂ ਨਿਯਮਾਂ ਤੋਂ ਉੱਲਟ ਮਈ 2021 ਵਿੱਚ ਇਨ੍ਹਾਂ ਅਧਿਆਪਕਾਂ ਉੱਪਰ ਮੁੜ ਤੋਂ ਪਰਖ ਸਮਾਂ ਅਤੇ ਨਵਾਂ ਤਨਖਾਹ ਸਕੇਲ ਮੁੜ ਦਿੱਤਾ ਗਿਆ। ਇਹਨਾਂ ਦੋਨੋਂ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਕਈ ਸਾਲਾਂ ਤੋਂ ਹੋ ਰਹੀ ਘੋਰ ਬੇਇਨਸਾਫ਼ੀ ਅਤੇ ਪੱਖਪਾਤ ਵਾਲੇ ਸਮਝਦੇ ਹੋਏ, ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਹੁਣ ਫੈਸਲਾਕੁੰਨ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਸੰਘਰਸ਼ ਦੀ ਅਗਲੀ ਕੜੀ ਤਹਿਤ 13 ਸਤੰਬਰ ਨੂੰ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਆਨੰਦਪੁਰ ਸਾਹਿਬ ਪ੍ਰਸ਼ਾਸ਼ਨ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਸੰਘਰਸ਼ ਦਾ ਨੋਟਿਸ ਸੌਂਪਿਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੇਅੰਤ ਸਿੰਘ ਫੂਲੇਵਾਲਾ, ਬੂਟਾ ਸਿੰਘ ਰੋਮਾਣਾ, ਗੁਰਮੇਲ ਸਿੰਘ ਮਲਕਾਣਾ, ਮੈਡਮ ਸੁਖਜੀਤ ਕੌਰ ਕਰਮਜੀਤ ਕੌਰ ਰੇਖਾ ਰਾਣੀ ਲਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਮੋਹਿਤ ਕੁਮਾਰ, ਸੋਨਮ ਬਾਲਾ,ਗੁਰਪਾਲ ਸਿੰਘ ਸੁਨੀਲ ਕੁਮਾਰ, ਲਾਲ ਸਿੰਘ,ਬਲਬੀਰ ਮਲੂਕਾ, ਗੁਰਮੀਤ ਸਿੰਘ ਰਾਜਵਿੰਦਰ ਸਿੰਘ ਗੁਰਜੀਤ ਸਿੰਘ ਆਦਿ ਹਾਜ਼ਰ ਸਨ ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜਗਤਾਰ ਸਿੰਘ ਹਵਾਰਾ ਨੂੰ ਮਿਲੇਗੀ ਪੈਰੋਲ! CM Mann ਨੇ ਰਾਜਪਾਲ ਨੂੰ ਲਿਖਿਆ ਪੱਤਰ

Punjab News: ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ...

SSD Girls College ‘ਚ ਪੋਸਟਰ ਤੇ ਸਲੋਗਨ ਮੁਕਾਬਲਿਆਂ ਰਾਹੀਂ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਸੰਦੇਸ਼

Bathinda News; ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ,...

आमजन की सुगम और सुरक्षित आवाजाही प्रदेश सरकार का मुख्य लक्ष्य- मुख्यमंत्री नायब सिंह सैनी

👉सड़कों के निर्माण व मरम्मत कार्यों में ढिलाई बर्दाश्त...