ਸੂਬੇ ਦੇ ਵਿਕਾਸ ਲਈ ਸਨਅਤਾਂ ਜਰੂਰੀ ਪਰ ਵਾਤਾਵਰਣ ਨਾਲ ਕੋਈ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਮੀਤ ਹੇਅਰ

Date:

spot_img

ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਨੇ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਸਤੰਬਰ: ਸੂਬੇ ਦੇ ਉਦਯੋਗਿਕ ਵਿਕਾਸ ਲਈ ਸਨਅਤਾਂ ਦਾ ਅਹਿਮ ਰੋਲ ਹੈ ਪਰ ਇਸ ਦੇ ਨਾਲ ਹੀ ਵਾਤਾਵਰਣ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗੱਲ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਮੀਟਿੰਗ ਦੌਰਾਨ ਉਦਯੋਗਪਤੀਆਂ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸਿਸਾਂ ਵਿੱਚ ਪੂਰਨ ਸਹਿਯੋਗ ਭਰੋਸਾ ਦੇਣ ਦੀ ਗੱਲ ਵੀ ਕਹੀ। ਮੰਤਰੀ ਨੇ ਵੀ ਉਦਯੋਗਪਤੀਆਂ ਨੂੰ ਵਿਸਵਾਸ ਦਿਵਾਇਆ ਕਿ ਉਨ੍ਹਾਂ ਨੂੰ ਵਿਭਾਗ ਵੱਲੋਂ ਬੇਲੋੜਾ ਪ੍ਰੇਸਾਨ ਨਹੀਂ ਕੀਤਾ ਜਾਵੇਗਾ ਜਿਸ ਸੰਬੰਧੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਹਨ ਕਿ ਉਦਯੋਗ ਪੱਖੀ ਮਾਹੌਲ ਸਿਰਜਿਆ ਜਾਵੇ। ਮੀਤ ਹੇਅਰ ਨੇ ਕਿਹਾ ਕਿ ਚੌਗਿਰਦੇ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਵਾਤਾਵਰਣ ਛੱਡ ਕੇ ਜਾਣਾ ਸਭ ਦਾ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪ੍ਰਦੂਸਣ ਦੀ ਰੋਕਥਾਮ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸਣ ਨੂੰ ਠੱਲ੍ਹ ਪਾਉਣ ਅਤੇ ਬੁੱਢਾ ਦਰਿਆ ਦੀ ਸਫਾਈ ਸਮੇਤ ਹੋਰ ਕਈ ਪ੍ਰਾਜੈਕਟ ਸੁਰੂ ਕੀਤੇ ਹਨ। ਸਨਅਤੀ ਨੁਮਾਇੰਦਿਆਂ ਨੇ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਨੂੰ ਵਿਸਵਾਸ ਦਿਵਾਇਆ ਕਿ ਸਰਕਾਰ ਦੀਆਂ ਕੋਸਿਸਾਂ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਜਿਨ੍ਹਾਂ ਸਨਅਤਾਂ ਵੱਲੋਂ ਟਰੀਟਮੈਂਟ ਪਲਾਂਟ ਲਗਾਏ ਗਏ ਹਨ, ਉਨ੍ਹਾਂ ਨੂੰ ਸੋਧੇ ਹੋਏ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਮੀਤ ਹੇਅਰ ਨੇ ਇਹ ਗੱਲ ਮੁੜ ਦੁਹਰਾਉਂਦਿਆ ਕਿਹਾ ਕਿ ਵਾਤਾਵਰਣ ਪ੍ਰਤੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜਿਹੜੀਆਂ ਸਨਅਤਾਂ ਸਾਰੇ ਨਿਯਮਾਂ ਦਾ ਪਾਲਣ ਕਰਦੀਆਂ ਹਨ, ਉਨ੍ਹਾਂ ਦੀ ਜਾਇਜ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਸਕਰਾਤਮਕ ਰੁਖ ਅਪਣਾਇਆ ਜਾਵੇਗਾ।ਮੀਟਿੰਗ ਵਿੱਚ ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਵਿੱਚ ਅਦਿਤਿਆ ਕੰਵਰ, ਵਿਵੇਕ ਸਰਮਾ, ਨੀਰਜ ਅਬੋਟ, ਐਚ.ਕੇ.ਸਿੰਘਲ, ਐਸ.ਕੇ.ਸਰਮਾ. ਸਾਂਚਿਤ ਸੂਦ, ਨੰਦਨ ਜੈਨ ਤੇ ਚੇਤੰਨਿਆ ਡਾਵਰ ਹਾਜਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Rampura Phul ਹਲਕੇ ‘ਚ Inderjeet Mann ਦੀ ਪਕੜ ਹੋਰ ਮਜਬੂਤ ਹੋਈ; 4 ਨਵੇਂ ਬਲਾਕ ਪ੍ਰਧਾਨ ਲਗਾਏ

Bathinda News: ਹਲਕਾ ਰਾਮਪੁਰਾ ਫੂਲ ਦੇ ਸੰਗਠਨ 'ਚ ਵੱਡਾ...

Punjab Congress ‘ਚ ਹੁਣ ਆਰ-ਪਾਰ ਲੜਾਈ ਦੀ ਤਿਆਰੀ !

Punjab News: Punjab Congress 'ਚ 'ਕੁਰਸੀ' ਨੂੰ ਲੈ ਕੇ...