Saturday, May 16, 2026
spot_img
spot_img
spot_img

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਸਤੰਬਰ : ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ; ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮਿ੍ਰਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਸ. ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸੀ ਇੱਕਮੁਸਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।

spot_img

Share post:

spot_img

Popular

More like this
Related

Bathinda Municipal Corporation Elections; ਸਾਬਕਾ ਮੇਅਰ ਪਦਮਜੀਤ ਮਹਿਤਾ ਸਮੇਤ ਆਪ ਦੇ 50 ਉਮੀਦਵਾਰਾਂ ਨੇ ਦਾਖਲ ਕੀਤੇ ਕਾਗਜ਼

👉 “ਬਠਿੰਡਾ ਵਿੱਚ ਦੁਬਾਰਾ ਬਣੇਗਾ ਆਪ ਦਾ ਮੇਅਰ": ਪਦਮਜੀਤ...