Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਨੇਡਾ ਦੇ ਸਾਬਕਾ ਪ੍ਰੀਮੀਅਰ ਦੋਸਾਂਝ ਨਾਲ ਵਿਭਿੰਨ ਮੁੱਦਿਆਂ ’ਤੇ ਕੀਤੀ ਚਰਚਾ

11 Views
ਕੁਲਤਾਰ ਸਿੰਘ ਸੰਧਵਾਂ ਤੇ ਉੱਜਲ ਦੋਸਾਂਝ ਨੇ ਇੱਕ ਦੂਜੇ ਨਾਲ ਆਪਣੇ ਤਜਰਬੇ ਸਾਂਝੇ ਕੀਤੇ
ਪੰਜਾਬੀ ਖਬਰਸਾਰ ਬਿਉਰੋ 
ਵੈਨਕੁਵਰ, 4 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਸ੍ਰੀ ਉੱਜਲ ਦੋਸਾਂਝ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਸਿਆਸੀ ਖੇਤਰ ਵਿੱਚਲੇ ਆਪਣੇ ਤਜਰਬੇ ਸਾਂਝੇ ਕੀਤੇ।ਕੈਨੇਡਾ ਦੇ ਦੌਰੇ ’ਤੇ ਗਏ ਸ੍ਰੀ ਸੰਧਵਾਂ ਬੀਤੀ ਸ਼ਾਮ ਸ੍ਰੀ ਦੋਸਾਂਝ, ਉਨਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਸ਼ਖਸੀਅਤਾਂ ਨੂੰ ਵੈਨਕੁਵਰ ਵਿਖੇ ਉਨਾਂ ਦੀ ਰਿਹਾਇਸ਼ ’ਤੇ ਮਿਲੇ। ਇਸ ਸਦਭਾਵਨਾ ਮੀਟਿੰਗ ਤੋਂ ਬਾਅਦ ਸ੍ਰੀ ਸੰਧਵਾਂ ਨੇ ਦੱਸਿਆ ਕਿ ਉਨਾਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਬਾਰੇ ਸ੍ਰੀ ਦੋਸਾਂਝ ਨਾਲ ਚਰਚਾ ਕੀਤੀ। ਉਨਾਂ ਕਿਹਾ ਕਿ ਸ੍ਰੀ ਦੋਸਾਂਝ ਦਾ ਪੰਜ ਦਹਾਕੇ ਤੋਂ ਵੀ ਵਧੇਰੇ ਸਿਆਸਤ ਦਾ ਤਜਰਬਾ ਹੈ ਅਤੇ ਇਸ ਤਜਰਬੇ ਤੋਂ ਉਨਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਉਨਾਂ ਨੂੰ ਵੱਖ ਵੱਖ ਤਰਾਂ ਦੀ ਨਵੀਂ ਜਾਣਕਾਰੀ ਹਾਸਲ ਹੋਈ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਕਿਹਾ ਕਿ ਕੈਨੇਡਾ ਵੱਸਦੇ ਪੰਜਾਬੀ ਭਾਈਚਾਰੇ ਨੇ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸ੍ਰੀ ਦੋਸਾਂਝ ਵਰਗੇ ਪੰਜਾਬੀਆਂ ਨੇ ਸਿਆਸਤ ਅਤੇ ਕਾਨੂੰਨ ਦੇ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ ਜਿਸ ’ਤੇ ਉਨਾਂ ਨੂੰ ਬਹੁਤ ਜ਼ਿਆਦਾ ਮਾਣ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਸ੍ਰੀ ਦੋਸਾਂਝ ਨਾਲ ਉਨਾਂ ਦੀ ਇਹ ਮੀਟਿੰਗ ਬਹੁਤ ਯਾਦਗਾਰੀ ਅਤੇ ਅਰਥ ਭਰਪੂਰ ਰਹੀ। ਇਸ ਮੌਕੇ ਸ੍ਰੀ ਦੋਸਾਂਝ ਨੇ ਸ੍ਰੀ ਸੰਧਵਾਂ ਨੂੰ ਆਪਣੀ ਇੱਕ ਪੁਸਤਕ ਵੀ ਭੇਟ ਕੀਤੀ।ਇਸ ਮੌਕੇ ਹਰਮੀਤ ਸਿੰਘ ਖੁੱਡੀਆਂ, ਨਿਮਰਤਾ ਸ਼ੇਰਗਿੱਲ ਸਮੇਤ ਵੱਖ ਵੱਖ ਖੇਤਰਾਂ ਚ ਨਾਮਣਾ ਖੱਟਣ ਵਾਲੇ ਪ੍ਰਵਾਸੀ ਪੰਜਾਬੀਆਂ ਵੱਲੋਂ ਸ੍ਰੀ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Related posts

ਕਾਂਗਰਸ ਦੇ ਵੱਡੇ ਨੇਤਾ ਰਹੇ ਹਰਮਿੰਦਰ ਜੱਸੀ ਹੋਏ ਭਾਜਪਾ ਵਿੱਚ ਸ਼ਾਮਿਲ

punjabusernewssite

ਸੂਰਤ ’ਚ 6 ਮੰਜ਼ਿਲਾਂ ਇਮਾਰਤ ਡਿੱਗੀ, ਕਈਆਂ ਦੇ ਮਰਨ ਦਾ ਖਦਸ਼ਾ, ਬਚਾਅ ਕਾਰਜ਼ ਜਾਰੀ

punjabusernewssite

ਸੁਖਬੀਰ ਬਾਦਲ ਵੱਲੋਂ 2022 ਵਿਚ ਗਠਜੋੜ ਸਰਕਾਰ ਦੇ ਸੱਤਾ ਚ ਆਉਣ ’ਤੇ 13 ਨੁਕਾਤੀ ਏਜੰਡਾ ਲਾਗੂ ਕਰਨ ਦਾ ਐਲਾਨ

punjabusernewssite