spot_img
spot_img

ਆਪ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਰਾਜਨੀਤੀ ਖੇਡ ਰਹੀ ਹੈ : ਸੁਖਬੀਰ ਸਿੰਘ ਬਾਦਲ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਵਿਚ ਪੁਲਿਸ ਫਾਇਰਿੰਗ ਦੇ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ ਅਤੇ ਇਸਨੂੰ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਇਸਦੇ ਆਗੂ ਫਾਇਰਿੰਗ ਕੇਸਾਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮ ਯਾਨੀ ਐਸ ਆਈ ਟੀਜ਼ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਸੌੜੇ ਸਿਆਸੀ ਹਿੱਤਾਂ ਖਿਲਾਫ ਇਹਨਾਂ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ।ਇਥੇ ਬਹਿਬਲ ਕਲਾਂ ਕੇਸ ਦੀ ਜਾਂਚ ਕਰ ਰਹੀ ਐਸ ਆਈ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਇਹਨਾਂ ਕੇਸਾਂ ਦੇ ਸਾਰੇ ਦੋਸ਼ੀਆਂ ਨੂੰ ਫੜਿਆ ਜਾਵੇ ਤੇ ਸਜ਼ਾਵਾਂ ਮਿਲਣ ਪਰ ਆਪ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਉਦੋਂ ਹੋ ਰਿਹਾ ਹੈ ਜਦੋਂ ਹਾਈ ਕੋਰਟ ਨੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੇਵਾ ਮੁਕਤੀ ਤੋਂ ਬਾਅਦ ਆਪਣੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਲਈ ਸਖ਼ਤ ਝਾੜ ਪਾਈ ਸੀ। ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਨੇ ਇਹਨਾਂ ਕੇਸਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ। ਮੀਡੀਆ ਦ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਐਸ ਆਈ ਟੀ ਨੇ ਜਿਹੜੇ ਮੈਨੂੰ ਸਵਾਲ ਪੁੱਛੇ ਉਹਨਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ। ਇਹਨਾਂ ਦੇ ਜਵਾਬ ਸਰਕਾਰ ਕੋਲ ਹਨ ਪਰ ਇਸਦੇ ਬਾਵਜੂਦ ਉਹ ਅਕਾਲੀ ਦਲ ਅਤੇ ਇਸਦੇ ਆਗੂਆਂ ਨੂੰ ਬਦਨਾਮ ਕਰਨ ਵਾਸਤੇ ਇਹ ਕਾਰਵਾਈ ਕਰ ਰਹੀ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਵਿੱਚ ਸਫਾਈ ਸੇਵਕਾਂ ਦੀ ਹੜਤਾਲ ਖ਼ਤਮ,1500 ਤੋਂ ਵੱਧ ਮੁਲਾਜ਼ਮ ਮੁੜ ਡਿਊਟੀ ’ਤੇ ਪਰਤੇ

👉ਮੇਅਰ ਪਦਮਜੀਤ ਸਿੰਘ ਮਹਿਤਾ ਬੋਲੇ—ਕੁਝ ਹੀ ਦਿਨਾਂ ਵਿੱਚ ਚਮਕੇਗਾ...

ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ

👉ਸੀ.ਈ.ਓ. ਵੱਲੋਂਚੋਣ ਅਮਲੇ, ਖਾਸ ਤੌਰ 'ਤੇ ਬੀਐਲਓਜ਼, ਨਾਗਰਿਕਾਂਤੇਰਾਜਨੀਤਿਕ ਪਾਰਟੀਆਂਦੇ...

Haryana के राज्यपाल एवं मुख्यमंत्री के मार्गदर्शन में नशा मुक्त युवा–विकसित भारत संकल्प अभियान ने रचा नया कीर्तिमान

👉शैक्षणिक संस्थानों की श्रेणी में हरियाणा की सर्वाधिक भागीदारी,...