ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 8 ਸਤੰਬਰ: ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਕੇਂਦਰ ਸਰਕਾਰ ਵਿਰੁਧ ਸੰਘਰਸ ਨੂੰ ਹੋਰ ਤੇਜ਼ ਕਰਨ ਲਈ 15 ਤੋਂ 25 ਸਤੰਬਰ ਨੂੰ ਦੇਸ ਭਰ ਵਿੱਚ ਤਹਿਸੀਲ ਤੇ ਜਿਲ੍ਹਾ ਪੱਧਰੀ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸਤੋਂ ਬਾਅਦ 26 ਨਵੰਬਰ ਨੂੰ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲਾ ਦੇ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਦਸਿਆ ਕਿ ਪਿਛਲੇ ਸਾਲ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਤੇ ਪੱਤਰਕਾਰ ’ਤੇ ਉਪਰ ਗੱਡੀ ਚੜਾ ਕੇ ਕਤਲ ਕੀਤੇ ਜਾਣ ਦੇ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਦਸਿਆ ਕਿ ਇੰਨਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ 10 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਮੀਟਿੰਗ ਲੁਧਿਆਣਾ ਵਿਖੇ ਪੰਜਾਬ ਦੇ ਪ੍ਰਧਾਨ ਸ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਜਾਵੇਗੀ। ਜਿਸ ਵਿਚ ਸਾਰੇ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਹਾਜਰ ਹੋਣਗੇ। ਇਸ ਮੀਟਿੰਗ ਵਿਚ ਸੰਘਰਸ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਾਈਆਂ ਜਾਣਗੀਆਂ।
Share the post "ਸੰਯੁਕਤ ਮੋਰਚੇ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲੱਖੋਵਾਲ ਜਥੇਬੰਦੀ ਨੇ ਦਿੱਤਾ ਸੱਦਾ"