ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 8 ਸਤੰਬਰ: ਕਿਸਾਨੀ ਮਸਲਿਆਂ ਨੂੰ ਲੈ ਕੇ ਅੱਜ ਪਿੰਡ ਭੁੱਚੋ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਕ ਜ਼ਰੂਰੀ ਮੀਟਿੰਗ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਕਰਜ਼ੇ ਦੀ ਪੰਡ ਥੱਲੇ ਦੱਬੇ ਖੁਦਕੁਸ਼ੀਆਂ ਦੇ ਰਾਹ ਪਏ ਹਨ। ਪ੍ਰੰਤੂ ਕਿਸਾਨਾਂ ਨੂੰ ਬਚਾਉਣ ਲਈ ਕਿਸੇ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ । ਜਿਸਦੇ ਚੱਲਦੇ ਸੁੱਤੀਆਂ ਪਈਆਂ ਸਰਕਾਰਾਂ ਨੂੰ ਜਗਾਉਣ ਲਈ ਤੇ ਆਪਣੇ ਹੱਕਾਂ ਦੀ ਖਾਤਰ ਕਿਸਾਨਾਂ ਨੂੰ ਜਥੇਬੰਦ ਹੋਣ ਦੀ ਸਮੇਂ ਦੀ ਲੋੜ ਹੈ। ਦਿੱਲੀ ਕਿਸਾਨ ਮੋਰਚੇ ਵਿੱਚ ਵੀ ਲੋਕਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਤੇ ਆਪਣੀ ਤਾਕਤ ਰਾਹੀਂ ਤਿੰਨੇ ਖੇਤੀ ਕਾਨੂੰਨ ਕਾਨੂੰਨ ਵਾਪਸ ਕਰਨ ਲਈ ਮਜਬੂਰ ਕੀਤਾ । ਇਸ ਦੌਰਾਨ ਭੁੱਚੋ ਕਲਾਂ ਦੇ ਪਿੰਡ ਪ੍ਰਧਾਨ ਤੇਜਾ ਸਿੰਘ ਨਾਲ ਸੈਂਕੜੇ ਪਰਿਵਾਰ ਬੀਕੇਯੂ ਡਕੌਂਦਾ ਛੱਡ ਕੇ ਕਿਰਤੀ ਕਿਸਾਨ ਯੂਨੀਅਨ ਵਿੱਚ ਸ਼ਾਮਲ ਹੋਏ । ਅੱਜ ਦੀ ਮੀਟਿੰਗ ਵਿੱਚ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਸਰਾਂ ਸਾਮਲ ਹੋਏ । ਮੌਕੇ ’ਤੇ ਕਿਰਤੀ ਕਿਸਾਨ ਯੂਨੀਅਨ ਪਿੰਡ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਤੇਜਾ ਸਿੰਘ ਨੂੰ ਪਿੰਡ ਕਮੇਟੀ ਦੇ ਪ੍ਰਧਾਨ ਬਣਾਇਆ ਗਿਆ ਤੇ ਮੀਤ ਪ੍ਰਧਾਨ ਮਿੱਠੂ ਸਿੰਘ, ਖਜ਼ਾਨਚੀ ਗੁਰਜੰਟ ਸਿੰਘ, ਜਨ ਸਕੱਤਰ ਦਾਰਾ ਸਿੰਘ, ਸਕੱਤਰ ਕਰਮਜੀਤ ਸਿੰਘ, ਪ੍ਰੈੱਸ ਸਕੱਤਰ ਤਰਲੋਚਨ ਸਿੰਘ ਤੋਂ ਇਲਾਵਾ ਜੁਗਰਾਜ ਸਿੰਘ, ਕਰਮਜੀਤ ਸਿੰਘ, ਰਾਜਾ ਔਲਖ ,ਸੁਖਮੰਦਰ ਸਿੰਘ, ਗੁਰਤੇਜ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਸੁਖਮੰਦਰ ਸਿੰਘ, ਨਛੱਤਰ ਸਿੰਘ, ਭੋਲਾ ਸਿੰਘ , ਬਿੱਕਰ ਸਿੰਘ ਆਦਿ ਨੂੰ ਕਮੇਟੀ ਮੈਂਬਰ ਚੁਣਿਆ ਗਿਆ।