spot_img
spot_img

ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸਰਕਾਰ ਨੇ ਗੰਨਾ ਕਿਸਾਨਾਂ ਦੇ ਖਾਤਿਆਂ ‘ਚ ਭੇਜੇ 75 ਕਰੋੜ ਰੁਪਏ

Date:

spot_img
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਦੁਹਰਾਈ
ਪੰਜਾਬੀ ਖਬਰਸਾਰ ਬਿਉਰੋ 
ਚੰਡੀਗੜ੍ਹ, 8 ਸਤੰਬਰ: ਗੰਨਾ ਕਾਸ਼ਤਕਾਰਾਂ ਨਾਲ ਕੀਤੇ ਆਪਣੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਲਾਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕਰ ਦਿੱਤੇ ਉਨ੍ਹਾਂੈ ਦੇ ਖਾਤਿਆਂ ਵਿੱਚ 75 ਕਰੋੜ ਰੁਪਏ ਆਖਰੀ ਕਿਸ਼ਤ ਵਜੋਂ ਜਮ੍ਹਾਂ ਕਰਵਾ ਦਿੱਤੇ।ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬੁੱਧਵਾਰ ਯਾਨੀ 7 ਸਤੰਬਰ, 2022 ਨੂੰ ਗੰਨਾ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਸ਼ੂਗਰਫੈੱਡ, ਪੰਜਾਬ ਰਾਹੀਂ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਅੱਜ (ਵੀਰਵਾਰ 8 ਸਤੰਬਰ) ਨੂੰ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਇਹ ਰਕਮ ਜਮ੍ਹਾਂ ਕਰਵਾ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਦਾਇਗੀ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵੱਲ ਗੰਨਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਬਚਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਕਾਇਆ ਅਦਾਇਗੀਆਂ ਪਿੜਾਈ ਸੀਜ਼ਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਦਫ਼ਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਭੁਗਤਾ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਗੰਨਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਹਾਲ ਦੀ ਘੜੀ ਕਿਸਾਨਾਂ ਦਾ ਕੁੱਝ ਵੀ ਬਕਾਇਆ ਨਹੀਂ ਹੈ।ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਵਿੱਚ ਅਜਿਹੀ ਕੋਈ ਵੀ ਬੇਲੋੜੀ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਸਮੇਂ ਸਿਰ ਮਿਲੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ‘ਚ ਹੰਗਾਮਾ, ਸਦਨ ਹੋਇਆ ਮੁਲਤਵੀ

Chandigarh News: ਸੋਮਵਾਰ ਨੂੰ ਅੱਜ ਇੱਥੇ ਸ਼ੁਰੂ ਹੋਏ ਪੰਜਾਬ...

PUNJAB BJP ਵੱਲੋਂ ਨਵੀਂ ਟੀਮ ਦਾ ਐਲਾਨ, ਦੇਖੋ ਲਿਸਟ

Punjab News: Punjab Bjp ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ...

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ

Canada News: Canada 'ਚ ਆਪਣੇ ਚੰਗੇ ਭਵਿੱਖ ਦੇ ਲਈ...